Daljit Singh Death Case : ਭਲਕੇ PGI ਚੰਡੀਗੜ੍ਹ 'ਚ ਹੋਵੇਗਾ ਪੋਸਟਮਾਰਟਮ, ਹਾਈਕੋਰਟ ਨੇ ਦਿੱਤਾ ਹੁਕਮ
Daljit Singh Death Case : ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਲਗਾਤਾਰ ਚਰਚਾ ਵਿੱਚ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਹੁਕਮ ਜਾਰੀ ਕੀਤੇ ਹਨ।
Daljit Singh Death Case : ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਲਗਾਤਾਰ ਚਰਚਾ ਵਿੱਚ ਹੈ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅਹਿਮ ਹੁਕਮ ਜਾਰੀ ਕੀਤੇ ਹਨ। ਅਦਾਲਤ ਦੇ ਨਿਰਦੇਸ਼ਾਂ ਮੁਤਾਬਕ ਦਲਜੀਤ ਸਿੰਘ ਦਾ ਪੋਸਟਮਾਰਟਮ ਭਲਕੇ ਬੁੱਧਵਾਰ ਨੂੰ ਚੰਡੀਗੜ੍ਹ ਦੇ PGI ਵਿਖੇ ਕਰਵਾਇਆ ਜਾਵੇਗਾ।
ਹਾਈਕੋਰਟ ਨੇ ਹੁਕਮ ਦਿੱਤਾ ਹੈ ਕਿ PGI ਨੂੰ 15 ਘੰਟਿਆਂ ਦੇ ਅੰਦਰ ਦਲਜੀਤ ਸਿੰਘ ਦੀ ਲਾਸ਼ ਸੌਂਪੀ ਜਾਵੇ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਦੀ ਰਿਪੋਰਟ ਸਿੱਧੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਅਦਾਲਤ ਨੇ ਦਲਜੀਤ ਸਿੰਘ ਦੇ ਅੰਤਿਮ ਸਸਕਾਰ ਨੂੰ ਲੈ ਕੇ ਵੀ ਨਿਰਦੇਸ਼ ਦਿੱਤੇ ਹਨ। ਹੁਕਮਾਂ ਅਨੁਸਾਰ ਅੰਤਿਮ ਸਸਕਾਰ ਚੰਡੀਗੜ੍ਹ ਦੇ ਸੈਕਟਰ-25 ਵਿਖੇ ਹੀ ਕੀਤਾ ਜਾਵੇਗਾ। ਇਸ ਮੌਕੇ ਸਿਰਫ਼ ਪਰਿਵਾਰਕ ਮੈਂਬਰ ਅਤੇ ਕੁਝ ਨਜ਼ਦੀਕੀ ਰਿਸ਼ਤੇਦਾਰ ਹੀ ਮੌਜੂਦ ਰਹਿ ਸਕਣਗੇ। ਇਸ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਸਸਕਾਰ ਵਾਲੀ ਥਾਂ 'ਤੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।
ਜ਼ਿਕਰਯੋਗ ਹੈ ਕਿ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਮੌਤ ਦੀ CBI ਜਾਂਚ ਕਰਵਾਉਣ ਅਤੇ PGI ਚੰਡੀਗੜ੍ਹ ਵਿੱਚ ਪੋਸਟਮਾਰਟਮ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਅਦਾਲਤ ਨੇ ਇਹ ਹੁਕਮ ਜਾਰੀ ਕੀਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















