Farmer Protest: ਕੇਂਦਰ ਦੀ ਗੱਲ ਮੰਨਕੇ ਡੱਲੇਵਾਲ ਨੇ ਤੋੜਿਆ ਮਰਨ ਵਰਤ ! ਬਿੱਟੂ ਨੇ ਕਿਹਾ- ਜੋ ਭਰੋਸਾ ਸਾਡੇ 'ਤੇ ਕੀਤਾ ਉਸ 'ਤੇ ਪੂਰੇ ਉੱਤਰਾਂਗੇ
ਲੰਘੇ ਦਿਨ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖਤਮ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਵਿੱਚ ਸ਼ਾਮਲ ਹੋਣ।
Farmer Protest: ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਇਹ ਐਲਾਨ ਕੀਤਾ।
ਇਸ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅਸੀਂ ਆਪਣੇ ਬਜ਼ੁਰਗ ਕਿਸਾਨ ਲੀਡਰ ਸਰਦਾਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ ਜਿੰਨਾ ਨੇ ਕੇਂਦਰ ਸਰਕਾਰ ਦੀ ਬੇਨਤੀ ਨੂੰ ਮੰਨ ਦਿਆਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਜੋ ਭਰੋਸਾ ਡੱਲੇਵਾਲ ਸਾਹਿਬ ਨੇ ਕੇਂਦਰ ਸਰਕਾਰ ਤੇ ਕੀਤਾ ਹੈ ਅਸੀਂ ਉਸ ਭਰੋਸੇ ਤੇ ਪੂਰੇ ਜਰੂਰ ਉੱਤਰਾਂਗੇ।
ਅਸੀਂ ਆਪਣੇ ਬਜ਼ੁਰਗ ਕਿਸਾਨ ਲੀਡਰ ਸਰਦਾਰ ਜਗਜੀਤ ਸਿੰਘ ਡੱਲੇਵਾਲ ਜੀ ਦਾ ਦਿਲ ਦੀ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਾਂ ਜਿੰਨਾ ਨੇ ਕੇਂਦਰ ਸਰਕਾਰ ਦੀ ਬੇਨਤੀ ਨੂੰ ਮੰਨ ਦਿਆਂ ਆਪਣਾ ਮਰਨ ਵਰਤ ਖਤਮ ਕਰ ਦਿੱਤਾ ਹੈ। ਜੋ ਭਰੋਸਾ ਡੱਲੇਵਾਲ ਸਾਹਿਬ ਨੇ ਕੇਂਦਰ ਸਰਕਾਰ ਤੇ ਕੀਤਾ ਹੈ ਅਸੀਂ ਉਸ ਭਰੋਸੇ ਤੇ ਪੂਰੇ ਜਰੂਰ ਉੱਤਰਾਂ ਗੇ।
— Ravneet Singh Bittu (@RavneetBittu) April 6, 2025
ਦੱਸ ਦਈਏ ਕਿ ਲੰਘੇ ਦਿਨ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਅਪੀਲ ਕੀਤੀ ਕਿ ਉਹ ਆਪਣੀ ਭੁੱਖ ਹੜਤਾਲ ਖਤਮ ਕਰਨ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਨਾਲ ਗੱਲਬਾਤ ਵਿੱਚ ਸ਼ਾਮਲ ਹੋਣ।
ਬਿੱਟੂ ਨੇ ਕਿਹਾ ਸੀ ਕਿ ਤੁਹਾਡੀ ਸਿਹਤ ਜ਼ਿਆਦਾ ਮਹੱਤਵਪੂਰਨ ਹੈ ਅਤੇ ਤੁਹਾਡੀ ਜ਼ਿੰਦਗੀ ਪੰਜਾਬ ਦੇ ਲੋਕਾਂ ਲਈ ਕੀਮਤੀ ਹੈ ਕਿਉਂਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਸੰਘਰਸ਼ ਲਈ ਤੁਹਾਡੀ ਅਗਵਾਈ ਦੀ ਹਮੇਸ਼ਾ ਲੋੜ ਰਹੇਗੀ। ਲੋਕ ਸਭਾ ਸੈਸ਼ਨ ਦੌਰਾਨ ਸਾਰੇ ਭਾਜਪਾ ਮੰਤਰੀਆਂ ਅਤੇ ਸੀਨੀਅਰ ਆਗੂਆਂ ਨੇ ਡੱਲੇਵਾਲ ਦੀ ਸਿਹਤ ਬਾਰੇ ਪੁੱਛਿਆ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ 'ਤੇ ਕਈ ਮੀਟਿੰਗਾਂ ਕੀਤੀਆਂ ਹਨ ਅਤੇ ਗੱਲਬਾਤ ਜਾਰੀ ਰੱਖਣਾ ਚਾਹੁੰਦੀ ਹੈ।
ਉਨ੍ਹਾਂ ਕਿਹਾ ਸੀ ਕਿ ਉਹ ਆਪਣੇ ਵੱਲੋਂ ਕੇਂਦਰ ਸਰਕਾਰ ਅਤੇ ਪੰਜਾਬ ਦੇ ਲੋਕਾਂ ਵੱਲੋਂ, ਡੱਲੇਵਾਲ ਨੂੰ ਮਰਨ ਵਰਤ ਖਤਮ ਕਰਨ ਅਤੇ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਅੱਗੇ ਆਉਣ ਦੀ ਅਪੀਲ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਦਰਦ ਨੂੰ ਸਮਝਦੇ ਹਨ, ਕਿਉਂਕਿ ਉਹ ਵੀ ਇੱਕ ਕਿਸਾਨ ਪਰਿਵਾਰ ਤੋਂ ਸਬੰਧਤ ਹਨ ਅਤੇ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੇ ਸਨ। ਉਨ੍ਹਾਂ ਕਾਮਨਾ ਕੀਤੀ ਕਿ ਡੱਲੇਵਾਲ ਆਪਣੇ ਮਿਸ਼ਨ ਵਿੱਚ ਸਫਲ ਹੋਣ ਅਤੇ ਲੰਬੇ ਸਮੇਂ ਤੱਕ ਪੰਜਾਬ ਦੇ ਲੋਕਾਂ ਦੀ ਸੇਵਾ ਕਰਦੇ ਰਹਿਣ। ਉਨ੍ਹਾਂ ਉਮੀਦ ਪ੍ਰਗਟਾਈ ਕਿ ਡੱਲੇਵਾਲ 4 ਮਈ ਨੂੰ ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਆਪਣਾ ਵਰਤ ਖਤਮ ਕਰ ਦੇਣਗੇ।
ਹਾਲਾਂਕਿ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ 'ਤੇ ਮਰਨ ਵਰਤ ਖਤਮ ਕਰ ਦਿੱਤਾ ਗਿਆ ਹੈ। ਕਾਫ਼ੀ ਸਮੇਂ ਤੋਂ, ਕਿਸਾਨ ਉਸਨੂੰ ਵਰਤ ਤੋੜਨ ਦੀ ਅਪੀਲ ਕਰ ਰਹੇ ਸਨ।






















