Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
ਡੱਲੇਵਾਲ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਨ੍ਹਾਂ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ ਡਾਕਟਰਾਂ ਮੁਤਾਬਕ ਇੰਨੇ ਦਿਨ ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਲੀਵਰ 'ਚ ਵੀ ਸਮੱਸਿਆ ਆ ਸਕਦੀ ਹੈ।
Farmer Protest: ਹਰਿਆਣਾ-ਪੰਜਾਬ ਦੇ ਖਨੌਰੀ ਸਰਹੱਦ 'ਤੇ ਮਰਨ ਵਰਤ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੂੰ ਪੱਤਰ ਭੇਜਿਆ ਹੈ ਜਿਸ ਵਿੱਚ ਉਨ੍ਹਾਂ ਨੇ ਖ਼ੂਨ ਨਾਲ ਦਸਤਖਤ ਕੀਤੇ ਹਨ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੱਤਰ ਵਿੱਚ ਲਿਖਿਆ- ਜਾਂ ਤਾਂ 2011 ਵਿੱਚ ਕੀਤਾ ਵਾਅਦਾ ਪੂਰਾ ਕਰੋ ਜਾਂ ਮੇਰੀ ਕੁਰਬਾਨੀ ਨੂੰ ਸਵੀਕਾਰ ਕਰਨ ਲਈ ਤਿਆਰ ਰਹੋ। ਜੇਕਰ ਮੈਂ ਮਰ ਗਿਆ ਤਾਂ ਇਸਦੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ।
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 16 ਦਿਨਾਂ ਤੋਂ ਮਰਨ ਵਰਤ 'ਤੇ ਹਨ। ਅੱਜ ਉਨ੍ਹਾਂ ਦਾ 17ਵਾਂ ਦਿਨ ਹੈ। ਅਜਿਹੇ 'ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਸ ਦੀ ਸਿਹਤ 'ਤੇ ਨਜ਼ਰ ਰੱਖਣ ਵਾਲੇ ਨਿੱਜੀ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਨ੍ਹਾਂ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਉਨ੍ਹਾਂ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ ਡਾਕਟਰਾਂ ਮੁਤਾਬਕ ਇੰਨੇ ਦਿਨ ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਲੀਵਰ 'ਚ ਵੀ ਸਮੱਸਿਆ ਆ ਸਕਦੀ ਹੈ।
ਜ਼ਿਕਰ ਕਰ ਦਈਏ ਕਿ 17 ਦਿਨਾਂ ਤੋਂ ਭੁੱਖ ਹੜਤਾਲ ਉੱਤੇ ਬੈਠੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਸੰਘਰਸ਼ ਹੁਣ ਰੰਗ ਲਿਆਇਆ ਹੈ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਆਗੂ 13 ਦਸੰਬਰ ਨੂੰ ਖਨੌਰੀ ਸਰਹੱਦ ਉੱਤੇ ਡੱਲੇਵਾਲ ਨੂੰ ਮਿਲਣ ਲਈ ਜਾ ਰਹੇ ਹਨ। ਇਸ ਵਿੱਚ ਹਰਿੰਦਰ ਲੱਖੋਵਾਲ, ਡਾ. ਦਰਸ਼ਨ ਪਾਲ, ਹਰਿੰਦਰ ਲੱਖੋਵਾਲ ਸਮੇਤ ਕਈ ਵੱਡੇ ਲੀਡਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੁਣ ਇਕੱਠੇ ਹੋਣ ਦਾ ਸਮਾਂ ਆ ਗਿਆ ਹੈ।
ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਸਕਦੀ ਪੁਲਿਸ
ਡੱਲੇਵਾਲ ਦੀ ਹਾਲਤ ਖ਼ਰਾਬ ਹੋਣ ਕਾਰਨ ਕਿਸਾਨਾਂ ਨੇ ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ। ਬੁੱਧਵਾਰ ਰਾਤ ਨੂੰ ਕਿਸਾਨ ਆਗੂਆਂ ਨੇ ਖਨੌਰੀ ਸਰਹੱਦ ਤੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੇਂਦਰ ਸਰਕਾਰ ਕਿਸਾਨਾਂ 'ਤੇ ਹਮਲਾ ਕਰਕੇ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਇਸ ਲਈ ਡੱਲੇਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।