Farmer Protest: 41ਵੇਂ ਦਿਨ 'ਚ ਸ਼ਾਮਲ ਹੋਈ ਡੱਲੇਵਾਲ ਦੇ ਸਬਰ ਦੀ ਜੰਗ, ਜੇ ਹੁਣ ਵੀ ਛੱਡੀ ਭੁੱਖ ਹੜਤਾਲ ਤਾਂ ਵੀ ਨਹੀਂ ਹੋਣਗੇ ਸਿਹਤਯਾਬ !
ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਸ ਦੀ ਦੇਖ-ਰੇਖ ਕਰ ਰਹੇ ਡਾਕਟਰਾਂ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ ਕਿ ਜੇਕਰ ਉਹ ਹੁਣ ਆਪਣਾ ਮਰਨ ਵਰਤ ਖ਼ਤਮ ਕਰ ਲੈਂਦੇ ਹਨ ਤਾਂ ਵੀ ਉਨ੍ਹਾਂ ਦੀ ਸਿਹਤਯਾਬੀ ਪਹਿਲਾਂ ਵਾਂਗ ਨਹੀਂ ਹੋ ਸਕੇਗੀ।
Farmer Protest: ਜਗਜੀਤ ਸਿੰਘ ਡੱਲੇਵਾਲ (jagjit Singh Dallewal) ਹਰਿਆਣਾ-ਪੰਜਾਬ ਸਰਹੱਦ ਦੇ ਖਨੌਰੀ ਵਿਖੇ 41 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਹਨ। ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਸ ਤੋਂ ਕਿਸਾਨ ਚਿੰਤਤ ਹਨ ਤੇ ਗੱਲਬਾਤ ਲਈ ਕੇਂਦਰ ਵੱਲ ਝਾਕ ਰਹੇ ਹਨ। ਇਸ ਦੇ ਨਾਲ ਹੀ ਅੱਜ ਖਨੌਰੀ ਸਰਹੱਦ 'ਤੇ ਮੋਰਚੇ 'ਤੇ ਆ ਰਹੇ ਇਕ ਕਿਸਾਨ ਦੀ ਸੜਕ ਹਾਦਸੇ 'ਚ ਮੌਤ ਹੋ ਗਈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਪੱਟੀ ਦੇ 54 ਸਾਲਾ ਕਿਸਾਨ ਸੁਖਤਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 5 ਏਕੜ ਜ਼ਮੀਨ ਦਾ ਮਾਲਕ ਸੀ। ਸੁਖਤਿੰਦਰ ਸਿੰਘ ਆਪਣੇ ਸਾਥੀ ਕਿਸਾਨਾਂ ਨਾਲ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੈਦਲ ਜਾ ਰਿਹਾ ਸੀ। ਰਸਤੇ ਵਿੱਚ ਇੱਕ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੂੰ ਗੰਭੀਰ ਹਾਲਤ ਵਿਚ ਰਾਜਪੁਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਇਸ ਦੇ ਨਾਲ ਹੀ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਹੈ। ਉਸ ਦੀ ਦੇਖ-ਰੇਖ ਕਰ ਰਹੇ ਡਾਕਟਰਾਂ ਨੇ ਵੀ ਚਿੰਤਾ ਜ਼ਾਹਰ ਕੀਤੀ ਹੈ ਕਿ ਜੇਕਰ ਉਹ ਹੁਣ ਆਪਣਾ ਮਰਨ ਵਰਤ ਖ਼ਤਮ ਕਰ ਲੈਂਦੇ ਹਨ ਤਾਂ ਵੀ ਉਨ੍ਹਾਂ ਦੀ ਸਿਹਤਯਾਬੀ ਪਹਿਲਾਂ ਵਾਂਗ ਨਹੀਂ ਹੋ ਸਕੇਗੀ।
ਕੱਲ ਸ਼ੰਬੂ ਬਾਰਡਰ ਤੇ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਵਾਸਤੇ ਪਹੁੰਚੋ pic.twitter.com/89EMbYmO4l
— Sarvan singh pandher (@PandherSarvan) January 5, 2025
ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਭਲਕੇ ਪੰਜਾਬ-ਹਰਿਆਣਾ ਦੇ ਸ਼ੰਭੂ ਸਰਹੱਦ 'ਤੇ ਕਿਸਾਨਾਂ ਵੱਲੋਂ ਗੁਰੂ ਪਰਵ ਮਨਾਇਆ ਜਾਵੇਗਾ। ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਸਰਹੱਦ ’ਤੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਵਿੱਚ ਹਨ ਤੇ ਇਸ ਮੋਰਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।
ਸੁਪਰੀਮ ਕੋਰਟ 'ਚ ਭਲਕੇ ਮੁੜ ਸੁਣਵਾਈ ਹੋਵੇਗੀ
ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਇੱਕ ਵਾਰ ਫਿਰ ਸੁਣਵਾਈ ਹੋਣ ਜਾ ਰਹੀ ਹੈ। ਪਿਛਲੇ ਵੀਰਵਾਰ ਨੂੰ ਸੁਪਰੀਮ ਕੋਰਟ ਵਿੱਚ ਕਿਸਾਨ ਅੰਦੋਲਨ ਨੂੰ ਲੈ ਕੇ ਸੁਣਵਾਈ ਹੋਈ ਸੀ ਜਿਸ ਵਿੱਚ ਪੰਜਾਬ ਸਰਕਾਰ ਉੱਤੇ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਸਨ। ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਨੂੰ ਜਾਣਬੁੱਝ ਕੇ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਉਸਨੂੰ ਕਦੇ ਵੀ ਵਰਤ ਤੋੜਨ ਲਈ ਨਹੀਂ ਕਿਹਾ। ਹਾਈਕੋਰਟ ਨੇ ਕਿਹਾ ਕਿ ਤੁਹਾਡਾ ਰਵੱਈਆ ਮੇਲ-ਮਿਲਾਪ ਲਿਆਉਣ ਦਾ ਨਹੀਂ ਹੈ।