ਪੜਚੋਲ ਕਰੋ

ਟਾਈਟਲਰ ਦੇ ਸਟਿੰਗ ਮਗਰੋਂ ਦਮਦਮੀ ਟਕਸਾਲ ਦਾ ਗਾਂਧੀ ਪਰਿਵਾਰ ਨੂੰ ਘੇਰਾ

ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ '84 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦਾ ਸਾਹਮਣਾ ਕਰ ਰਹੇ ਜਗਦੀਸ਼ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਟਾਈਟਲਰ ਦੀ ਸਿਆਸੀ ਪੁਸ਼ਤ ਪਨਾਹੀ ਲਈ ਗਾਂਧੀ ਪਰਿਵਾਰ 'ਤੇ ਕੇਸ ਦਰਜ ਕਰਦਿਆਂ ਉੱਚ ਪੱਧਰੀ ਜਾਂਚ ਹੋਵੇ। rahul-gandhi-jagdish-tytler-1 ਉਨ੍ਹਾਂ ਕਿਹਾ ਕਿ '84 ਦੇ ਕਤਲੇਆਮ 'ਚ 100 ਸਿੱਖਾਂ ਦੇ ਕਤਲ ਪਿੱਛੇ ਹੱਥ ਹੋਣ ਦੇ ਟਾਈਟਲਰ ਦੀ ਇਕਬਾਲੀਆ ਜ਼ੁਲਮ ਸਬੰਧੀ ਪੁਖਤਾ ਸਬੂਤ ਵਜੋਂ ਪਰਤਾਂ ਖੋਲ੍ਹਦੀ ਵੀਡੀਓ ਸੀਡੀ ਸਾਹਮਣੇ ਆਉਣ ਨਾਲ ਕਾਂਗਰਸ ਤੇ ਗਾਂਧੀ ਪਰਿਵਾਰ ਦਾ ਕਾਲਾ ਸੱਚ ਵੀ ਬੇਪਰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਉਕਤ ਵੀਡੀਓ ਰਾਹੀਂ ਹੋਏ ਖ਼ੁਲਾਸੇ ਨੇ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ 'ਚ ਗਾਂਧੀ ਪਰਿਵਾਰ ਵੱਲੋਂ ਰੁਕਾਵਟਾਂ ਖੜ੍ਹੀਆਂ ਕਰਨ ਤੇ ਜਾਂਚ ਪੜਤਾਲ ਨੂੰ ਪ੍ਰਭਾਵਤ ਕਰਨ ਸਬੰਧੀ ਸਿੱਖ ਕੌਮ ਵੱਲੋਂ ਵਾਰ-ਵਾਰ ਕੀਤੇ ਗਏ ਦਾਅਵਿਆਂ ਨੂੰ ਸੱਚ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਵੀਡੀਓ ਤੋਂ ਪਹਿਲਾਂ ਟਾਈਟਲਰ ਵੱਲੋਂ ਟੀਵੀ ਇੰਟਰਵਿਊ 'ਚ '84 ਦੇ ਦੰਗਿਆਂ ਦੌਰਾਨ ਉਸ ਨਾਲ ਖੁਦ ਰਾਜੀਵ ਗਾਂਧੀ ਵੱਲੋਂ ਸੜਕਾਂ 'ਤੇ ਘੁੰਮਣ ਦਾ ਇਕਬਾਲ ਕੀਤੇ ਜਾਣ ਨਾਲ ਉਕਤ ਕਤਲੇਆਮ ਦਾ ਯੋਜਨਾਬੱਧ ਹੋਣ ਸਬੰਧੀ ਕੋਈ ਭੁਲੇਖਾ ਨਹੀਂ ਸੀ ਰਿਹਾ। ਇਸੇ ਤਰ੍ਹਾਂ ਕਾਂਗਰਸ ਦੇ ਮੁਖੀ ਰਾਹੁਲ ਗਾਂਧੀ ਵੱਲੋਂ ਦੰਗਿਆਂ 'ਚ ਕਾਂਗਰਸੀਆਂ ਦੀ ਸ਼ਮੂਲੀਅਤ ਬਾਰੇ ਜਨਤਕ ਤੌਰ 'ਤੇ ਕਬੂਲਿਆ ਜਾ ਚੁੱਕਿਆ ਹੈ। ਹੁਣ ਚਿੱਟੇ ਦਿਨ ਵਾਂਗ ਸਭ ਕੁਝ ਸਾਫ਼ ਹੋ ਚੁੱਕਿਆ ਹੈ ਤਾਂ ਟਾਈਟਲਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਤੇ ਗਾਂਧੀ ਪਰਿਵਾਰ ਦੀ ਸ਼ਮੂਲੀਅਤ ਪ੍ਰਤੀ ਕੇਸ ਦਰਜ ਕਰ ਕੇ ਉੱਚ ਪੱਧਰੀ ਜਾਂਚ ਕਰਾਉਂਦਿਆਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਇਆ ਜਾਣਾ ਚਾਹੀਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?ਝੋਨੇ ਦੀ ਖਰੀਦ ਦੇ ਲਈ ਹਰਿੰਦਰ ਸਿੰਘ ਲੱਖੋਵਾਲ ਨੇ ਪੰਜਾਬ ਸਰਕਾਰ 'ਤੇ ਚੁੱਕੇ ਸਵਾਲਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget