ਪੜਚੋਲ ਕਰੋ

Punjab News: ਹੜ੍ਹ ਤੋਂ ਬਾਅਦ ਖ਼ਤਰਨਾਕ ਬਿਮਾਰੀਆਂ ਨੇ ਘੇਰੇ ਪੰਜਾਬੀ ! ਸਰਕਾਰ ਨੇ ਤੈਨਾਤ ਕੀਤੀਆਂ ਖ਼ਾਸ ਟੀਮਾਂ, ਜਾਣੋ ਕੀ ਕੀਤੇ ਨੇ ਪ੍ਰਬੰਧ

ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ।

Punjab News: ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੁੱਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ।

ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ।   ਇਕ ਦਿਨ ਵਿਚ 5543 ਓਪੀਡੀ ਹੈ।

ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ।

ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ 'ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ। ਹਾਲ ਦੀ ਘੜੀ ਸਭ ਤੋਂ ਜ਼ਿਆਦਾ 38 ਰਾਹਤ ਕੈਂਪ ਜਲੰਧਰ ਜ਼ਿਲ੍ਹੇ ਵਿਚ ਹਨ।

ਇਕ ਬੁਲਾਰੇ ਨੇ ਦੱਸਿਆ ਕਿ 19 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਹਨ ਜਦਕਿ 1469 ਪਿੰਡ ਹੜ੍ਹ ਪ੍ਰਭਾਵਿਤ ਹਨ।  ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਮਾਲ ਵਿਭਾਗ ਨੂੰ ਮਿਲੀ ਰਿਪੋਰਟ ਮੁਤਾਬਿਕ ਸੂਬੇ ਵਿਚ ਹੜ੍ਹਾਂ ਕਾਰਣ ਹੁਣ ਤੱਕ ਕੁੱਲ 41 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 19 ਵਿਅਕਤੀ ਜ਼ਖਮੀ ਹੋਏ ਹਨ।
 
ਉਨ੍ਹਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸੁੱਕੇ ਫੂਡ ਪੈਕਟਾਂ ਦੀ ਲਗਾਤਾਰ ਵੰਡ ਕੀਤੀ ਜਾ ਰਹੀ ਹੈ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਹੜ੍ਹ ਕਾਰਣ 357 ਘਰਾਂ ਨੂੰ ਪੂਰਣ ਜਾਂ ਵੱਡਾ ਨੁਕਸਾਨ ਪੁੱਜਾ ਹੈ ਜਦਕਿ 741 ਘਰ ਅੰਸ਼ਕ ਰੂਪ ਵਿਚ ਨੁਕਸਾਨੇ ਗਏ ਹਨ।

ਟਾਪ ਹੈਡਲਾਈਨ

Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ
Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget