ਪੜਚੋਲ ਕਰੋ

ਦਸੂਹਾ ਤੋਂ ਹੇਮਕੁੰਟ ਐਕਸਪ੍ਰੈਸ ਨੂੰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਵਿਖਾਈ ਹਰੀ ਝੰਡੀ

ਮੰਤਰੀ ਨੇ ਹਲਕੇ ਦੇ ਪਿੰਡਾਂ ਲਈ ਵਿਕਾਸ ਕਾਰਜਾਂ ਵਾਸਤੇ 55 ਲੱਖ ਦੀ ਗ੍ਰਾਂਟ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ

Punjab News: ਦਸੂਹਾ ਤੋਂ ਹੇਮਕੁੰਟ ਐਕਸਪ੍ਰੈਸ ਨੂੰ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਵੱਲ਼ੋਂ ਹੇਮਕੁੰਟ ਐਕਸਪ੍ਰੈਸ ਦੇ ਦਸੂਹਾ ਵਿੱਚ ਰੁਕਣ ਲਈ ਚਿਕੋਕਣੀ ਮੰਗ ਸੀ ਜੋ ਕਿ ਹੁਣ ਪੂਰੀ ਹੋ ਗਈ ਹੈ। ਇਸ ਟਰੇਨ ਦੇ ਰੁਕਣ ਨਾਲ ਹਰਿਦੁਆਰ, ਰਿਸ਼ੀਕੇਸ਼ ਤੇ ਹੋਰ ਧਾਰਮਿਕ ਅਸਥਾਨਾਂ ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਵੱਡੀ ਰਾਹਤ ਮਿਲੇਗੀ।

ਇਸ ਦੌਰਾਨ ਮੰਤਰੀ ਨੇ ਹਲਕੇ ਦੇ ਪਿੰਡਾਂ ਲਈ ਵਿਕਾਸ ਕਾਰਜਾਂ ਵਾਸਤੇ 55 ਲੱਖ ਦੀ ਗ੍ਰਾਂਟ ਮੁਹੱਈਆ ਕਰਵਾਉਣ ਦਾ ਵੀ ਐਲਾਨ ਕੀਤਾ। ਇਸ ਮੌਕੇ ਮੰਤਰੀ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਲੋਕਾਂ ਨਾਲ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।

ਦਸੂਹਾ ਤੋਂ ਰੇਲਗੱਡੀ ਨੂੰ ਹਰੀ ਝੰਡੀ ਵਿਖਾਉਣ ਤੋਂ ਪਹਿਲਾਂ ਭਾਜਰਾ ਦੇ ਸਥਾਨਕ ਆਗੂ ਸੰਜੀਵ ਮਿਹਨਾਸ ਦੀ ਅਗਵਾਈ ਹੇਠ ਮੰਤਰੀ ਸੋਮ ਪ੍ਰਕਾਸ਼ ਦਾ ਰੇਲਵੇ ਸਟੇਸ਼ਨ ਤੇ ਭਾਜਪਾ ਆਗੂਆਂ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।

‘ਆਪ’ ਨੇ ਮਾਨ ਸਰਕਾਰ ਦਾ ਸੱਤ ਮਹੀਨਿਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਕਲਚਰ ਨੂੰ ਖਤਮ ਕਰਕੇ ਰਾਜਨੀਤੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸਰਕਾਰ ਨੇ ਸੂਬੇ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਪਿਛਲੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਨੂੰ ਵੱਡੇ ਕਰਜ਼ੇ ਵਿੱਚ ਧੱਕਣ ਲਈ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਜ਼ਿਆਦਾਤਰ ਆਗੂ ਭ੍ਰਿਸ਼ਟਾਚਾਰ ਵਿੱਚ ਲਿਪਤ ਸਨ।

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ 7 ਮਹੀਨਿਆਂ ‘ਚ ਕਈ ਇਤਿਹਾਸਕ ਫੈਸਲੇ ਲਏ, ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲਾਂ ਦੇ ਸ਼ਾਸਨ ‘ਚ ਵੀ ਲੈਣ ਤੋਂ ਅਸਫਲ ਰਹੀਆਂ ਸਨ।

ਟਾਪ ਹੈਡਲਾਈਨ

Punjab School Holiday: ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
ਪੰਜਾਬ ਦੇ ਸਕੂਲਾਂ-ਕਾਲਜਾਂ 'ਚ ਛੁੱਟੀ ਦਾ ਐਲਾਨ! ਸੋਮਵਾਰ ਨੂੰ ਚੰਡੀਗੜ੍ਹ-ਮੋਹਾਲੀ ਤੇ ਜਲੰਧਰ ਜ਼ਿਲ੍ਹਿਆਂ ਦੇ ਸਾਰੇ ਸਕੂਲ ਰਹਿਣਗੇ ਬੰਦ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਪਿੰਡ 'ਚ ਘਰ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਔਰਤ ਗੰਭੀਰ ਜ਼ਖਮੀ; ਇਲਾਕੇ 'ਚ ਫੈਲੀ ਦਹਿਸ਼ਤ...
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼
ਵਿਆਹੁਤਾ ਦੀ ਸ਼ੱਕੀ ਹਾਲਾਤਾਂ ’ਚ ਮੌਤ, BSF ਜਵਾਨ ’ਤੇ ਗੰਭੀਰ ਦੋਸ਼

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget