ਚੰਡੀਗੜ੍ਹ,:  ਰਾਜ ਚੋਣ ਕਮਿਸ਼ਨ ਨੇ ਮਿਤੀ 09.12.2023 ਦੇ ਆਪਣੇ ਹੁਕਮਾਂ ਰਾਹੀਂ ਪੰਜਾਬ ਵਿੱਚ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਤਿਆਰੀ ਲਈ ਸ਼ਡਿਊਲ ਜਾਰੀ ਕੀਤਾ ਹੈ।



ਆਮ ਲੋਕਾਂ ਦੀ ਜਾਣਕਾਰੀ ਲਈ ਹੈ ਕਿ ਉਹ 21.12.2023 ਤੋਂ 29.12.2023 ਤੱਕ (ਦੋਵੇਂ ਤਾਰੀਖਾਂ ਸਮੇਤ) ਆਪਣੀਆਂ ਵੋਟਾਂ ਸਬੰਧੀ ਆਪਣੇ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦੇ ਸਕਦੇ ਹਨ। ਇਕ ਬੁਲਾਰੇ ਨੇ ਦੱਸਿਆ ਕਿ ਆਮ ਗ੍ਰਾਮ ਪੰਚਾਇਤ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 07.01.2024 ਨੂੰ ਕੀਤੀ ਜਾਵੇਗੀ।


ਦੱਸ ਦਈਏ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਕਾਫੀ ਵਿਵਾਦ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਅਗਸਤ ਵਿੱਚ ਪੰਚਾਇਤ ਚੋਣਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਕਿਉਂਕਿ ਸਰਕਾਰ ਨੇ 6 ਮਹੀਨੇ ਪਹਿਲਾਂ ਹੀ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਸੀ। ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚਣ ਤੋਂ ਬਾਅਦ ਸਰਕਾਰ ਨੇ ਇਸ 'ਤੇ ਯੂ-ਟਰਨ ਲੈ ਲਿਆ ਸੀ।



ਪੰਜਾਬ ਵਿੱਚ ਪੰਚਾਇਤਾਂ ਦੀ ਕੁੱਲ ਗਿਣਤੀ 13,268 ਹੈ। ਗ੍ਰਾਮ ਪੰਚਾਇਤ ਦੀਆਂ ਚੋਣਾਂ ਜਨਵਰੀ 2019 ਵਿੱਚ ਹੋਈਆਂ ਸਨ ਤੇ ਉਸ ਤੋਂ ਬਾਅਦ ਸਰਪੰਚਾਂ ਨੇ ਅਹੁਦਾ ਸੰਭਾਲਿਆ ਸੀ। ਉਨ੍ਹਾਂ ਦਾ ਕਾਰਜਕਾਲ ਜਨਵਰੀ 2024 ਵਿੱਚ ਖਤਮ ਹੋ ਰਿਹਾ ਹੈ। ਪੰਜਾਬ ਸਰਕਾਰ ਇਨ੍ਹਾਂ ਚੋਣਾਂ ਵਿੱਚ ਦੇਰੀ ਨਹੀਂ ਕਰਨਾ ਚਾਹੁੰਦੀ ਤੇ ਇਸ ਗੱਲ ਦੀ ਸੰਭਾਵਨਾ ਹੈ ਕਿ ਗ੍ਰਾਮ ਪੰਚਾਇਤ ਚੋਣਾਂ ਜਨਵਰੀ 2024 ਵਿੱਚ ਹੀ ਕਰਵਾਈਆਂ ਜਾ ਸਕਦੀਆਂ ਹਨ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ