Punjab Election: ਪੰਜਾਬ ਵਿੱਚ ਕਾਂਗਰਸੀ ਉਮੀਦਵਾਰਾਂ ਦੀ ਨਾਮਜ਼ਦਗੀ ਦੀਆਂ ਤਰੀਕਾਂ ਤੈਅ ਹੋ ਗਈਆਂ ਹਨ। ਸੰਗਰੂਰ ਤੋਂ ਸੁਖਪਾਲ ਖਹਿਰਾ ਅਤੇ ਪਟਿਆਲਾ ਤੋਂ ਉਮੀਦਵਾਰ ਡਾ: ਧਰਮਵੀਰ ਗਾਂਧੀ 8 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 9 ਮਈ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਕੁਲਬੀਰ ਜ਼ੀਰਾ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।


ਸੁਖਪਾਲ ਖਹਿਰਾ ਨੇ ਇਸ ਬਾਬਤ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਗਰੂਰ ਦੇ ਭਗਤ ਸਿੰਘ ਚੌਕ ਵਿੱਚ ਇਕੱਤਰ ਹੋ ਕੇ ਪੰਜਾਬ ਦੇ ਹਲਾਤਾਂ ਬਾਰੇ ਵਿਚਾਰ ਚਰਚਾਵਾਂ ਕੀਤੀਆਂ ਜਾਣਗੀਆਂ ਇਸ ਤੋਂ ਬਾਅਦ ਨਾਮਜ਼ਦਗੀ ਭਰੀ ਜਾਵੇਗੀ।








10 ਤਰੀਕ ਨੂੰ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਯਾਮਿਨੀ ਗੋਮਰ, ਡਾ: ਅਮਰ ਸਿੰਘ, ਅਮਰਜੀਤ ਕੌਰ ਸਾਹੋਕੇ ਅਤੇ ਜੀਤ ਮਹਿੰਦਰ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਔਜਲਾ 11 ਮਈ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਵਿਜੇ ਇੰਦਰ ਸਿੰਗਲਾ 13 ਮਈ ਨੂੰ ਆਨੰਦਪੁਰ ਸਾਹਿਬ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਲੁਧਿਆਣਾ ਤੋਂ ਚੋਣ ਲੜ ਰਹੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਨਾਮਜ਼ਦਗੀ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :