Jarnail Singh Murder: ਗੈਂਗਸਟਰ ਜਰਨੈਲ ਸਿੰਘ ਦੀ ਬੀਤੇ ਦਿਨ ਬੀਤੇ ਦਿਨ ਕਸਬਾ ਸਠਿਆਲਾ ਵਿਖੇ ਹੱਤਿਆ ਕਰ ਦਿੱਤੀ ਗਈ ਸੀ। ਹੁਣ ਇਸ ਮਾਮਲੇ 'ਚ ਇੱਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਜਰਨੈਲ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਹੈ। ਬੰਬੀਹਾ ਗਰੁੱਪ ਨੇ ਫੇਸਬੱਕ ਆਈ.ਡੀ. 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਲਿਖਿਆ ਹੈ ਕਿ ਜਰਨੈਲ ਸਿੰਘ ਦਾ ਕਤਲ ਸਾਡੇ ਭਰਾ ਡੋਨੀ ਬੱਲ ਸਠਿਆਲਾ ਅਤੇ ਗੋਪੀ ਮਾਹਲ ਨੇ ਕੀਤਾ ਹੈ। ਇਸ ਪੋਸਟ 'ਚ ਲਿਖਿਆ ਹੈ ਕਿ ਇਸ ਬੰਦੇ ਦਾ ਸਾਡੇ ਨਾਲ ਕੋਈ ਲੈਣ ਦੇਣ ਨਹੀਂ ਸੀ, ਇਹ ਬੰਦਾ ਸਾਡੇ ਐਂਟੀ ਗਰੁੱਪ ਜੱਗੂ ਖੋਟੀ ਅਤੇ ਹੈਰੀ ਚੱਠਾ ਨਾਲ ਲਿੰਕ ਰੱਖਦਾ ਸੀ।
ਇਹ ਵੀ ਪੜ੍ਹੋ: ਮੋਗਾ 'ਚ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਪਲਟੀ, ਕਈ ਲੋਕ ਹੋਏ ਜ਼ਖਮੀ
ਜ਼ਿਕਰਯੋਗ ਹੈ ਕਿ ਬਾਬਾ ਬਕਾਲਾ ਸਾਹਿਬ ਦੇ ਕਸਬਾ ਸਠਿਆਲਾ ’ਚ ਕਾਲਜ ਦੇ ਸਾਬਕਾ ਪ੍ਰਧਾਨ ਜਰਨੈਲ ਸਿੰਘ ਦਾ ਚਾਰ ਸ਼ੂਟਰਾਂ ਨੇ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਜਰਨੈਲ ਸਿੰਘ ਨੂੰ 20 ਤੋਂ 25 ਦੇ ਕਰੀਬ ਗੋਲ਼ੀਆਂ ਮਾਰੀਆਂ। ਗੋਲ਼ੀਆਂ ਲੱਗਣ ਕਾਰਣ ਜਰਨੈਲ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਸੀ ਕਿ ਹਮਲਾਵਰ ਸਵਿਫ਼ਟ ਕਾਰ ’ਤੇ ਸਵਾਰ ਹੋ ਕੇ ਆਏ ਸਨ। ਜਰਨੈਲ ਸਿੰਘ ਵੇਟ ਲਿਫਟਰ ਵਜੋਂ ਵੀ ਜਾਣਿਆ ਜਾਂਦਾ ਸੀ।
ਮੌਕੇ ’ਤੇ ਲੋਕਾਂ ਨੇ ਦੱਸਿਆ ਹੈ ਕਿ ਜਰਨੈਲ ਸਿੰਘ ਘੁੜੱਕੇ ’ਤੇ ਆਪਣੀ ਬਹਿਕ ਤੋਂ ਤੇਲ ਕਢਾਉਣ ਲਈ ਸਰ੍ਹੋਂ ਲੈ ਕੇ ਆ ਰਿਹਾ ਸੀ, ਇਸ ਦੌਰਾਨ ਜਦੋਂ ਉਹ ਚੱਕੀ ਅੰਦਰੋਂ ਬਾਹਰ ਨਿਕਲਿਆ ਤਾਂ ਚਾਰ ਵਿਅਕਤੀ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ ਨੇ ਉਸ ’ਤੇ ਲਗਾਤਾਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਮਲੇ ਵਿਚ ਜਰਨੈਲ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।