ਪੜਚੋਲ ਕਰੋ
Advertisement
ਲਾਰੈਂਸ ਬਿਸ਼ਨੋਈ ਤੋਂ ਬਾਅਦ ਹੁਣ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ
ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ 'ਚ ਸੋਮਵਾਰ ਦੀ ਸ਼ਾਮ ਨੂੰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ।
ਨਕੋਦਰ : ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ 'ਚ ਸੋਮਵਾਰ ਦੀ ਸ਼ਾਮ ਨੂੰ ਇੱਕ ਕਬੱਡੀ ਟੂਰਨਾਮੈਂਟ ਦੌਰਾਨ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਸੀ। ਹੁਣ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਮਾਮਲੇ ਸੰਬੰਧੀ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ।
ਦਵਿੰਦਰ ਬੰਬੀਹਾ ਗਰੁੱਪ ਨੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਦਵਿੰਦਰ ਬੰਬੀਹਾ ਗਰੁੱਪ ਨੇ ਆਪਣੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਵੀ ਦਿੱਤੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਫੇਸਬੁਕ ਆਈ.ਡੀ. ’ਤੇ ਲਿਖਿਆ ; ਬੀਤੇ ਦਿਨੀਂ ਜਿਹੜਾ ਸੰਦੀਪ ਨੰਗਲ ਅੰਬੀਆਂ ਦਾ ਕਤਲ ਹੋਇਆ ਸੀ, ਉਸ ਦੀ ਜ਼ਿੰਮੇਵਾਰੀ ਕੌਸ਼ਰ ਚੌਧਰੀ ਗੁੜਗਾਓਂ, ਫਤਿਹ ਨਗਰੀ ਬੰਬੀਹਾ ਗਰੁੱਪ ਚੁੱਕ ਰਹੇ ਹਨ।
ਉਨ੍ਹਾਂ ਲਿਖਿਆ ਇਹ ਕਬੱਡੀ ਖਿਡਾਰੀਆਂ ਨੂੰ ਜ਼ਬਰਦਸਤੀ ਨਸ਼ੇ ਦੇ ਟੀਕੇ ਲਗਾ ਕੇ ਖਿਡਾਉਂਦਾ ਸੀ ਤੇ ਉਨ੍ਹਾਂ ਨੂੰ ਧੱਕੇ ਨਾਲ ਖੇਡਣ ਲਈ ਮਜ਼ਬੂਰ ਕਰਦਾ ਸੀ। ਇਹ ਜੱਗੂ ਦਾ ਸਾਥੀ ਸੀ। ਇਸ ਨੂੰ ਸਮਝਾਇਆ ਵੀ ਸੀ ਪਰ ਇਹ ਨਹੀਂ ਹਟਿਆ। ਉਨ੍ਹਾਂ ਲਿਖਿਆ ਜੱਗੂ ਨੇ ਆਪਣੀ ਪੋਸਟ ਵਿਚ ਮੰਨਿਆ ਵੀ ਹੈ ਕਿ ਇਹ ਉਸ ਦਾ ਭਰਾ ਸੀ ,ਉਹ ਕਬੱਡੀ ਨੂੰ ਪ੍ਰਮੋਟ ਕਰਦਾ ਹੈ। ਇਹ ਉਸ ਦਾ ਸਾਥੀ ਸੀ, ਇਸ ਲਈ ਮਾਰਿਆ ਗਿਆ। ਇਸ ਪੋਸਟ ਵਿਚ ਲਾਰੈਂਸ ਬਿਸ਼ਨੋਈ ਨੂੰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਹੈ।
ਓਧਰ ਲਾਰੈਂਸ ਬਿਸ਼ਨੋਈ ਗਰੁੱਪ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਸੋਸ਼ਲ ਮੀਡੀਆ ’ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਭਗਵਾਨਪੁਰੀਆ ਗਰੁੱਪ ਨੇ ਇਸ ਪੋਸਟ ਨੂੰ ਫਰਜ਼ੀ ਦੱਸਿਆ ਹੈ। ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ।
ਦੱਸਣਯੋਗ ਹੈ ਕਿ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ, ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ।
ਏਬੀਪੀ ਸਾਂਝਾ ਇਨ੍ਹਾਂ ਪੋਸਟਾਂ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਹ ਪੋਸਟ ਅਸਲੀ ਹਨ ਜਾਂ ਫੇਕ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਪੰਜਾਬ
Advertisement