ਚੰਡੀਗੜ੍ਹ: ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਰਿਹਾਈ ਮਗਰੋਂ ਕਾਂਗਰਸ ਵਿੱਚ ਮੁੜ ਮਾਹੌਲ ਗਰਮਾ ਗਿਆ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ਉੱਪਰ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਨੇ ਐਡਵੋਕੇਟ ਜਨਰਲ ਅਤੁਲ ਨੰਦਾ, ਗ੍ਰਹਿ ਸਕੱਤਰ ਅਨੁਰਾਗ ਅਗਰਵਾਲ ਤੇ ਚੀਫ ਡਾਇਰੈਕਟਰ, ਵਿਜੀਲੈਂਸ ਬੀਕੇ ਉੱਪਲ ਨੂੰ ਸਾਬਕਾ ਹਟਾਉਣ ਦੀ ਮੰਗ ਕੀਤੀ ਹੈ।


ਰੰਧਾਵਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਕਾਂਗਰਸੀ ਨੇਤਾ ਹਨ। ਉਹ ਪਹਿਲਾਂ ਵੀ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਕਾਰਗੁਜਾਰੀ ਉੱਪਰ ਸਵਾਲ ਉਠਾ ਚੁੱਕੇ ਹਨ। ਉਨ੍ਹਾਂ ਨੇ ਇੱਕ ਟਵੀਟ ਵਿੱਚ ਮੁੜ ਆਪਣੇ ਹੀ ਅਧਿਕਾਰੀਆਂ ਨੂੰ ਘੇਰਿਆ ਹੈ। ਦੱਸ ਦਈਏ ਕਿ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ 24 ਘੰਟਿਆਂ ਬਾਅਦ ਹੀ ਸੈਣੀ ਨੂੰ ਵੀਰਵਾਰ ਰਾਤ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਸਨ।


ਬੈਂਚ ਨੇ ਫੈਸਲਾ ਸੁਣਾਇਆ ਕਿ ਸਾਬਕਾ ਡੀਜੀਪੀ ਦੀ ਗ੍ਰਿਫਤਾਰੀ 11 ਅਕਤੂਬਰ, 2018, 23 ਸਤੰਬਰ, 2020 ਤੇ 12 ਅਗਸਤ ਦੇ ਅਗਾਊਂ ਜ਼ਮਾਨਤ ਦੇ ਹੁਕਮਾਂ ਦੀ ਉਲੰਘਣਾ ਸੀ। ਅਦਾਲਤ ਨੇ 11 ਅਕਤੂਬਰ, 2018 ਦੇ ਹੁਕਮਾਂ ਰਾਹੀਂ ਸਪੱਸ਼ਟ ਕੀਤਾ ਸੀ ਕਿ ਜੇ ਸੁਮੇਧ ਸੈਣੀ ਵਿਰੁੱਧ ਕੋਈ ਕਾਰਵਾਈ ਕਰਨੀ ਵੀ ਹੈ, ਤਾਂ ਉਨ੍ਹਾਂ ਨੂੰ ਸੱਤ ਦਿਨਾਂ ਦਾ ਅਗਾਊਂ ਨੋਟਿਸ ਜਾਰੀ ਕੀਤਾ ਜਾਵੇ।


ਦੱਸ ਦਈਏ ਕਿ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ ਵੀ ਕੀਤੀ ਗਈ ਹੈ। ਸੁਖਜਿੰਦਰ ਰੰਧਾਵਾ ਨੇ ਇਕ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ‘ਚ ਨਾਕਾਮ ਰਹਿਣ ‘ਤੇ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਅਤੇ ਚੀਫ਼ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਗਈ ਹੈ।


ਇਹ ਵੀ ਪੜ੍ਹੋ: Navjot Meeting Captain: ਨਵਜੋਤ ਸਿੱਧੂ ਵੱਲੋਂ ਕੈਪਟਨ ਨਾਲ ਮੀਟਿੰਗ, ਮੁੱਖ ਮੰਤਰੀ ਸਾਹਮਣੇ ਰੱਖੀ ਵੱਡੀ ਮੰਗ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904