Punjab News: ਪੰਜਾਬ ਵਿੱਚ ਰਾਤੋ ਰਾਤ ਵੱਡਾ ਪ੍ਰਸ਼ਾਸਨਿਕ ਫੇਰਬਦਲ ਹੋ ਗਿਆ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਬੀਤੀ ਦੇਰ ਰਾਤ ਦੋ ਜ਼ਿਲ੍ਹਿਆਂ ਦੇ ਡੀਸੀ ਬਦਲ ਦਿੱਤੇ। ਪੂਨਮਦੀਪ ਕੌਰ ਨੂੰ ਸੰਗਰੂਰ ਦਾ ਡੀਸੀ ਨਿਯੁਕਤ ਕੀਤਾ ਗਿਆ ਹੈ। ਰਾਹੁਲ ਚਾਬਾ ਨੂੰ ਫਰੀਦਕੋਟ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਦੇ ਨਾਲ ਹੀ ਸਰਕਾਰ ਨੇ ਚਾਰ ਐਸਐਸਪੀਜ਼ ਦਾ ਤਬਾਦਲਾ ਵੀ ਕਰ ਦਿੱਤਾ ਹੈ।

Continues below advertisement

ਨਵੇਂ ਹੁਕਮਾਂ ਅਨੁਸਾਰ ਸਰਤਾਜ ਚਾਹਲ ਨੂੰ ਸੰਗਰੂਰ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਕੇ ਮੋਗਾ ਦਾ ਨਵਾਂ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਰਵਜੋਤ ਗਰੇਵਾਲ ਸੰਗਰੂਰ ਦੇ ਨਵੇਂ ਐਸਐਸਪੀ ਹੋਣਗੇ।

Continues below advertisement

ਅਜੇ ਗਾਂਧੀ, ਜੋ ਕਿ ਮੋਗਾ ਦੇ ਐਸਐਸਪੀ ਸਨ, ਨੂੰ ਏਆਈਜੀ ਪ੍ਰੋਵੀਜ਼ਨਿੰਗ ਨਿਯੁਕਤ ਕੀਤਾ ਗਿਆ ਹੈ। ਗਗਨ ਅਜੀਤ ਸਿੰਘ ਫਾਜ਼ਿਲਕਾ ਦੇ ਨਵੇਂ ਐਸਐਸਪੀ ਹੋਣਗੇ। ਗੁਰਮੀਤ ਸਿੰਘ ਉਨ੍ਹਾਂ ਦੀ ਜਗ੍ਹਾ ਮਲੇਰਕੋਟਲਾ ਦੇ ਨਵੇਂ ਐਸਐਸਪੀ ਹੋਣਗੇ। ਸੁਖਨਾਜ਼ ਸਿੰਘ ਨੂੰ ਵਿਜੀਲੈਂਸ ਬਿਊਰੋ ਵਿੱਚ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਮੀਂਹ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ