Pen down strike: ਪੰਜਾਬ ਦੀ ਜਨਤਾ ਨਹੀਂ ਹੋਵੇਗੀ ਖੱਜਲ ਖੁਆਰ, ਸਰਕਾਰ ਨਾਲ ਬਣੀ ਸਹਿਮਤੀ !
DC office employees - ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ 11 ਸਤੰਬਰ ਤੋਂ ਲੈ ਕੇ 13 ਸਤੰਬਰ ਯਾਨੀ ਸੋਮਵਾਰ ਤੋਂ ਬੁੱਧਵਾਰ ਤੱਕ ਪੈੱਨ ਡਾਊਨ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਜਿਸ ਨੂੰ ਹਾਲ ਦੀ ਘੜੀ ਵਾਪਸ ਲੈ ਲਿਆ
ਪੰਜਾਬ ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਹੇ ਵਿਵਾਦ ਨੂੰ ਲੈ ਕੇ ਇੱਕ ਵੱਡਾ ਫੈਸਲਾ ਸਾਹਮਣੇ ਆਇਆ ਹੈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ 11 ਸਤੰਬਰ ਤੋਂ ਲੈ ਕੇ 13 ਸਤੰਬਰ ਯਾਨੀ ਸੋਮਵਾਰ ਤੋਂ ਬੁੱਧਵਾਰ ਤੱਕ ਪੈੱਨ ਡਾਊਨ ਹੜਤਾਲ ਕਰਨ ਦਾ ਐਲਾਨ ਕੀਤਾ ਸੀ। ਜਿਸ ਨੂੰ ਹਾਲ ਦੀ ਘੜੀ ਵਾਪਸ ਲੈ ਲਿਆ ਹੈ। ਯਾਨੀ ਅੱਜ ਡੀਸੀ ਦਫ਼ਤਰਾਂ ਵਿੱਚ ਆਮ ਵਾਂਗ ਕੰਮ ਕਾਜ਼ ਹੋਵੇਗਾ।
ਪੰਜਾਬ ਪ੍ਰਧਾਨ ਤੇਜਿੰਦਰ ਸਿੰਘ ਨੰਗਲ, ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਤੇ ਹੋਰਨਾਂ ਵੱਲੋਂ ਐਤਵਾਰ ਦੇਰ ਸ਼ਾਮ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਸਾਰੇ ਡੀਸੀ ਦਫ਼ਤਰਾਂ ਵਿੱਚ ਕੰਮਕਾਜ ਆਮ ਵਾਂਗ ਹੋਵੇਗਾ। ਰਜਿਸਟਰੀ, ਐਫੀਡੇਵਿਟ ਬਣਾਉਣਾ, ਪਾਵਰ ਆਫ ਅਟਾਰਨੀ, ਮੈਰਿਜ ਰਜਿਸਟ੍ਰੇਸ਼ਨ ਵਰਗੇ ਸਾਰੇ ਕੰਮ ਕੀਤੇ ਜਾਣਗੇ।
ਪੈੱਨ ਡਾਊਨ ਹੜਤਾਲ ਵਾਪਸ ਲੈਣ ਦਾ ਫੈਸਲਾ ਉਸ ਸਮੇਂ ਵਾਪਸ ਲਿਆ ਗਿਆ ਜਦੋਂ ਪੰਜਾਬ ਸਰਕਾਰ ਨੇ ਇਹਨਾਂ ਮੁਲਾਜ਼ਮਾਂ ਨਾਲ ਮੀਟਿੰਗ ਕਰਨ ਦਾ ਮੰਨ ਬਣਾਇਆ ਹੈ। ਅੱਜ ਯਾਨੀ 11 ਸਤੰਬਰ ਨੂੰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਹੋਵੇਗੀ। ਜਿਸ ਵਿੱਚ ਇਹ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਸਰਕਾਰ ਅੱਗੇ ਰੱਖਣਗੇ।
ਇਹ ਵੀ ਪੜ੍ਹੋ : Jail Break: ਨਾਭਾ ਜੇਲ੍ਹ ਬ੍ਰੇਕ ਕਾਂਡ : ਮੁੱਖ ਮੁਲਜ਼ਮ ਰਿਹਾਅ, ਕੀ ਹੈ ਪੂਰਾ ਮਾਮਲਾ ਤੇ ਕਿਉਂ ਵੱਡਾ ਗੈਂਗਸਟਰ ਛੱਡਿਆ ?
G20 Summit: ਕੈਨੇਡਾ ਦੇ PM ਜਸਟਿਨ ਟਰੂਡੋ ਦੇ ਜਹਾਜ਼ 'ਚ ਆਈ ਤਕਨੀਕੀ ਖਰਾਬੀ, ਕੈਨੇਡੀਅਨ ਵਫਦ ਨਹੀਂ ਭਰ ਸਕਿਆ ਉਡਾਣ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ