DC ਦਫ਼ਤਰਾਂ 'ਚ 8 ਤੋਂ 20 ਅਕਤੂਬਰ ਤੱਕ ਕੰਮਕਾਜ ਰਹੇਗਾ ਠੱਪ, ਮੁਲਾਜ਼ਮਾਂ ਦਾ ਵੱਡਾ ਐਲਾਨ
Punjab News: ਪੰਜਾਬ ਦੇ ਡੀਸੀ ਦਫ਼ਤਰਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ।

Punjab News: ਪੰਜਾਬ ਦੇ ਡੀਸੀ ਦਫ਼ਤਰਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਕਿਹਾ ਕਿ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰਾਂ ਵਾਪਸ ਲੈ ਕੇ ਪੂਰੀ ਤਨਖ਼ਾਹ ਨਾ ਦੇਣ ‘ਤੇ ਤੁਲੀ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਤਹਿਤ 8 ਅਕਤੂਬਰ ਤੋਂ 20 ਅਕਤੂਬਰ ਤੱਕ ਵਿਭਾਗੀ ਕੰਮਕਾਜ ਠੱਪ ਕਰ ਕੇ ਛੁੱਟੀ ‘ਤੇ ਜਾਣਗੇ।
ਯੂਨੀਅਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ 18 ਸਤੰਬਰ ਨੂੰ ਹੋਈ ਮੀਟਿੰਗ ’ਚ ਮੁਲਾਜ਼ਮ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੁਰਾਣੇ ਪੱਤਰਾਂ ਦੇ ਹਵਾਲੇ ਨਾਲ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਕੀਤਾ ਗਿਆ।
ਮੁੱਖ ਮੰਤਰੀ ਵੱਲੋਂ 18 ਫੀਸਦੀ ਡੀਏ ’ਚੋਂ ਕੇਵਲ 8 ਫ਼ੀਸਦੀ ਦੀਆਂ ਕਿਸ਼ਤਾਂ ਦਾ ਐਲਾਨ ਕਰਨ ਤੇ ਬਾਕੀ ਮੰਗਾਂ ਦਾ ਪੱਖ ਰੱਖਣ ਲਈ ਅਕਤੂਬਰ 2026 ਦੇ ਪਹਿਲੇ ਹਫ਼ਤੇ ਮੀਟਿੰਗ ਕਰਨ ਦੀ ਗੱਲ ਕਹੀ ਗਈ ਪਰ ਮੁਲਾਜ਼ਮਾਂ ਦੇ ਨਾਲ ਮੀਟਿੰਗ ’ਚ ਧੋਖਾ ਵੀ ਕੀਤਾ ਗਿਆ। ਯੂਨੀਅਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ’ਚ ਕੰਮ ਕਰਦੇ ਮੁਲਾਜ਼ਮ ਵੱਖ-ਵੱਖ ਥਾਵਾਂ ’ਤੇ ਆਪਣੀ ਡਿਊਟੀ ਨਿਭਾ ਰਹੇ ਹਨ।
ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਮੁਲਾਜ਼ਮਾਂ ਦੀ ਭੂਮਿਕਾ ਮਹੱਤਵਪੂਰਨ ਹੈ ਪਰ 15-01-2015 ਦੇ ਪੱਤਰ ਅਨੁਸਾਰ ਪੁਰਾਣੇ ਸਮੇਂ ਤੋਂ ਚੱਲੀ ਆ ਰਹੀ ਪ੍ਰਬੰਧਕੀ ਪ੍ਰਣਾਲੀ ਤਹਿਤ ਦਫ਼ਤਰਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਕੰਮ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸੇ ਤਰ੍ਹਾਂ 17-07-2020 ਦੇ ਪੱਤਰ ਦੇ ਹਵਾਲੇ ਨਾਲ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜੇ 15-01-2015 ਤੇ 17-07-2020 ਦੇ ਪੱਤਰਾਂ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਇਸ ਬਾਰੇ ਬਣਦੀ ਕਾਰਵਾਈ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਮੁਲਾਜ਼ਮ 8 ਅਕਤੂਬਰ 2026 ਤੋਂ 20 ਅਕਤੂਬਰ 2026 ਤੱਕ ਆਪਣੀਆਂ ਸੀਟਾਂ ਛੱਡਣਗੇ। ਜਥੇਬੰਦੀ ਵੱਲੋਂ ਅਗਲੇ ਐਕਸ਼ਨ ਦਾ ਫ਼ੈਸਲਾ 20 ਅਕਤੂਬਰ ਨੂੰ ਲਿਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















