Dead Body Found in Gurdwara : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ ਹੈ। ਮ੍ਰਿਤਕ ਲੜਕੀ ਦੀ ਉਮਰ ਕਰੀਬ 23/24 ਸਾਲ ਹੈ ਤੇ ਬਾਹਾਂ ਵਿੱਚ ਚੂੜਾ ਪਾਇਆ ਹੋਇਆ ਹੈ। ਇਸ ਤੋਂ ਲੱਗਦਾ ਹੈ ਕਿ ਉਸ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਹੈ।
ਹਾਸਲ ਜਾਣਕਾਰੀ ਮੁਤਾਬਕ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ ਵਿੱਚੋਂ ਨਵ-ਵਿਆਹੁਤਾ ਦੀ ਲਾਸ਼ ਮਿਲੀ ਹੈ। ਅੱਜ ਸਵੇਰੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਮੱਥਾ ਟੇਕਣ ਆਏ ਤੇ ਸਰੋਵਰ ਦੀ ਪਰਿਕਰਮਾ ਕਰ ਰਹੇ ਸ਼ਰਧਾਲੂਆਂ ਨੇ ਸਰੋਵਰ ਵਿੱਚ ਇੱਕ ਲਾਸ਼ ਤਰਦੀ ਹੋਈ ਦੇਖੀ।
ਉਨ੍ਹਾਂ ਨੇ ਇਸ ਦੀ ਸੂਚਨਾ ਦਰਬਾਰ ਸਾਹਿਬ ਦੇ ਮਨੇਜਰ ਰੇਸ਼ਮ ਸਿੰਘ ਨੂੰ ਦਿੱਤੀ। ਰੇਸ਼ਮ ਸਿੰਘ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਥਾਣਾ ਸਿਟੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਸਰੋਵਰ ਵਿੱਚੋਂ ਬਾਹਰ ਕੱਢਵਾ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।
ਮ੍ਰਿਤਕ ਲੜਕੀ ਦੀ ਉਮਰ ਕਰੀਬ 23/24 ਸਾਲ ਲੱਗ ਰਹੀ ਸੀ ਤੇ ਬਾਹਾਂ ਵਿੱਚ ਚੂੜਾ ਪਾਇਆ ਹੋਇਆ ਸੀ। ਦੇਖਣ ਤੋਂ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਇਸ ਦਾ ਵਿਆਹ ਕੁਝ ਦਿਨ ਪਹਿਲਾਂ ਹੋਇਆ ਹੋਵੇ। ਇਸ ਲੜਕੀ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਇਸ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।
ਐਸਐਸਪੀ ਨੇ ਪੁਲਿਸ ਅਫਸਰਾਂ ਨੂੰ ਦਿੱਤੇ ਸਖਤ ਨਿਰਦੇਸ਼
Jalandhar News: ਜਲੰਧਰ ਜ਼ਿਲ੍ਹੇ 'ਚ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਉਣ ਲਈ ਐਸਐਸਪੀ ਸਵਰਨਦੀਪ ਸਿੰਘ ਨੇ ਜਲੰਧਰ ਜ਼ਿਲ੍ਹਾ ਦਿਹਾਤੀ ਦੇ ਗਜਟਿਡ ਪੁਲਿਸ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਐਸਐਸਪੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਤਸਕਰਾਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇ ਤੇ ਐਨਡੀਪੀਸੀ ਐਕਟ ਦੇ ਭਗੌੜਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਸਮਾਜ ਦੇ ਮਾੜੇ ਅਨਸਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਦੇ ਹੋਏ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖੀ ਜਾਏ। ਇਸ ਤੋਂ ਇਲਾਵਾ ਧਾਰਮਿਕ ਅਸਥਾਨਾਂ ਤੇ ਆਰਐਸਐਸ ਦੀਆਂ ਸੰਸਥਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾਵੇ। ਐਨਡੀਪੀਐਸ ਐਕਟ ਦੇ ਲਟਕੇ ਹੋਏ ਮੁਕੱਦਮਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਤੇ ਮਾਲ ਮੁਕੱਦਮਾ ਨਸ਼ਟ ਕਰਵਾਇਆ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।