ਮ੍ਰਿਤਕਾ ਦੇ ਘਰਦਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਅਮਨਦੀਪ ਦੀ ਗੁੰਮਸ਼ੁਦਗੀ ਬਾਰੇ ਰਿਪੋਰਟ 15 ਮਈ ਦੀ ਪੁਲਿਸ ਸਟੇਸ਼ਨ ‘ਚ ਦਰਜ ਹੈ। ਇਸ ‘ਚ ਲਿਖਿਆ ਹੈ ਕਿ ਅਮਨ ਸਵੇਰੇ 9 ਵਜੇ ਨਾਭਾ ਕਾਲਜ ਲਈ ਨਿਕਲੀ ਸੀ ਪਰ ਉਹ ਉਸ ਦਿਨ ਕਾਲਜ ਵੀ ਨਹੀਂ ਪਹੁੰਚੀ।
ਅਮਨ ਦੇ ਘਰਦਿਆ ਦਾ ਕਹਿਣਾ ਹੈ ਕਿ ਬੱਸ ਕੰਡਕਟਰ ਨਾਲ ਅਮਨ ਦੀ ਦੋਸਤੀ ਸੀ। ਉਸ ਦਾ ਕਤਲ ਹੋਇਆ ਹੈ। ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਢਿੱਲੀ ਕਾਰਵਾਈ ਦਾ ਨਤੀਜਾ ਹੈ ਕਿ ਅਜੇ ਤਕ ਇਸ ਮਾਮਲੇ ‘ਚ ਕੋਈ ਗ੍ਰਿਫ਼ਤਾਰੀ ਨਹੀਂ ਹੋਈ।
ਉਧਰ, ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾ ਦੇ ਪਰਿਵਾਰ ਨੇ ਮਾਮਲਾ ਦਰਜ ਕਰਵਾ ਦਿੱਤਾ ਹੈ। ਮ੍ਰਿਤਕਾ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅੱਗੇ ਦੀ ਜਾਂਚ ਸ਼ੁਰੂ ਕੀਤੀ ਜਵੇਗੀ।