ਗੁਰਦਾਸਪੁਰ: ਜ਼ਿਲ੍ਹੇ ਦੇ ਪਿੰਡ ਮਾਨਕੌਰ ਵਿੱਚ ਬਿੱਟੂ ਨਾਂ ਦੇ 40 ਸਾਲਾ ਵਿਅਕਤੀ ਦਾ ਸਿਰ 'ਤੇ ਇੱਟਾਂ ਮਾਰ ਕੇ ਕਤਲ ਕੀਤਾ ਗਿਆ। ਪਿੰਡ ਦੀ ਪੁਰਾਣੀ ਡਿਸਪੈਂਸਰੀ ਵਿੱਚ ਮ੍ਰਿਤਕ ਦੀ ਲਾਸ਼ ਮਿਲੀ। ਮੌਕੇ 'ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੂੰ ਮਿਲੀ ਜਾਣਕਾਰੀ ਮੁਤਾਬਕ ਸ਼ਰਾਬ ਪੀਣ ਨੂੰ ਲੈ ਕੇ ਉਸ ਦਾ ਝਗੜਾ ਹੋਇਆ ਸੀ।
ਪਿੰਡ ਵਾਸੀ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਪਤਾ ਲੱਗਿਆ ਸੀ ਕਿ ਪਿੰਡ ਦੀ ਪੁਰਾਣੀ ਡਿਸਪੈਂਸਰੀ ਕੋਲ ਬਣੇ ਹੋਮ ਗਾਰਡ ਦੇ ਪੁਰਾਣੇ ਕੁਆਟਰਾਂ ਵਿੱਚ ਕਿਸੇ ਦੀ ਲਾਸ਼ ਪਈ ਹੈ। ਜਦੋਂ ਉਨ੍ਹਾਂ ਮੌਕੇ 'ਤੇ ਜਾ ਕੇ ਦੇਖਿਆ ਤਾਂ ਲਾਸ਼ 40 ਸਾਲਾ ਵਿਅਕਤੀ ਬਿੱਟੂ ਦੀ ਸੀ ਜੋ ਰਾਮਨਗਰ ਦਾ ਰਹਿਣ ਵਾਲਾ ਹੈ ਤੇ ਸੋਫੇ ਬਣਾਉਣ ਦਾ ਕੰਮ ਕਰਦਾ ਸੀ।
ਦੱਸ ਦਈਏ ਕਿ ਮ੍ਰਿਤਕ ਦਾ ਕਤਲ ਸਿਰ 'ਤੇ ਇੱਟਾਂ ਮਾਰ ਕੇ ਕੀਤਾ ਗਿਆ ਸੀ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕੋਲ ਸ਼ਰਾਬ ਦੀਆਂ ਬੋਤਲਾਂ ਪਈਆਂ ਹੋਈਆਂ ਸੀ। ਇਸ ਤੋਂ ਲੱਗਦਾ ਹੈ ਕਿ ਸ਼ਰਾਬ ਪੀਣ ਨੂੰ ਲੈ ਕੇ ਝਗੜਾ ਹੋਇਆ ਹੋਏਗਾ।
ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਬਲਵਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ, ਸਰਕਾਰ ਨੇ ਦਿੱਤਾ ਸੀ ਸ਼ੌਰਿਆ ਚੱਕਰ
ਘਟਨਾ ਵਾਲੀ ਥਾਂ 'ਤੇ ਪਹੁੰਚੇ ਐਸਐਚਓ ਸਿਟੀ ਜਬਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਮਾਨਕੌਰ ਵਿੱਚ ਇੱਕ 40 ਸਾਲਾ ਵਿਅਕਤੀ ਦਾ ਕਤਲ ਹੋਇਆ ਹੈ ਜਿਸ ਦਾ ਨਾਂ ਬਿੱਟੂ ਵਾਸੀ ਰਾਮਨਗਰ ਹੈ। ਮ੍ਰਿਤਕ ਬਿੱਟੂ ਸੋਫ਼ੇ ਬਣਾਉਣ ਦਾ ਕੰਮ ਕਰਦਾ ਸੀ। ਹੁਣ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਿੱਗ ਬੌਸ 'ਚ ਨਵੇਂ ਸੀਨੀਅਰ ਕੰਟੈਸਟੈਂਟ ਦੀ ਹੋਏਗੀ ਐਂਟਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਗੁਰਦਾਸਪੁਰ 'ਚ ਸ਼ਰਾਬ ਪੀਣ ਤੋਂ ਝਗੜਾ, ਇੱਟਾਂ ਮਾਰ-ਮਾਰ ਕੀਤਾ ਕਤਲ
ਏਬੀਪੀ ਸਾਂਝਾ
Updated at:
16 Oct 2020 12:10 PM (IST)
ਮ੍ਰਿਤਕ ਦਾ ਕਤਲ ਸਿਰ 'ਤੇ ਇੱਟਾਂ ਮਾਰ ਕੇ ਕੀਤਾ ਗਿਆ ਸੀ। ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਤੇ ਪੁਲਿਸ ਜਾਂਚ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਕੋਲ ਸ਼ਰਾਬ ਦੀਆਂ ਬੋਤਲਾਂ ਪਈਆਂ ਹੋਈਆਂ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -