Punjab News:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਅਸਾਮੀ ਦੀ ਭਰਤੀ ਲਈ ਪਹਿਲਾ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ ਨੂੰ ਵਧਾ ਦਿੱਤਾ ਗਿਆ ਹੈ। ਆਓ ਜਾਣਦੇ ਹਾਂ ਕਿੰਨੇ ਸਮੇਂ ਲਈ ਇਸ ਤਰੀਕ ਨੂੰ ਵਧਾਇਆ ਗਿਆ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਕੀਤੀ ਜਾਣੀ ਹੈ, ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।


 



ਉਨ੍ਹਾਂ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।


ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 31 ਅਕਤੂਬਰ 2023 ਤੱਕ ਭੇਜ ਸਕਦੇ ਹਨ। ਜੀ ਹਾਂ ਪਹਿਲਾਂ 03 ਅਕਤੂਬਰ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਅਤੇ ਹੁਣ ਅਰਜੀਆਂ ਭਰਨ ਦੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਗਈ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


Read More:- Click Link:-


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ