ਮਾਨਸਾ: ਪੰਜਾਬ ਕਿਸਾਨ ਯੂਨੀਅਨ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ‘ਤੇ ਅਚਾਨਕ ਹਮਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਥੇਬੰਦੀ ਨੇ ਇਸ ਮਾਮਲੇ ਸਬੰਧੀ ਮਾਨਸਾ ਪੁਲਿਸ ਦੇ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।

ਜਥੇਬੰਦੀ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਹ ਹਮਲਾ ਬੀਤੀ ਰਾਤ ਉਸ ਸਮੇਂ ਹੋਇਆ ਜਦੋਂ ਕਿਸਾਨ ਆਗੂ ਰੇਲ ਪਟੜੀਆਂ ‘ਤੇ ਦਿੱਤੇ ਜਾ ਰਹੇ ਧਰਨੇ ਤੋਂ ਬਾਅਦ ਆਪਣੇ ਪਿੰਡ ਭੈਣੀ ਬਾਘਾ ਨੂੰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਜਾ ਰਹੇ ਸੀ। ਉਨ੍ਹਾਂ ਕਿਹਾ ਕਿ ਉਹ ਮੋਟਰਸਾਈਕਲ ‘ਤੇ ਸੀ ਤੇ ਹਮਲਾਵਰਾਂ ਨੇ ਉਨ੍ਹਾਂ ਦੇ ਸਿਰ ਤੇ ਮੂੰਹ ‘ਤੇ ਡਾਂਗਾਂ ਮਾਰੀਆਂ ਜਿਸ ਨਾਲ ਉਨ੍ਹਾਂ ਦਾ ਤਿੰਨ ਦੰਦ ਟੁੱਟ ਗਏ ਹਨ ਤੇ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

ਉਨ੍ਹਾਂ ਨੂੰ ਰਾਤ ਹੀ ਸਿਵਲ ਹਸਪਤਾਲ ਮਾਨਸਾ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਡਾਕਟਰਾਂ ਵੱਲੋਂ ਉਨ੍ਹਾਂ ਦੀਆਂ ਸੱਟਾ ਦਾ ਐਕਸਰੇ ਕਰਵਾਏ ਗਏ ਹਨ।

ਕਿਸਾਨਾਂ ਨੇ ਕੇਂਦਰ ਦੇ ਸੱਦੇ ਨੂੰ ਮੁੜ ਮਾਰੀ ਠੋਕਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904