Punjab politics: ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਬਾਦਲ ਦੀ ਬਰਸੀ ਮੌਕੇ ਦਿਸਿਆ ‘ਨਹੁੰ-ਮਾਸ’ ਦਾ ਰਿਸ਼ਤਾ, ਇੱਕ ਝੰਡੇ ਥੱਲੇ ਇਕੱਠੇ ਹੋਣ ਦਾ ਦਿੱਤਾ ਨਾਅਰਾ
ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਪਿੰਡ ਬਾਦਲ ਵਿੱਚ ਅਕਾਲੀ ਦਲ ਤੇ ਭਾਜਪਾ ਲੀਡਰਸ਼ਿਪ ਦਾ ਇਕੱਠ ਹੋਇਆ। ਬਰਸੀ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪਹੁੰਚਣ ਦੀ ਚਰਚਾ ਸੀ।
Punjab Politics: ਪੰਜਾਬ ਦੀ ਸਿਆਸਤ ਵਿੱਚ ਬਾਬਾ ਬੋਹੜ ਦੇ ਨਾਂਅ ਨਾਲ ਮਸ਼ਹੂਰ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਅੱਜ ਬਰਸੀ ਹੈ। ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਦੇਸ਼ ਦੇ ਕਈ ਵੱਡੇ ਆਗੂ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪੁੱਜੇ। ਇਸ ਦੌਰਾਨ ਸਾਰੇ ਆਗੂਆਂ ਨੇ ਇੱਕ-ਇੱਕ ਕਰਕੇ ਭਾਸ਼ਣ ਦਿੱਤੇ। ਸਾਰਿਆਂ ਦੇ ਭਾਸ਼ਣਾਂ ਵਿੱਚ ਇਕ ਗੱਲ ਸਾਂਝੀ ਸੀ ਕਿ ਨੇਤਾਵਾਂ ਨੂੰ ਇਕੱਠੇ ਮੈਦਾਨ ਵਿਚ ਉਤਰਨਾ ਪਵੇਗਾ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਦੀ ਭਲਾਈ ਲਈ ਸਾਨੂੰ ਇੱਕ ਝੰਡੇ ਹੇਠ ਇਕੱਠੇ ਹੋਣਾ ਪਵੇਗਾ।
ਐਤਵਾਰ ਨੂੰ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਬਰਸੀ ਮੌਕੇ ਪਿੰਡ ਬਾਦਲ ਵਿੱਚ ਅਕਾਲੀ ਦਲ ਤੇ ਭਾਜਪਾ ਲੀਡਰਸ਼ਿਪ ਦਾ ਇਕੱਠ ਹੋਇਆ। ਬਰਸੀ ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪਹੁੰਚਣ ਦੀ ਚਰਚਾ ਸੀ। ਹਾਲਾਂਕਿ ਉਹ ਨਹੀਂ ਪਹੁੰਚੇ। ਇਸ ਮੌਕੇ ਪੰਜਾਬ ਭਾਜਪਾ ਦੀ ਵੱਡੀ ਲੀਡਰਸ਼ਿਪ ਵੀ ਪਹੁੰਚੀ ਹੋਈ ਹੈ। ਪ੍ਰਕਾਸ਼ ਸਿੰਘ ਬਾਦਲ (95) ਦੀ ਪਿਛਲੇ ਸਾਲ 25 ਅਪ੍ਰੈਲ ਨੂੰ ਮੌਤ ਹੋ ਗਈ ਸੀ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਕੇ ਭਾਵੁਕ ਹੋ ਗਏ। ਇਸ ਤੋਂ ਇਲਾਵਾ ਹਰਿਆਣਾ ਦੇ ਸਾਬਕਾ ਸੀਐਮ ਓਮ ਪ੍ਰਕਾਸ਼ ਚੌਟਾਲਾ ਨੇ ਵੀ ਭਾਸ਼ਣ ਦਿੰਦੇ ਹੋਏ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਮੇਰੇ ਪਿਤਾ ਜੀ ਦੇ ਨਕਸ਼ੇ ਕਦਮ 'ਤੇ ਚੱਲ ਰਿਹਾ ਹੈ। ਜਿਸ ਤਰ੍ਹਾਂ ਉਨ੍ਹਾਂ ਪਾਰਟੀ ਲਈ ਬਹੁਤ ਕੁਝ ਛੱਡਿਆ, ਮੈਂ ਪੰਜਾਬ ਲਈ ਪਿੱਛੇ ਨਹੀਂ ਹਟਾਂਗਾ।
ਬਾਦਲ ਨੇ ਕਿਹਾ- ਮੇਰੇ ਪਿਤਾ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਮਿਲੇਗੀ ਜਦੋਂ ਪਾਰਟੀ ਤੋਂ ਵੱਖ ਹੋਏ ਦੋਸਤ ਵੀ ਸਾਡੇ ਨਾਲ ਜੁੜਨਗੇ। ਭਾਜਪਾ ਦਾ ਨਾਂਅ ਲਏ ਬਿਨਾਂ ਬਾਦਲ ਨੇ ਸਿਰਫ਼ ਇਸ਼ਾਰਿਆਂ ਵਿੱਚ ਕਿਹਾ-ਅਸੀਂ ਇੱਕ ਝੰਡੇ ਹੇਠ ਇਕੱਠੇ ਹੋਣਾ ਚਾਹੁੰਦੇ ਹਾਂ। ਏਕਤਾ ਵਿੱਚ ਤਾਕਤ ਹੁੰਦੀ ਹੈ, ਇਸ ਲਈ ਸਾਨੂੰ ਇਹ ਕਰਨਾ ਪਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।