Girl died due to heart attack in Canada: ਕੈਨੇਡਾ ਤੋਂ ਬਹੁਤ ਹੀ ਦੁਖਦਾਇਕ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿੱਥੇ ਇੱਕ ਪੰਜਾਬੀ ਮੁਟਿਆਰ ਦੀ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੱਚੀ ਪਿਛਲੇ ਸਾਲ ਹੀ ਸਟੱਡੀ ਵੀਜ਼ੇ (Study visas) ਉੱਤੇ ਕੈਨੇਡਾ ਪਹੁੰਚੀ ਸੀ।



ਅਚਾਨਕ ਦਿਨ ਦਾ ਦੌਰਾ ਪੈਣ ਕਾਰਨ ਹੋਈ ਮੁਟਿਆਰ ਦੀ ਮੌਤ


ਰਾਏਕੋਟ ਦੇ ਪਿੰਡ ਲੋਹਟਬੱਦੀ ਦੀ 23 ਸਾਲਾ ਲੜਕੀ ਦੀ ਬਰੈਂਮਟਨ ਵਿਖੇ ਦਿਲ ਦਾ ਦੌਰਾ (Heart Attack) ਪੈਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਤਨਵੀਰ ਕੌਰ (23) ਪੁੱਤਰੀ ਰਣਜੀਤ ਸਿੰਘ ਵਾਸੀ ਲੋਹਟਬੱਦੀ, ਪਿਛਲੇ ਸਾਲ ਅਗਸਤ ਮਹੀਨੇ ਵਿੱਚ ਸਟੱਡੀ ਵੀਜ਼ੇ 'ਤੇ ਬਰੈਂਮਟਨ (canada) ਵਿਖੇ ਗਈ ਸੀ, ਜਿੱਥੇ ਉਹ ਵਧੀਆ ਢੰਗ ਨਾਲ ਪੜ੍ਹਾਈ ਕਰਦੀ ਸੀ ਪਰ ਪੜ੍ਹਾਈ ਦੇ ਬੋਝ ਅਤੇ ਕੰਮਕਾਰ ਨਾ ਮਿਲਣ ਦੀ ਟੈਨਸ਼ਨ ਵੀ ਰੱਖਦੀ ਸੀ। ਜਿਸ ਦੇ ਚਲਦੇ ਬੀਤੀ ਰਾਤ ਅਚਾਨਕ ਦਿਨ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।




ਲਾਸ਼ ਦੇਸ਼ ਵਾਪਸ ਲਿਆਉਣ ਲਈ ਸਰਕਾਰ ਤੋਂ ਮੰਗੀ ਮਦਦ


ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਨੇ ਬੜੇ ਚਾਵਾਂ ਤੇ ਉਮੀਦਾਂ ਨਾਲ ਆਪਣੀ ਬੇਟੀ ਨੂੰ ਵਿਦੇਸ਼ ਪੜਾਈ ਕਰਨ ਲਈ ਭੇਜਿਆ ਸੀ ਪਰ ਕੁਦਰਤ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ ਕਿ ਬੀਤੀ ਰਾਤ ਇਹ ਭਾਣਾ ਵਾਪਰ ਗਿਆ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡਵਾਸੀਆਂ ਨੇ ਕੈਨੇਡਾ, ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕਾ ਦੀ ਲਾਸ਼ ਜਲਦ ਪਿੰਡ ਭੇਜੀ ਜਾਵੇ ਤਾਂ ਜੋ ਪਰਿਵਾਰ ਉਸ ਦੀਆਂ ਅੰਤਿਮ ਰਸਮਾਂ ਆਪਣੇ ਹੱਥੀ ਕਰ ਸਕਣ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।