ਗੁਰਦਾਸਪੁਰ: ਜਿਲ੍ਹਾ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਪੈਂਦੇ ਪਿੰਡ ਗੱਜੂ-ਗਾਜੀ ਦੇ ਰਹਿਣ ਵਾਲੇ ਮੰਗਲ ਸਿੰਘ ਦੀ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦਈਏ ਕਿ ਮ੍ਰਿਤਕ ਦਲਿਤ ਪਰਿਵਾਰ ਨਾਲ ਸਬੰਧਿਤ ਸੀ ਅਤੇ ਪਿੰਡ ਜੋੜਾ ਸਿੰਗਾਂ ਦੇ ਇੱਕ ਕਿਸਾਨ ਦੇ ਘਰ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਮੰਗਲ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਇਲਜ਼ਾਮ ਹੈ ਕਿ ਸ਼ੁਕਰਵਾਰ ਦੇਰ ਸ਼ਾਮ ਉਕਤ ਕਿਸਾਨ ਮੰਗਲ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਉਸਦੇ ਘਰ ਸੁੱਟ ਕੇ ਚਲੇ ਗਏ ਸੀ।


ਪਰਿਵਾਰ ਦਾ ਕਹਿਣਾ ਹੈ ਕਿ ਉਕਤ ਕਿਸਾਨ ਪਰਿਵਾਰ ਵਲੋਂ ਮੰਗਲ ਸਿੰਘ ਦੇ ਨਾਲ ਕੁਟ ਮਾਰ ਕੀਤੀ ਗਈ ਹੈ। ਜਿਸ ਕਾਰਨ ਉਸਦੀ ਮੌਤ ਹੋਈ ਹੈ। ਉਧਰ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮੰਗਲ ਸਿੰਘ ਦੀ ਪਤਨੀ ਸਰਵਜੀਤ ਕੌਰ ਨੇ ਕਿਹਾ ਕਿ ਉਸਦਾ ਪਤੀ ਇੱਕ ਕਿਸਾਨ ਦੇ ਘਰ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਸੀ। ਜਿਸਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ ਹੈ।


ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਉਹ ਮੰਗਲ ਸਿੰਘ ਨੂੰ ਬੇਹੋਸ਼ੀ ਦੀ ਹਾਲਤ ਵਿਚ ਡਾਕਟਰਾਂ ਦੇ ਕਲੋ ਲੈਕੇ ਗਏ ਸੀ, ਤਾਂ ਡਾਕਟਰਾਂ ਦਾ ਕਹਿਣਾ ਸੀ ਕਿ ਮੰਗਲ ਸਿੰਘ ਦੀ ਮੌਤ ਕਰੀਬ ਡੇਢ ਘੰਟਾ ਪਹਿਲਾਂ ਹੋ ਚੁਕੀ ਹੈ।


ਇਸ ਮਾਮਲੇ 'ਤੇ ਬਹੁਜਨ ਸਮਾਜ ਪਾਰਟੀ ਦੇ ਸਰਵਜੀਤ ਸਿੰਘ ਗਿੱਲ ਨੇ ਕਿਹਾ ਕਿ ਕਿਸਾਨ ਪਰਿਵਾਰ ਵਲੋਂ ਮੰਗਲ ਸਿੰਘ ਦੇ ਨਾਲ ਕੁਟ ਮਾਰ ਕੀਤੀ ਗਈ ਹੈ, ਜਿਸ ਕਾਰਨ ਉਸਦੀ ਮੌਤ ਹੋਈ ਹੈ। ਉਨ੍ਹਾਂ ਨੇ ਪੁਲਿਸ ਤੋਂ ਮੰਗ ਕੀਤੀ ਕਿ ਜਾਂਚ ਕਰਕੇ ਅਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਜਾਂਚ ਅਧਿਕਾਰੀ ਏਐਸਆਈ ਰਾਕੇਸ਼ ਕੁਮਾਰ ਨੇ ਦਸਿਆ ਕਿ ਉਨ੍ਹਾਂ ਨੂੰ ਸੋਚਨਾ ਮਿਲੀ ਸੀ ਕਿ ਪਿੰਡ ਦੇ ਵਿਚ ਮੰਗਲ ਸਿੰਘ ਦੀ ਮੌਤ ਹੋਈ ਹੈ, ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਪਰਿਵਾਰ ਦੇ ਬਿਆਨਾਂ 'ਤੇ ਬਣਦੀ ਕਾਰਵਾਈ ਕੀਤੀ ਜਾਵੇਗਾ।


ਇਹ ਵੀ ਪੜ੍ਹੋ: Johnson & Johnson ਦੀ ਸਿੰਗਲ-ਸ਼ਾਟ ਵੈਕਸੀਨ ਨੂੰ ਮਨਜ਼ੂਰੀ, ਹੁਣ ਭਾਰਤ 'ਚ ਹਨ ਉਪਲਬਧ 5 ਟੀਕੇ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904