Punjab News: ਫ਼ਰੀਦਕੋਟ ਦੇ ਕੋਟਕਪੂਰਾ ਵਿੱਚ ਨਸ਼ੇ ਕਾਰਨ ਇੱਕ 28 ਸਾਲਾਂ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਿੰਦਰ ਸਿੰਘ ਵਜੋਂ ਹੋਈ ਹੈ। ਨਸ਼ੇ ਨਾਲ ਮਨਿੰਦਰ ਸਿੰਘ ਦੀ ਮੌਤ ਹੋ ਗਈ ਪਰ ਉਸ ਦਾ ਛੋਟਾ ਭਰਾ ਅਜੇ ਵੀ ਇਸ ਦਲਦਲ ਵਿੱਚ ਫਸਿਆ ਹੋਇਆ ਹੈ।


ਮਨਿੰਦਰ ਸਿੰਘ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮਨਿੰਦਰ ਦੀ ਤਬੀਅਤ ਖ਼ਰਾਬ ਹੋਣ ਕਰਕੇ ਉਸ ਨੂੰ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਪਰ ਪੈਸਿਆਂ ਦੀ ਕਮੀ ਹੋਣ ਕਾਰਨ ਉਹ ਉਸ ਦਾ ਇਲਾਜ ਨਾ ਕਰਵਾ ਸਕੇ। ਇਸ ਤੋਂ ਬਾਅਦ ਨੇ ਉਸ ਨੂੰ ਘਰੇ ਲਜਾਣ ਲਈ ਕਿਹਾ ਜਿਸ ਕਰਕੇ ਉਸ ਦਾ ਇਲਾਜ ਨਾ ਹੋ ਸਕਿਆ ਤੇ ਉਸ ਦੀ ਮੌਤ ਹੋ ਗਈ।


ਜ਼ਿਕਰ ਕਰ ਦਈਏ ਕਿ ਮਨਿੰਦਰ ਲੱਕੜ ਵੱਢਣ ਦਾ ਕੰਮ  ਕਰਦਾ ਸੀ ਤੇ ਉਸ ਦਾ ਛੋਟਾ ਭਰਾ ਵੀ ਉਸ ਦੇ ਨਾਲ ਹੀ ਕੰਮ ਕਰਦਾ ਹੈ। ਇਨ੍ਹਾਂ ਦੀ ਮਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਪਿਤਾ ਬਜ਼ੁਰਗ ਹੈ। ਇਸ ਮੌਕੇ ਪਰਿਵਾਰ ਵਾਲਿਆਂ ਨੇ ਸਰਕਾਰ ਤੋਂ ਮਦਦ ਦੀ ਗੁਹਾਰ ਲਾਈ ਹੈ।