ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਪਿੰਡ ਸਦਾਰੰਗ ਵਿੱਚ ਨਸ਼ੇ ਦਾ ਟੀਕਾ ਲਵਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਮਨਪ੍ਰੀਤ ਸਿੰਘ (24) ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ।
ਬਟਾਲਾ: ਪਿੰਡ ਸਦਾਰੰਗ ਵਿੱਚ ਨਸ਼ੇ ਦਾ ਟੀਕਾ ਲਵਾਉਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਮਨਪ੍ਰੀਤ ਸਿੰਘ (24) ਵਾਸੀ ਪਿੰਡ ਸਦਾਰੰਗ ਵਜੋਂ ਹੋਈ ਹੈ। ਸੂਚਨਾ ਮਿਲਣ 'ਤੇ ਥਾਣਾ ਰੰਗੜ ਨੰਗਲ ਦੇ ਮੁਖੀ ਅਵਤਾਰ ਸਿੰਘ ਪੁਲਿਸ ਪਾਰਟੀ ਸਣੇ ਮੌਕੇ 'ਤੇ ਪਹੁੰਚੇ ਤੇ ਲਾਸ਼ ਨੂੰ ਕਬਜੇ 'ਚ ਲੈ ਕੇ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ।
ਮ੍ਰਿਤਕ ਦੇ ਪਿਤਾ ਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ ਕੰਬਾਈਨ 'ਤੇ ਕੰਮ ਕਰਦਾ ਸੀ। ਕੱਲ੍ਹ ਸ਼ਾਮ ਨੂੰ ਹੀ ਕੰਮ ਤੋਂ ਘਰ ਵਾਪਸ ਆਇਆ ਸੀ। ਉਸ ਨੇ ਦੱਸਿਆ ਕਿ ਦੇਰ ਸ਼ਾਮ ਉਹ ਘਰੋਂ ਕਿਧਰੇ ਚਲਾ ਗਿਆ। ਰਾਤ ਨੂੰ ਕਰੀਬ ਸਾਢੇ 9 ਵਜੇ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਦੱਸਿਆ ਕਿ ਉਸ ਦਾ ਲੜਕਾ ਪਿੰਡ ਦੇ ਬਾਹਰ ਸੜਕ 'ਤੇ ਬੇਸੁੱਧ ਹਾਲਤ 'ਚ ਡਿੱਗਿਆ ਪਿਆ ਹੈ।
ਉਹ ਤੁਰੰਤ ਮੌਕੇ 'ਤੇ ਪਹੁੰਚੇ ਤਾਂ ਉਸ ਦੇ ਲੜਕੇ ਦੀ ਮੌਤ ਹੋ ਚੁੱਕੀ ਸੀ ਤੇ ਸਰਿੰਜ ਉਸ ਦੇ ਕੋਲ ਪਈ ਸੀ। ਥਾਣਾ ਮੁਖੀ ਨੇ ਦੱਸਿਆ ਕਿ ਪੁਲਿਸ ਨੇ ਲਾਸ਼ ਨੂੰ ਕਬਜੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਜਾਂਚ ਅਰੰਭ ਦਿੱਤੀ ਹੈ।
ਇਹ ਵੀ ਪੜ੍ਹੋ: CM ਕੇਜਰੀਵਾਲ ਦਾ ਐਲਾਨ, 72 ਲੱਖ ਲੋਕਾਂ ਨੂੰ ਦੋ ਮਹੀਨੇ ਦਾ ਮੁਫਤ ਰਾਸ਼ਨ, ਆਟੋ-ਰਿਕਸ਼ਾ ਚਾਲਕਾਂ ਨੂੰ 5-5 ਹਜ਼ਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904