ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਦੇ ਸਾਬਕਾ ਜਸਟਿਸ ਅਜੀਤ ਸਿੰਘ ਬੈਂਸ (Justice Ajit Singh Bains) ਦਾ ਦੇਹਾਂਤ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਜਸਟਿਸ ਅਜੀਤ ਸਿੰਘ ਬੈਂਸ ਮਨੁੱਖੀ ਅਧਿਕਾਰਾਂ ਦੇ ਰਾਖੇ ਵਜੋਂ ਵੀ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਤਿੰਨ ਮਹੀਨੇ ਬਾਅਦ ਉਹ ਸੌ ਸਾਲ ਦੇ ਹੋ ਜਾਂਦੇ।
ਜਸਟਿਸ ਅਜੀਤ ਸਿੰਘ ਬੈਂਸ ਨੇ ਸ਼ੁੱਕਰਵਾਰ ਨੂੰ 99 ਸਾਲ ਦੀ ਉਮਰ 'ਚ ਆਖਰੀ ਸਾਹ ਲਏ। ਜਸਟਿਸ ਬੈਂਸ ਇੱਕ ਮਨੁੱਖੀ ਅਧਿਕਾਰ ਕਾਰਕੁਨ ਅਕਤੂਬਰ 1974 ਤੋਂ ਮਈ 1984 ਤਕ ਹਾਈ ਕੋਰਟ ਦੇ ਜੱਜ ਰਹਿ ਚੁੱਕੇ ਹਨ। ਉਨ੍ਹਾਂ ਦੇ ਪੁੱਤਰ ਆਰਐਸ ਬੈਂਸ ਸੀਨੀਅਰ ਵਕੀਲ ਹਨ। ਉਨ੍ਹਾਂ ਦਾ ਪੋਤਾ ਉਤਸਵ ਬੈਂਸ ਵੀ ਵਕੀਲ ਹੈ।
ਇਹ ਵੀ ਪੜ੍ਹੋ
'ਆਪ' ਉਮੀਦਵਾਰ ਕਸੂਤਾ ਫਸਿਆ, ਹਾਈਕੋਰਟ ਨੇ ਦਿੱਤੇ ਕਾਰਵਾਈ ਦੇ ਹੁਕਮ, ਜਾਣੋ ਕੀ ਹੈ ਮਾਮਲਾ
Punjab Elections 2022 : ਵਿਧਾਨ ਸਭਾ ਚੋਣਾਂ 'ਚ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ (AAP) ਉਮੀਦਵਾਰ ਸ਼ੀਤਲ ਅੰਗੁਰਾਲ (Sheetal Angural) ਵੱਲੋਂ ਦਾਖ਼ਲ ਕੀਤੇ ਗਏ ਨਾਮਜ਼ਦਗੀ ਪੱਤਰ 'ਚ ਝੂਠੇ ਦਸਤਾਵੇਜ਼ ਅਤੇ ਗਲਤ ਸੂਚਨਾ ਦੇਣ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਉਸ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਹਾਈ ਕੋਰਟ ਨੇ ਸਬੰਧਤ ਅਥਾਰਟੀ ਨੂੰ ਚਾਰ ਹਫ਼ਤਿਆਂ ਵਿੱਚ ਸ਼ਿਕਾਇਤ ’ਤੇ ਬਣਾਏ ਗਏ ਕਾਨੂੰਨ ਤਹਿਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।
ਜਸਟਿਸ ਜਸਜੀਤ ਬੇਦੀ ਨੇ ਇਹ ਹੁਕਮ ਸਥਾਨਕ ਨਿਵਾਸੀ ਸੁਰਿੰਦਰ ਪਾਲ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤੇ ਹਨ। ਦਾਇਰ ਪਟੀਸ਼ਨ 'ਚ ਸੁਰਿੰਦਰ ਪਾਲ ਨੇ ਹਾਈ ਕੋਰਟ ਨੂੰ ਦੱਸਿਆ ਹੈ ਕਿ ਸ਼ੀਤਲ ਅੰਗੁਰਾਲ ਵੱਲੋਂ 31 ਜਨਵਰੀ ਨੂੰ ਦਾਖਲ ਕੀਤੀ ਆਪਣੀ ਨਾਮਜ਼ਦਗੀ 'ਚ ਜੋ ਜਾਣਕਾਰੀ ਦਿੱਤੀ ਗਈ ਸੀ ਕਿ ਉਨ੍ਹਾਂ ਨੇ 2011 ਵਿੱਚ ਹਰਿਆਣਾ ਕੌਂਸਲ ਆਫ ਓਪਨ ਸਕੂਲਿੰਗ ਤੋਂ ਮੈਟ੍ਰਿਕ ਕੀਤੀ ਸੀ, ਉਹ ਪੂਰੀ ਤਰ੍ਹਾਂ ਗਲਤ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904