Drug Overdose: ਪੰਜਾਬ ਵਿੱਚ ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ। ਇੱਕ ਹੋਰ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਦੀ ਨੀਂਦ ਸੌਂ ਗਿਆ ਹੈ। ਜੀ ਹਾਂ ਇਹ ਮਾਮਲਾ ਮੋਗਾ ਜ਼ਿਲ੍ਹੇ ਦੇ ਪਿੰਡ ਬਹੋਨਾ ਦਾ ਹੈ ਜਿੱਥੇ ਦਾ ਰਹਿਣ ਵਾਲਾ 24 ਸਾਲਾ ਨੌਜਵਾਨ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਪਿੰਡ ਨੇੜੇ ਖੇਤਾਂ 'ਚ ਪਈ ਮਿਲੀ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।



ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ


ਸਿਵਲ ਹਸਪਤਾਲ ਵਿੱਚ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਵਰਿੰਦਰ ਸਿੰਘ ਪੁੱਤਰ ਜੰਗ ਸਿੰਘ ਵਾਸੀ ਬਹੋਨਾ ਦੇ ਚਾਚਾ ਗੁਰਨਾਮ ਸਿੰਘ ਗਾਮਾ ਨੇ ਦੱਸਿਆ ਕਿ ਉਸ ਦਾ ਭਤੀਜਾ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਹ ਆਪਣੇ ਪਿਤਾ ਨਾਲ ਮਿਹਨਤ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।


ਇੰਝ ਹੋਈ ਮੌਤ


ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਪਿੰਡ ਦੇ ਸਰਪੰਚ ਦਾ ਲੜਕਾ ਆਪਣੇ ਇੱਕ ਸਾਥੀ ਨਾਲ ਉਸ ਦੇ ਭਤੀਜੇ ਵਰਿੰਦਰ ਸਿੰਘ ਨੂੰ ਮੋਟਰਸਾਈਕਲ ’ਤੇ ਆਪਣੇ ਖੇਤਾਂ ਵਿੱਚ ਲੈ ਗਿਆ ਸੀ। ਜਿੱਥੇ ਉਸ ਨੇ ਜਾ ਕੇ ਮੇਰੇ ਭਤੀਜੇ ਵਰਿੰਦਰ ਸਿੰਘ ਨੂੰ ਨਸ਼ੀਲਾ ਪਦਾਰਥ ਪਿਲਾ ਦਿੱਤਾ। ਇਸ ਤੋਂ ਬਾਅਦ ਤਬੀਅਤ ਵਿਗੜਨ ਕਾਰਨ ਮੇਰੇ ਭਤੀਜੇ ਦੀ ਮੌਤ ਹੋ ਗਈ।


ਪੁਲਿਸ ਕਰ ਰਹੀ ਜਾਂਚ


ਗੁਰਨਾਮ ਸਿੰਘ ਨੇ ਅੱਗੇ ਦੱਸਿਆ ਕਿ ਸੂਚਨਾ ਮਿਲਣ 'ਤੇ ਮੈਂ ਅਤੇ ਉਸ ਦੇ ਪਰਿਵਾਰ ਵਾਲੇ ਮੌਕੇ 'ਤੇ ਪਹੁੰਚੇ ਅਤੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਥਾਣਾ ਮਹਿਣਾ ਦੇ ਏਐਸਆਈ ਰਾਜੇਸ਼ ਕੁਮਾਰ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ। ਵਾਰਦਾਤ ਤੋਂ ਬਾਅਦ ਨੌਜਵਾਨ ਨੂੰ ਸ਼ਰਾਬ ਪੀਣ ਲਈ ਖੇਤਾਂ 'ਚ ਲੈ ਕੇ ਗਏ ਦੋ ਨੌਜਵਾਨ ਵਰਿੰਦਰ ਸਿੰਘ ਦੀ ਮੌਤ ਕਰਕੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।