(Source: ECI/ABP News)
ਸੀਐਮ ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਬਹਿਸ ਤੇ ਵੋਟਿੰਗ, ਪੰਜਾਬ ਦੇ ਇਤਿਹਾਸ 'ਚ ਦੂਜੀ ਵਾਰ ਹੋਏਗਾ ਅਜਿਹਾ
ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅਸੈਂਬਲੀ 'ਚ ਭਰੋਸਗੀ ਮਤਾ ਪੇਸ਼ ਕਰਨਗੇ। ਇਤਿਹਾਸ ਵਿੱਚ ਇਹ ਦੂਜੀ ਵਾਰ ਹੋਵੇਗਾ ਜਦੋਂ ਵਿਧਾਨ ਸਭਾ ਵਿੱਚ ਭਰੋਸਗੀ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਵੇਗੀ।
![ਸੀਐਮ ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਬਹਿਸ ਤੇ ਵੋਟਿੰਗ, ਪੰਜਾਬ ਦੇ ਇਤਿਹਾਸ 'ਚ ਦੂਜੀ ਵਾਰ ਹੋਏਗਾ ਅਜਿਹਾ Debate and voting on CM Bhagwant Manns confidence motion today, this will happen for the second time in the history of Punjab. ਸੀਐਮ ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਬਹਿਸ ਤੇ ਵੋਟਿੰਗ, ਪੰਜਾਬ ਦੇ ਇਤਿਹਾਸ 'ਚ ਦੂਜੀ ਵਾਰ ਹੋਏਗਾ ਅਜਿਹਾ](https://feeds.abplive.com/onecms/images/uploaded-images/2022/10/03/69a5731b066a2679f3e87aa32b9bf375166476545676358_original.png?impolicy=abp_cdn&imwidth=1200&height=675)
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਅੱਜ ਆਖ਼ਰੀ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਅੱਜ ਅਸੈਂਬਲੀ 'ਚ ਭਰੋਸਗੀ ਮਤਾ ਪੇਸ਼ ਕਰਨਗੇ। ਇਤਿਹਾਸ ਵਿੱਚ ਇਹ ਦੂਜੀ ਵਾਰ ਹੋਵੇਗਾ ਜਦੋਂ ਵਿਧਾਨ ਸਭਾ ਵਿੱਚ ਭਰੋਸਗੀ ਮਤੇ 'ਤੇ ਬਹਿਸ ਅਤੇ ਵੋਟਿੰਗ ਹੋਵੇਗੀ।
ਇਸ ਤੋਂ ਪਹਿਲਾਂ 1981 ਵਿੱਚ ਸਾਬਕਾ ਮੁੱਖ ਮੰਤਰੀ ਦਰਬਾਰਾ ਸਿੰਘ ਦੇ ਕਾਰਜਕਾਲ ਦੌਰਾਨ 8ਵੀਂ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਲਿਆਂਦਾ ਗਿਆ ਸੀ।ਉਂਝ ਵਿਸ਼ੇਸ਼ ਸੈਸ਼ਨ ਦਾ ਵਿਰੋਧੀ ਧਿਰ ਵੱਲੋਂ ਵਿਰੋਧ ਕੀਤੇ ਜਾਣ ਕਾਰਨ ਸੈਸ਼ਨ ਦਾ ਜ਼ਿਆਦਾਤਰ ਸਮਾਂ ਹੰਗਾਮੇ ਵਿੱਚ ਹੀ ਲੰਘਿਆ। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋਵੇਂ ਵਿਧਾਇਕ ਪਹਿਲੇ ਦਿਨ ਤੋਂ ਹੀ ਸੈਸ਼ਨ ਦਾ ਬਾਈਕਾਟ ਕਰ ਰਹੇ ਹਨ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਪਿਛਲੇ ਦੋ ਦਿਨਾਂ ਤੋਂ ਕਾਂਗਰਸੀ ਵਿਧਾਇਕਾਂ ਦੇ ਵਿਵਹਾਰ ਤੋਂ ਵੀ ਨਾਰਾਜ਼ ਨੇ ਅਤੇ ਉਨ੍ਹਾਂ ਨੂੰ ਸੋਮਵਾਰ ਨੂੰ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ ਸੀ।ਭਾਜਪਾ ਨੇ ਪਹਿਲਾਂ ਹੀ ਭਰੋਸੇ ਦੇ ਮਤੇ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ ਅਤੇ ਕਿਹਾ ਹੈ ਕਿ ਉਸ ਦੇ ਦੋ ਵਿਧਾਇਕ ਨਾ ਤਾਂ ਵਿਧਾਨ ਸਭਾ ਵਿੱਚ ਹਾਜ਼ਰ ਹੋਣਗੇ ਅਤੇ ਨਾ ਹੀ ਬਹਿਸ ਵਿੱਚ ਹਿੱਸਾ ਲੈਣਗੇ।
27 ਸਤੰਬਰ ਨੂੰ, ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਵਿੱਚ ਭਰੋਸਗੀ ਮਤਾ ਪੇਸ਼ ਕੀਤਾ ਸੀ ਅਤੇ ਕਿਹਾ ਸੀ ਕਿ ਇਸਦੀ ਲੋੜ ਸੀ ਕਿਉਂਕਿ ਭਾਜਪਾ ਅਤੇ ਕਾਂਗਰਸ ਦੋਵਾਂ ਨੇ ਰਾਜ ਵਿੱਚ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਲਈ ਹੱਥ ਮਿਲਾਇਆ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)