ਪੜਚੋਲ ਕਰੋ
Advertisement
ਪੰਜਾਬ 'ਚ 31 ਮਈ ਤੋਂ ਬਾਅਦ ਵੀ ਜਾਰੀ ਰਹਿ ਸਕਦਾ ਲੌਕਡਾਊਨ, ਅੰਤਿਮ ਫੈਸਲਾ 30 ਮਈ ਨੂੰ
ਦੇਸ਼ ਵਿਆਪੀ ਲੌਕਡਾਊਨ ਦੇ ਚੌਥੇ ਫੇਜ਼ ਦੀ ਮਿਆਦ 31 ਮਈ ਨੂੰ ਖਤਮ ਹੋ ਜਾਵੇਗੀ।ਪੰਜਾਬ ਸਰਕਾਰ 30 ਮਈ ਨੂੰ ਸੂਬੇ 'ਚ ਲੌਕਡਾਊਨ ਸਬੰਧੀ ਕੋਈ ਵੱਡਾ ਫੈਸਲਾ ਕਰੇਗੀ
ਚੰਡੀਗੜ੍ਹ: ਦੇਸ਼ ਵਿਆਪੀ ਲੌਕਡਾਊਨ ਦੇ ਚੌਥੇ ਫੇਜ਼ ਦੀ ਮਿਆਦ 31 ਮਈ ਨੂੰ ਖਤਮ ਹੋ ਜਾਵੇਗੀ।ਪੰਜਾਬ ਸਰਕਾਰ 30 ਮਈ ਨੂੰ ਸੂਬੇ 'ਚ ਲੌਕਡਾਊਨ ਸਬੰਧੀ ਕੋਈ ਵੱਡਾ ਫੈਸਲਾ ਕਰੇਗੀ। ਕੈਪਟਨ ਸਰਕਾਰ ਕੋਰੋਨਵਾਇਰਸ ਸਬੰਧੀ ਸਥਿਤੀ ਦਾ ਪੂਰੀ ਤਰ੍ਹਾਂ ਜਾਇਜ਼ਾ ਲੈਣ ਤੋਂ ਬਾਅਦ ਹੀ ਕੁੱਝ ਫੈਸਲਾ ਲੈਣਗੇ ਕਿ ਇਸਨੂੰ ਅੱਗੇ ਵਧਾਉਣਾ ਹੈ ਜਾਂ ਹਟਾਉਣਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 30 ਮਈ ਨੂੰ ਰਾਜ ਦੀ ਸਮੁੱਚੀ ਕੋਵਿਡ ਸਥਿਤੀ 'ਤੇ ਸਬੰਧਤ ਵਿਭਾਗਾਂ ਨਾਲ ਇੱਕ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਨਗੇ ਅਤੇ ਇਸ ਤੋਂ ਬਾਅਦ ਲੌਕਡਾਊਨ ਚੁੱਕਣ ਜਾਂ ਅੱਗੇ ਵਧਾਉਣ ਬਾਰੇ ਸਰਕਾਰ ਦੇ ਫੈਸਲੇ ਦਾ ਐਲਾਨ ਕਰਨਗੇ।
ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਬੁੱਧਵਾਰ ਨੂੰ ਇਸ ਦਾ ਖੁਲਾਸਾ ਕਰਦਿਆਂ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਫੈਸਲਾ ਕੀਤਾ ਹੈ ਕਿ ਮੌਜੂਦਾ ਲੌਕਡਾਊਨ ਖਤਮ ਹੋਣ ਤੋਂ ਕੁਝ ਦਿਨ ਪਹਿਲਾਂ ਸਥਿਤੀ ਦੇ ਜ਼ਮੀਨੀ ਮੁਲਾਂਕਣ ਤੋਂ ਬਾਅਦ ਇਹ ਫੈਸਲਾ ਲਿਆ ਜਾਣਾ ਚਾਹੀਦਾ ਹੈ।ਲੌਕਡਾਊਨ 'ਚ ਕਿਸੇ ਵੀ ਤਰ੍ਹਾਂ ਦਾ ਫੈਸਲਾ, ਢਿੱਲ ਸਮੇਤ ਜਾਂ ਬਿਨ੍ਹਾਂ ਕਿਸੇ ਢਿੱਲ ਦੇ ਸਮੀਖਿਆ ਬੈਠਕ ਤੋਂ ਬਾਅਦ ਹੀ ਲਿਆ ਜਾਵੇਗਾ।
ਇਹ ਵੀ ਪੜ੍ਹੋ: ਕੋਰੋਨਾ ਨਾਲ ਜੰਗ ਲੜਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਕੈਪਟਨ ਸਰਕਾਰ ਦਾ ਤੋਹਫਾ, ਅਗਲੇ ਹਫਤੇ ਤੋਂ ਨਵੀਂ ਪਾਲਿਸੀ
ਪੰਜਾਬ 'ਚ ਗਰਮੀ ਦਾ ਕਹਿਰ ਵਧਿਆ, ਮੌਸਮ ਵਿਭਾਗ ਦੀ ਚੇਤਾਵਨੀ
ਅਣਵਿਆਹੇ ਮੁੰਡੇ-ਕੁੜੀ ਦਾ ਇਕੱਠੇ ਰਹਿਣ 'ਤੇ ਹਾਈਕੋਰਟ ਦਾ ਵੱਡਾ ਫੈਸਲਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪੰਜਾਬ
ਪੰਜਾਬ
Advertisement