ਪੜਚੋਲ ਕਰੋ

Faridkot News: ਬਾਦਲਾਂ ਦੀ ਅਗਾਊਂ ਜ਼ਮਾਨਤ 'ਤੇ ਫੈਸਲਾ ਰਾਖਵਾਂ

Faridkot News: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫਰੀਦਕੋਟ ਅਦਾਲਤ ਵਿੱਚ ਬਹਿਸ ਮੁਕੰਮਲ ਹੋ ਗਈ ਹੈ।

Faridkot News: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਅਰਜ਼ੀ 'ਤੇ ਫਰੀਦਕੋਟ ਅਦਾਲਤ ਵਿੱਚ ਬਹਿਸ ਮੁਕੰਮਲ ਹੋ ਗਈ ਹੈ। ਅਦਾਲਤ ਨੇ ਬਾਦਲ ਪਿਓ-ਪੁੱਤ ਦੀ ਜ਼ਮਾਨਤ 'ਤੇ ਫੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ ਵੱਲੋਂ 15 ਮਾਰਚ ਨੂੰ ਅਗਾਊਂ ਜ਼ਮਾਨਤ 'ਤੇ ਫੈਸਲਾ ਸੁਣਾਇਆ ਜਾਏਗਾ।

ਚਲਾਨ ਦੀਆਂ ਨਕਲਾਂ ਲੈਣ ਲਈ ਦਿੱਤੀ ਅਰਜ਼ੀ ਰੱਦ 

ਦੱਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਵਿੱਚ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਫਰੀਦਕੋਟ ਦੀ ਅਦਾਲਤ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਝਟਕਾ ਲੱਗ ਹੈ। ਇਲਾਕਾ ਮੈਜਿਸਟਰੇਟ ਦੀ ਅਦਾਲਤ ਨੇ ਸੁਖਬੀਰ ਬਾਦਲ ਵੱਲੋਂ ਚਲਾਨ ਦੀਆਂ ਨਕਲਾਂ ਲੈਣ ਲਈ ਦਿੱਤੀ ਅਰਜ਼ੀ ਰੱਦ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਮੁਤਾਬਕ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਦੀਆਂ ਨਕਲਾਂ ਲੈਣ ਲਈ ਅਰਜ਼ੀ ਦਿੱਤੀ ਗਈ ਸੀ। ਵਧੀਕ ਚੀਫ਼ ਜੁਡੀਸ਼ਲ ਮੈਜਿਸਟਰੇਟ ਅਜੈਪਾਲ ਸਿੰਘ ਨੇ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। 

ਸੁਖਬੀਰ ਬਾਦਲ ਨੇ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਜਾਂਚ ਟੀਮ ਵੱਲੋਂ ਉਨ੍ਹਾਂ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਨਾਮਜ਼ਦ ਕਰ ਕੇ 7 ਹਜ਼ਾਰ ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਉਹ ਇਸ ਕੇਸ ਵਿੱਚ ਜ਼ਮਾਨਤ ਲੈਣ ਲਈ ਵਧੀਕ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦੇ ਚੁੱਕੇ ਹਨ ਜਿਸ ਵਿੱਚ ਬਹਿਸ ਲਈ ਉਨ੍ਹਾਂ ਨੂੰ ਚਲਾਨ ਦੀਆਂ ਨਕਲਾਂ ਦੀ ਜ਼ਰੂਰਤ ਹੈ।

ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਬਾਦਲ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਕਾਨੂੰਨ ਮੁਤਾਬਕ ਮੁਲਜ਼ਮ ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਹੀ ਚਲਾਨ ਦੀਆਂ ਨਕਲਾਂ ਹਾਸਲ ਕਰ ਸਕਦਾ ਹੈ। ਅਦਾਲਤ ਨੇ ਸੁਖਬੀਰ ਬਾਦਲ ਨੂੰ ਇਸ ਵੇਲੇ ਚਲਾਨ ਦੀਆਂ ਨਕਲਾਂ ਦੇਣ ਤੋਂ ਇਨਕਾਰ ਕਰ ਦਿੱਤਾ ਤੇ ਉਸ ਦੀ ਅਰਜ਼ੀ ਖਾਰਜ ਕਰ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

 Sirhind Road Accident : ਸਰਹਿੰਦ 'ਚ ਭਿਆਨਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਮੌਤ
 Sirhind Road Accident : ਸਰਹਿੰਦ 'ਚ ਭਿਆਨਕ ਸੜਕ ਹਾਦਸਾ, 2 ਸਕੇ ਭਰਾਵਾਂ ਦੀ ਮੌਤ
Punjab News: ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
ਪੰਜਾਬ ਚੋਣਾਂ 'ਚ ਭਾਜਪਾ-ਅਕਾਲੀ ਦੀਆਂ ਸੀਟ ਸ਼ੇਅਰਿੰਗ ਨੂੰ ਲੈ ਕੇ ਵੱਡਾ ਅਪਡੇਟ, ਇਸ ਦਿਨ ਹੋਵੇਗਾ ਐਲਾਨ...?
Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Amritpal Singh ਦੀ ਨਵੀਂ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ, ਕੱਲ੍ਹ ਤੱਕ ਮੰਗਿਆ ਜਵਾਬ
Punjab News: 'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?
'ਆਪ' ਤੋਂ ਬਾਅਦ 'ਕਾਂਗਰਸ' ਨੇ ਉਮੀਦਵਾਰਾਂ ਦੀ ਲਿਸਟ ਕੀਤੀ ਜਾਰੀ, ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ ਅਤੇ ਕਿਸ ਵਾਰਡ ਤੋਂ ਕੌਣ ਲੜੇਗਾ ਚੋਣ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget