ਚੰਡੀਗੜ੍ਹ: ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ, ਕੇਜਰੀਵਾਲ, ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦਾ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ, ਸਾਬਕਾ ਸੈਨਿਕ ਤੇ ਮਹਿਲਾਵਾਂ ਲਈ ਰਾਖਵਾਂਕਰਨ ਵਿਰੋਧੀ ਚਿਹਰਾ ਬੇਨਕਾਬ ਹੋਇਆ ਹੈ। ਗੜ੍ਹੀ ਨੇ ਕਿਹਾ ਆਮ ਆਦਮੀ ਆਮ ਆਦਮੀ ਦੇ ਨਾਮ ਤੇ ਅਨੁਸੂਚਿਤ ਜਾਤੀਆਂ ਤੇ ਪਛੜੇ ਵਰਗਾਂ ਨੇ ਝਾੜੂ ਝਾੜੂ ਕਰਦੇ ਹੋਏ ਇਕ ਮੌਕਾ ਕੇਜਰੀਵਾਲ ਦੇ ਨਾਮ ਤੇ 92 ਵਿਧਾਇਕ ਅਤੇ ਭਗਵੰਤ ਮਾਨ ਜੀ ਨੂੰ ਮੁੱਖ ਮੰਤਰੀ ਬਣਾਕੇ ਮੌਕਾ ਦਿੱਤਾ।


ਗੜ੍ਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀਆਂ 178 ਪੋਸਟਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਅਤੇ ਇਹਨਾਂ ਲਾਅ ਅਫ਼ਸਰਾਂ ਦੀਆਂ ਪੋਸਟਾਂ ਵਿਚ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ, ਸਾਬਕਾ ਸੈਨਿਕਾਂ, ਦਿਵਯਾਂਗਾਂ ਤੇ ਮਹਿਲਾਵਾਂ ਲਈ ਕੋਈ ਵੀ ਰਾਖਵਾਂਕਰਨ ਨਹੀਂ ਦਿੱਤਾ ਗਿਆ।


ਜਸਵੀਰ ਗੜ੍ਹੀ ਨੇ ਕਿਹਾ, ਜਦੋ ਰਾਸ਼ਟਰੀ ਅਨਸੂਚਿਤ ਜਾਤੀ ਕਮਿਸ਼ਨ ਦੇ ਧਿਆਨ ਵਿੱਚ ਇਹ ਮੁੱਦਾ ਆਇਆ ਤਾਂ  ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਰਾਖਵਾਂਕਰਨ ਦੇਣ ਸਬੰਧੀ 17 ਜੂਨ 2022 ਨੂੰ ਪੱਤਰ ਲਿਖਿਆ। ਲੇਕਿਨ ਪੰਜਾਬ ਸਰਕਾਰ ਮਤਲਬ ਆਮ ਆਦਮੀ ਪਾਰਟੀ ਨੇ ਮਾਨਯੋਗ ਹਾਈਕੋਰਟ ਵਿੱਚ ਰਾਸ਼ਟਰੀ ਅਨੂਸੂਚਿਤ ਜਾਤੀਆਂ ਕਮਿਸ਼ਨ  ਦੇ ਵਿਰੁੱਧ ਕੇਸ ਪਾ ਦਿੱਤਾ ਹੈ। 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ


ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ