ਪੜਚੋਲ ਕਰੋ
Advertisement
ਕਿਸਾਨ ਜਥੇਬੰਦੀਆਂ 'ਤੇ ਦੀਪ ਸਿੱਧੂ ਦਾ ਹਮਲਾ, ਬੋਲੇ ਇੱਕੋ ਮੌਕੇ 22 ਬਿੱਲੀਆ ਥੈਲੇ 'ਚੋਂ ਬਾਹਰ
ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਮਗਰੋਂ ਦੀਪ ਸਿੱਧੂ ਨੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਇੱਕੋ ਮੌਕੇ 22 ਬਿੱਲੀਆ ਥੈਲੇ ਵਿੱਚੋਂ ਬਾਹਰ ਆ ਗਈਆਂ ਹਨ।
ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦੇ ਐਲਾਨ ਮਗਰੋਂ ਅਦਾਕਾਰ ਦੀਪ ਸਿੱਧੂ ਨੇ ਤਿੱਖੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਇੱਕੋ ਮੌਕੇ (ਕਿਸਾਨ-ਕਿਸਾਨ ਕਰਦੀਆਂ) 22 ਬਿੱਲੀਆ ਥੈਲੇ ਵਿੱਚੋਂ ਬਾਹਰ ਆ ਗਈਆਂ ਹਨ।
ਇੱਕੋ ਮੌਕੇ (ਕਿਸਾਨ-ਕਿਸਾਨ ਕਰਦੀਆਂ) 22 ਬਿੱਲੀਆ ਥੈਲੇ ਚੋਂ ਬਾਹਰ😆😆😆
— Deep Sidhu (@iamdeepsidhu) December 25, 2021
It's not our role to expose fake people. In due time, they expose themselves ✌ pic.twitter.com/3FEV44rddb
ਦੱਸ ਦਈਏ ਕਿ ਦੀਪ ਸਿੱਧੂ ਵੀ ਕਿਸਾਨ ਅੰਦੋਲਨ ਵਿੱਚ ਸਰਗਰਮ ਰਹੇ ਹਨ ਪਰ 26 ਜਨਵਰੀ ਨੂੰ ਲਾਲ ਕਿਲੇ ਦੀ ਘਟਨਾ ਮਗਰੋਂ ਕਿਸਾਨ ਜਥੇਬੰਦੀਆਂ ਨੇ ਆਪਣੇ-ਆਪ ਨੂੰ ਉਨ੍ਹਾਂ ਨਾਲੋਂ ਵੱਖ ਕਰ ਲਿਆ ਸੀ। ਇਸ ਲਈ ਦੀਪ ਸਿੱਧੂ ਅਕਸਰ ਹੀ ਕਿਸਾਨ ਲੀਡਰਾਂ ਦੀ ਅਲੋਚਨਾ ਕਰਦੇ ਰਹਿੰਦੇ ਹਨ।
ਦਰਅਸਲ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ‘ਸੰਯੁਕਤ ਸਮਾਜ ਮੋਰਚੇ’ ਦੇ ਨਾਂ ਹੇਠ ਨਵੀਂ ਸਿਆਸੀ ਪਾਰਟੀ ਕਾਇਮ ਕਰਕੇ ਸੂਬੇ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕਾਇਮ ਕੀਤੀ ਨਵੀਂ ਸਿਆਸੀ ਧਿਰ ਦਾ ਆਗੂ ਬਲਬੀਰ ਸਿੰਘ ਰਾਜੇਵਾਲ ਨੂੰ ਬਣਾਇਆ ਗਿਆ ਹੈ।
ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਨੇ ਸਪੱਸ਼ਟ ਕੀਤਾ ਹੈ ਕਿ ਉਹ ਪੰਜਾਬ ਵਿਧਾਨ ਸਭਾ ਚੋਣਾਂ ਨਹੀਂ ਲੜ ਰਿਹਾ। ਇਸ ਨਾਲ ਕਿਸਾਨ ਜਥੇਬੰਦੀਆਂ ਵੀ ਚੋਣਾਂ ਬਾਰੇ ਵੰਡੀਆਂ ਗਈਆਂ ਹਨ। ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਡਾ. ਦਰਸ਼ਨ ਪਾਲ, ਯੋਗੇਂਦਰ ਯਾਦਵ, ਯੁੱਧਵੀਰ ਸਿੰਘ, ਸ਼ਿਵ ਕੁਮਾਰ ਸ਼ਰਮਾ ‘ਕੱਕਾਜੀ’ ਤੇ ਹਨਨ ਮੌਲਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇਸ਼ ਭਰ ਦੀਆਂ 400 ਤੋਂ ਵੱਧ ਵੱਖ ਵੱਖ ਵਿਚਾਰਧਾਰਾ ਦੀਆਂ ਜਥੇਬੰਦੀਆਂ ਦਾ ਸਿਰਫ ਕਿਸਾਨੀ ਮੁੱਦਿਆਂ ’ਤੇ ਬਣਿਆ ਇੱਕ ਮੰਚ ਹੈ ਤੇ ਇਸ ਵੱਲੋਂ ਨਾ ਤਾਂ ਚੋਣਾਂ ਦੇ ਬਾਈਕਾਟ ਦਾ ਸੱਦਾ ਹੈ ਤੇ ਨਾ ਹੀ ਚੋਣਾਂ ਲੜਨ ਦੀ ਕੋਈ ਸਮਝ ਹੈ।
ਇਹ ਵੀ ਪੜ੍ਹੋ : Punjab Election 2022 : 3 ਜਨਵਰੀ ਤੋਂ ਰਾਹੁਲ ਗਾਂਧੀ ਮਾਰਨਗੇ ਪੰਜਾਬ ਦੀ ਸਿਆਸਤ 'ਚ ਐਂਟਰੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਦੇਸ਼
ਪੰਜਾਬ
ਦੇਸ਼
Advertisement