ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਐਲਾਨ ਮਗਰੋਂ ਕਈ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਕਿਸਾਨ ਲੀਡਰ ਅਮਰਜੀਤ ਸਿੰਘ ਰਾੜਾ ਨੇ ਬਲਬੀਰ ਸਿੰਘ ਰਾਜੇਵਾਲ ਉੱਪਰ ਅਮਿਤ ਸ਼ਾਹ ਨੂੰ ਚਿੱਠੀ ਲਿਖਣ ਦੇ ਇਲਜ਼ਾਮ ਲਾਏ ਹਨ। ਇਸ ਮਗਰੋਂ ਅਦਾਕਾਰ ਦੀਪ ਸਿੱਧੂ ਨੇ ਰਾਜੇਵਾਲ ਨੂੰ ਚੁਣੌਤੀ ਦਿੱਤੀ ਹੈ।
ਦੀਪ ਸਿੱਧੂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਕਿਹਾ ਹੈ ਕਿ ਰਾਜੇਵਾਲ ਸਾਹਿਬ ਕਿਰਪਾ ਕਰਕੇ ਸੋਧਾਂ 'ਤੇ ਮੰਨ ਜਾਣ ਵਾਲੀ ਚਿੱਠੀ ਦੇ ਤੱਥਾਂ 'ਤੇ ਚਾਨਣਾ ਪਾਉ। ਇਹ ਵੀ ਦੱਸੋ ਕਿ ਸੰਯੁਕਤ ਕਿਸਾਨ ਮੋਰਚੇ ਦੀ ਸਟੇਜ ਤੋਂ ਗਦਾਰ ਦੇ ਸਰਟੀਫਿਕੇਟ ਕਿਸ ਅਧਾਰ 'ਤੇ ਵੰਡੇ ਜਾਂਦੇ ਹਨ। ਜਵਾਬ ਤਾਂ ਦੇਣੇ ਪੈਣਗੇ, ਕਿਉਂਕਿ ਹੁਣ ਤਾਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਸਾਹਿਬਾਨ ਹੀ ਸਵਾਲ ਕਰ ਰਹੇ ਹਨ।
ਦੱਸ ਦਈਏ ਕਿ ਕਿਸਾਨ ਲੀਡਰ ਅਮਰਜੀਤ ਸਿੰਘ ਰਾੜਾ ਨੇ ਸਿਆਸੀ ਪਾਰਟੀ ਬਣਾਉਣ ਵਾਲੇ ਕਿਸਾਨ ਲੀਡਰਾਂ 'ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਅਮਿਤ ਸ਼ਾਹ ਦੇ ਪੈਰਾਂ 'ਚ ਬੈਠਣ ਵਾਲੇ ਅੰਦੋਲਨ ਦੀ ਜਿੱਤ ਨੂੰ ਆਪਣੀ ਪ੍ਰਾਪਤੀ ਦੱਸ ਰਹੇ ਹਨ।
ਉਨ੍ਹਾਂ ਨੇ ਟਵਿੱਟਰ 'ਤੇ ਇੱਕ ਪੱਤਰ ਸ਼ੇਅਰ ਕਰਕੇ ਹਵਾਲਾ ਦਿੱਤਾ ਹੈ ਕਿ ਇਹ ਅਮਿਤ ਸ਼ਾਹ ਨੂੰ ਲਿਖਿਆ ਗਿਆ ਸੀ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਗਿਆ, ਜਿਸ ਵਿੱਚ ਤਿੰਨ ਕਾਨੂੰਨਾਂ ਵਿੱਚੋਂ ਇੱਕ ਨੂੰ ਰੱਦ ਕਰਨ ਦੀ ਗੱਲ ਕਹੀ ਗਈ ਸੀ। ਚਿੱਠੀ ਵਿੱਚ ਕਿਹਾ ਗਿਆ ਸੀ ਕਿ ਸਰਕਾਰ ਇੱਕ ਕਾਨੂੰਨ ਨੂੰ ਰੱਦ ਕਰੇ। ਇੱਕ ਬਾਰੇ ਰਾਜ ਸਰਕਾਰਾਂ ਗੱਲ ਕਰਨ ਤੇ ਇੱਕ ਕਾਨੂੰਨ 'ਤੇ ਹਾਲ ਦੀ ਘੜੀ ਪਾਬੰਦੀ ਲਗਾਉਣੀ ਚਾਹੀਦੀ ਹੈ ਤੇ ਇਹ ਅੰਤਿਮ ਫੈਸਲੇ ਤੋਂ ਬਾਅਦ ਲਾਗੂ ਕੀਤਾ ਜਾ ਸਕਦਾ ਹੈ।
ਦੱਸ ਦਈਏ ਕਿ ਹਾਲ ਹੀ 'ਚ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਨੇ 'ਏਬੀਪੀ ਸਾਂਝਾ' 'ਤੇ ਕਿਹਾ ਸੀ, ਕਿ ਬਲਬੀਰ ਸਿੰਘ ਰਾਜੇਵਾਲ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਚਿੱਠ ਲਿਖੀ ਹੈ। ਕਿਸਾਨ ਲੀਡਰ ਅਮਰਜੀਤ ਰਾੜਾ ਨੇ ਇਹੀ ਚਿੱਠੀ ਸ਼ੇਅਰ ਕੀਤੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904