ਸ਼ੰਕਰ ਦਾਸ ਦੀ ਰਿਪੋਰਟ 


ਚੰਡੀਗੜ੍ਹ: ਪੰਜਾਬੀ ਅਦਾਕਾਰ ਦੀਪ ਸਿੱਧੂ (Deep Sidhu) ਦੀ ਹਾਦਸੇ ਵਿੱਚ ਮੌਤ (Deep sidhu died) ਹੋ ਗਈ ਹੈ। ਉਨ੍ਹਾਂ ਦੀ ਕਾਰ ਦੀ ਖਰਖੌਦਾ ਸੋਨੀਪਤ ਨੇੜੇ ਇੱਕ ਟਰੱਕ ਨਾਲ ਟੱਕਰ (Deep sidhu accident) ਹੋ ਗਈ ਹੈ। ਉਸ ਦੇ ਨਾਲ ਇੱਕ ਮਹਿਲਾ ਸਮੇਤ ਦੋ ਦੋਸਤ ਵੀ ਸਨ, ਜੋ ਜ਼ਖਮੀ ਹੋ ਗਏ ਹਨ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।



 

ਦੱਸਿਆ ਜਾਂਦਾ ਹੈ ਕਿ ਕਰਨਾਲ ਟੋਲ ਪਲਾਜ਼ਾ ਨੇੜੇ ਉਨ੍ਹਾਂ ਦੀ ਕਾਰ ਇਕ ਕੰਟੇਨਰ ਨਾਲ ਟਕਰਾ ਗਈ। ਉਹ ਸਕਾਰਪੀਓ ਕਾਰ ਵਿੱਚ ਜਾ ਰਿਹਾ ਸੀ। ਉਸ ਦੇ ਨਾਲ ਉਸ ਦੀ ਇਕ ਮਹਿਲਾ ਦੋਸਤ ਵੀ ਸੀ। ਉਸ ਦੀ ਲਾਸ਼ ਖਰਖੌਦਾ ਹਸਪਤਾਲ ਵਿਚ ਰੱਖੀ ਗਈ ਹੈ। ਉਥੋਂ ਇਸ ਨੂੰ ਸੋਨੀਪਤ ਭੇਜਿਆ ਜਾ ਰਿਹਾ ਹੈ। ਅਜੇ ਹੋਰ ਵੇਰਵਿਆਂ ਦੀ ਉਡੀਕ ਹੈ।

 

ਕੌਣ ਹੈ ਦੀਪ ਸਿੱਧੂ

 

ਦੀਪ ਸਿੱਧੂ ਉਸ ਸਮੇਂ ਸੁਰਖੀਆਂ ਵਿੱਚ ਆਇਆ ਸੀ , ਜਦੋਂ ਪਿਛਲੇ ਸਾਲ ਅੰਦੋਲਨਕਾਰੀ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਗਣਤੰਤਰ ਦਿਵਸ ਮੌਕੇ ਟਰੈਕਟਰ ਪਰੇਡ ਕੱਢੀ ਸੀ। ਇਸ ਦੇ ਨਾਲ ਹੀ ਕੁਝ ਲੋਕਾਂ ਨੇ ਲਾਲ ਕਿਲੇ 'ਤੇ ਇੱਕ ਧਾਰਮਿਕ ਝੰਡਾ ਵੀ ਲਹਿਰਾ ਦਿੱਤਾ ਸੀ। ਇਸ ਮਾਮਲੇ 'ਚ ਦੀਪ ਸਿੱਧੂ 'ਤੇ ਅੰਦੋਲਨਕਾਰੀਆਂ ਨੂੰ ਭੜਕਾਉਣ ਦੇ ਦੋਸ਼ ਲੱਗੇ ਸਨ। ਗਣਤੰਤਰ ਦਿਵਸ 'ਤੇ ਹੋਈ ਹਿੰਸਾ 'ਚ 500 ਤੋਂ ਵੱਧ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ ਸਨ ਅਤੇ ਇਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਸਿੱਧੂ 'ਤੇ ਸੋਸ਼ਲ ਮੀਡੀਆ 'ਤੇ ਵੀਡੀਓ ਪੋਸਟ ਕਰਨ ਦੇ ਦੋਸ਼ ਲੱਗੇ ਸਨ। ਜਿਸ ਨੂੰ ਉਸਦੀ ਇੱਕ ਮਹਿਲਾ ਦੋਸਤ ਨੇ ਅਪਲੋਡ ਕੀਤਾ ਸੀ।

 

ਦੀਪ ਸਿੱਧੂ ਦੀ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ

 

ਦੀਪ ਸਿੱਧੂ ਸਤੰਬਰ 2020 ਵਿੱਚ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਏ ਅਤੇ ਜਲਦੀ ਹੀ ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਧਿਆਨ ਖਿੱਚਣ ਵਿੱਚ ਕਾਮਯਾਬ ਹੋ ਗਏ। ਦੀਪ ਦਾ ਪੁਲਿਸ ਅਧਿਕਾਰੀਆਂ ਨਾਲ ਅੰਗਰੇਜ਼ੀ ਵਿੱਚ ਬਹਿਸ ਕਰਨ ਦਾ ਇੱਕ ਵੀਡੀਓ ਵੀ ਵਾਇਰਲ ਹੋਇਆ ਸੀ, ਜਿਸ ਵਿੱਚ ਉਸਨੂੰ ਇਹ ਕਹਿੰਦੇ ਹੋਏ ਸੁਣਿਆ ਜਾ ਸਕਦਾ ਹੈ, "ਇਹ ਇੱਕ ਕ੍ਰਾਂਤੀ ਹੈ। ਏਸ਼ੀਆ ਦੀ ਭੂ-ਰਾਜਨੀਤੀ ਨੂੰ ਪਰਿਭਾਸ਼ਿਤ ਕਰੇਗਾ।

 

 ਜਦੋਂ ਕਿਸਾਨ ਜਥੇਬੰਦੀਆਂ ਨੇ ਦੀਪ ਸਿੱਧੂ ਤੋਂ ਦੂਰੀ ਬਣਾ ਲਈ ਤਾਂ ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕਾਫੀ ਬਹਿਸ ਛਿੜ ਗਈ। ਸਮਾਜ ਸੇਵੀ ਅਤੇ ਪੇਸ਼ੇਵਰ ਵਕੀਲ ਸਿਰਮਜੀਤ ਕੌਰ ਗਿੱਲ ਨੇ ਵੀ ਕਿਸਾਨ ਜਥੇਬੰਦੀਆਂ ਦੇ ਸਟੈਂਡ ਦੀ ਹਮਾਇਤ ਕਰਦਿਆਂ ਉਨ੍ਹਾਂ ਮੁੱਦਿਆਂ ਨੂੰ ਉਜਾਗਰ ਕੀਤਾ, ਜਿਨ੍ਹਾਂ ਕਾਰਨ ਉਨ੍ਹਾਂ ਨੂੰ ਅਜਿਹਾ ਕਰਨ ਦਾ ਫੈਸਲਾ ਲਿਆ ਸੀ।

 

 ਕਿਸਾਨ ਅੰਦੋਲਨ 'ਚ ਦੀਪ ਸਿੱਧੂ ਤੇ ਆਗੂਆਂ ਦਾ ਰਵੱਈਆ

 

ਜਦੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਤਾਂ ਦੀਪ ਸਿੱਧੂ ਸਮੇਤ ਹਰ ਕੋਈ ਕਹਿ ਰਿਹਾ ਸੀ ਕਿ ਉਹ ਕਿਸਾਨਾਂ ਲਈ ਇਸ ਅੰਦੋਲਨ ਵਿੱਚ ਸ਼ਾਮਲ ਹੈ ਅਤੇ ਕਿਸਾਨ ਆਗੂਆਂ  ਦੀ ਅਗਵਾਈ ਕਰ ਰਿਹਾ ਹੈ ਪਰ ਕੁਝ ਸਮੇਂ ਬਾਅਦ ਦੀਪ ਸਿੱਧੂ ਨੇ ਕਿਸਾਨ ਆਗੂਆਂ ਦੇ ਫੈਸਲਿਆਂ 'ਤੇ ਸਵਾਲ ਉਠਾਉਣੇ ਸ਼ੁਰੂ ਕਰ ਦਿੱਤੇ ਅਤੇ ਸਿੰਘੂ ਬਾਰਡਰ 'ਤੇ ਆਪਣਾ ਪਲੇਟਫਾਰਮ ਬਣਾ ਲਿਆ ਸੀ। ਹਾਲਾਂਕਿ ਉਸਦੇ ਜ਼ਿਆਦਾਤਰ ਭਾਸ਼ਣ ਤਿੰਨ ਖੇਤੀਬਾੜੀ ਕਾਨੂੰਨਾਂ ਦੀ ਬਜਾਏ ਭਾਰਤ ਦੇ ਸੰਵਿਧਾਨ ਵਿੱਚ ਗੈਰ-ਸੰਘੀ ਢਾਂਚੇ 'ਤੇ ਕੇਂਦਰਿਤ ਸਨ। ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਨੂੰ ਸਿੰਘੂ ਬਾਰਡਰ ਦੇ ਮੁੱਖ ਮੰਚ ਤੋਂ ਖੇਤੀ ਸਬੰਧੀ ਕਾਨੂੰਨਾਂ ਦੀ ਗੱਲ ਨਾ ਕਰਨ ’ਤੇ ਬੋਲਣ ਤੋਂ ਰੋਕ ਦਿੱਤਾ।

 

ਦੀਪ ਸਿੱਧੂ ਆਪਣੇ ਸੋਸ਼ਲ ਮੀਡੀਆ 'ਤੇ ਜਰਨੈਲ ਸਿੰਘ ਭਿੰਡਰਾਂਵਾਲੇ ਬਾਰੇ ਪੋਸਟ ਕਰਦੇ ਰਹਿੰਦੇ ਸਨ, ਜਿਸ ਕਾਰਨ ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਤੋਂ ਦੂਰੀ ਬਣਾ ਲਈ ਹੈ। ਜਦੋਂ ਕਿਸਾਨ ਜਥੇਬੰਦੀਆਂ ਨੇ ਦਿੱਲੀ ਦੀਆਂ ਸਰਹੱਦਾਂ ਵੱਲ ਵਧਣ ਦਾ ਸੱਦਾ ਦਿੱਤਾ ਤਾਂ ਦੀਪ ਸਿੱਧੂ ਨੇ ਲੋਕਾਂ ਨੂੰ ਵਾਪਸ ਜਾਣ ਲਈ ਕਿਹਾ ਕਿਉਂਕਿ ਉਨ੍ਹਾਂ ਦਾ ਮੰਨਣਾ ਸੀ ਕਿ ਕਿਸਾਨ ਜਥੇਬੰਦੀਆਂ ਉਨ੍ਹਾਂ ਨੂੰ ਆਪਣੇ ਹਿੱਤਾਂ ਲਈ ਵਰਤ ਰਹੀਆਂ ਹਨ।