Barnala News : ਬਰਨਾਲਾ ਦੀ ਬੇਟੀ ਦੀਪਾਲੀ ਨੇ ਜੱਜ ਬਣਨ ਤੋਂ ਬਾਅਦ ਮੀਡੀਆ ਨੂੰ ਦੱਸਿਆ ਕਿ ਉਸ ਦੀ ਇਸ ਕਾਮਯਾਬੀ ਪਿੱਛੇ ਉਸ ਦੇ ਮਾਤਾ-ਪਿਤਾ, ਦਾਦਾ-ਦਾਦੀ, ਉਸ ਦੇ ਪਰਿਵਾਰ ਅਤੇ ਉਨ੍ਹਾਂ ਦੇ ਅਧਿਆਪਕਾਂ ਦਾ ਸਹਿਯੋਗ ਹੋਣ ਕਰਕੇ ਉਸ ਨੂੰ ਇਹ ਕਾਮਯਾਬੀ ਮਿਲੀ ਹੈ। ਬਾਰਵੀਂ ਕਰਨ ਤੋਂ ਬਾਅਦ ਪਿਤਾ ਨੇ ਰਾਹ ਦਿਖਾਇਆ ਅਤੇ ਦੀਪਾਲੀ ਨੇ ਲਾਅ (LLB) ਕਰਨ ਦਾ ਫੈਸਲਾ ਲਿਆ।
ਲਾਅ ਕਰਨ ਤੋਂ ਬਾਅਦ ਜੱਜ ਦੀ ਪ੍ਰੀਖਿਆ ਦੀ ਤਿਆਰੀ ਕੀਤੀ ਅਤੇ ਸਾਰੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅੱਜ ਦੀਪਾਲੀ ਨੇ ਹਰਿਆਣਾ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ 2021 ਨੂੰ ਪੂਰੇ ਭਾਰਤ ਵਿੱਚ 3 ਲੱਖ ਉਮੀਦਵਾਰਾਂ ਵਿੱਚੋਂ ਪਾਸ ਕਰਕੇ ਚੌਥਾ ਸਥਾਨ ਹਾਸਲ ਕਰਕੇ ਆਪਣੇ ਪਰਿਵਾਰ ਅਤੇ ਸ਼ਹਿਰ ਦਾ ਨਾਮ ਰੌਸ਼ਨ ਕੀਤਾ ਹੈ। ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੀਪਾਲੀ ਨੇ ਕਿਹਾ ਕਿ ਉਹ ਹਮੇਸ਼ਾ ਇਮਾਨਦਾਰੀ ਨਾਲ ਅਤੇ ਲੋੜਵੰਦਾਂ ਲਈ ਇਨਸਾਫ਼ ਲਈ ਉਸਦੀ ਪਹਿਲਕਦਮੀ ਹੋਵੇਗੀ ਅਤੇ ਉਹ ਹਰ ਸਮੇਂ ਨੀਤੀ ਬਦਲ ਕੇ ਜਲਦੀ ਇਨਸਾਫ਼ ਦਿਵਾਉਣ ਲਈ ਤਤਪਰ ਰਹੇਗੀ।
ਇਹ ਵੀ ਪੜ੍ਹੋ : Chandigarh News : ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਐਸਕਾਰਟ ਗੱਡੀ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ , ਪਰਿਵਾਰ ਨੇ ਲਗਾਏ ਸੀ ਇਹ ਇਲਜ਼ਾਮ
ਆਪਣੀ ਧੀ ਦੇ ਜੱਜ ਬਣਨ 'ਤੇ ਮਾਣ ਮਹਿਸੂਸ ਕਰਦੇ ਹੋਏ ਦੀਪਾਲੀ ਦੇ ਮਾਪਿਆਂ ਨੇ ਵੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਦੀਪਾਲੀ ਦਾ ਮੂੰਹ ਮਿੱਠਾ ਕਰਵਾਇਆ ਅਤੇ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਲੜਕੀਆਂ ਨੂੰ ਸਮਾਜ ਵਿੱਚ ਕਿਸੇ ਵੀ ਮੰਚ 'ਤੇ ਪਿੱਛੇ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਕਿਹਾ ਅੱਜ ਲੜਕੀਆਂ ਪੜ੍ਹ-ਲਿਖ ਕੇ ਦੇਸ਼ ਦਾ ਨਾਮ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੋ ਮਾਪੇ ਧੀਆਂ ਨੂੰ ਪੇਟ ਵਿਚ ਮਾਰਦੇ ਹਨ (ਭਰੂਣ ਹੱਤਿਆ) ,ਇਸ ਕੁਰੀਤੀਆਂ ਨੂੰ ਖ਼ਤਮ ਕਰਨਾ ਚਾਹੀਦਾ ਹੈ ਅਤੇ ਉਹਨਾਂ ਲੜਕੀਆਂ ਨੂੰ ਅੱਗੇ ਆਉਣ ਦਾ ਮੌਕਾ ਦੇਣਾ ਚਾਹੀਦਾ ,ਜੋ ਲੜਕੀਆਂ ਪੜ੍ਹ ਲਿਖ ਕੇ ਆਪਣੇ ਪਰਿਵਾਰ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।