ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ਼ ਮੁਕੱਦਮਾ
ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ਼ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿੱਚ ਮਾਣਹਾਨੀ ਦੀ ਕ੍ਰਿਮੀਨਲ ਰਿਪੋਰਟ ਦਾਇਰ ਕੀਤੀ ਗਈ ਹੈ। ਇਸ ਰਿਪੋਰਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਆਪਣੇ ਤੇ ਆਪਣੇ ਪਿਤਾ ਹਰੀ ਸਿੰਘ ਰੰਧਾਵਾ ਖਿਲਾਫ਼ ਭੱਦੀਆਂ ਟਿੱਪਣੀਆਂ ਬੋਲਣ ਦੇ ਇਲਜ਼ਾਮ ਲਗਾਏ ਹਨ।
ਫ਼ਤਹਿਗੜ੍ਹ ਸਾਹਿਬ: ਸਿੱਖ ਧਰਮ ਦੇ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਖਿਲਾਫ਼ ਫ਼ਤਹਿਗੜ੍ਹ ਸਾਹਿਬ ਦੀ ਅਦਾਲਤ ਵਿੱਚ ਮਾਣਹਾਨੀ ਦੀ ਕ੍ਰਿਮੀਨਲ ਰਿਪੋਰਟ ਦਾਇਰ ਕੀਤੀ ਗਈ ਹੈ। ਇਸ ਰਿਪੋਰਟ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਤੇ ਸਿੱਖ ਪ੍ਰਚਾਰਕ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਆਪਣੇ ਤੇ ਆਪਣੇ ਪਿਤਾ ਹਰੀ ਸਿੰਘ ਰੰਧਾਵਾ ਖਿਲਾਫ਼ ਭੱਦੀਆਂ ਟਿੱਪਣੀਆਂ ਬੋਲਣ ਦੇ ਇਲਜ਼ਾਮ ਲਗਾਏ ਹਨ।
ਮੀਡੀਆ ਨੂੰ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਢੱਡਰੀਆਂ ਵਾਲੇ ਵੱਲੋਂ ਆਪਣੇ ਦੀਵਾਨ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਬੈਠੀ ਸੰਗਤ ਸਾਹਮਣੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਤੇ ਉਨ੍ਹਾਂ ਖਿਲਾਫ ਭੱਦੀਆਂ ਟਿੱਪਣੀਆਂ ਕੀਤੀਆ ਗਈਆਂ ਜੋ ਬਰਦਾਸ਼ਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਇੰਨੀ ਢੱਡਰੀਆਂ ਵਾਲੇ ਦੀ ਉਮਰ ਨਹੀਂ, ਜਿੰਨੀ ਦੇਰ ਦੇ ਉਨ੍ਹਾਂ ਦੇ ਪਿਤਾ ਪ੍ਰਚਾਰ ਕਰ ਰਹੇ ਹਨ।
ਇਸ ਸਬੰਧੀ ਗੁਰਪ੍ਰੀਤ ਸਿੰਘ ਰੰਧਾਵਾ ਦੇ ਵਕੀਲ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਢੱਡਰੀਆਂ ਵਾਲੇ ਨੇ ਉਨ੍ਹਾਂ ਦੇ ਪਿਤਾ ਹਰੀ ਸਿੰਘ ਰੰਧਾਵਾ ਖਿਲਾਫ ਸੰਗਤ ਸਾਹਮਣੇ ਜੋ ਸ਼ਬਦ ਬੋਲੇ ਹਨ, ਉਸ ਨਾਲ ਬਾਬਾ ਹਰੀ ਸਿੰਘ ਰੰਧਾਵਾ ਦੇ ਸ਼ਰਧਾਲੂਆਂ ਨੂੰ ਠੇਸ ਪਹੁੰਚੀ ਹੈ।