Chandigarh : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ। ਪੰਜਾਬ ਹਰਿਆਣਾ ਹਾਈ ਕੋਰਟ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਖਿਲਾਫ਼ ਮਾਣਹਾਨੀ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸਿੱਖਿਆ ਮੰਤਰੀ ਦੇ ਨਾਲ ਨਾਲ  ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਹੈ। ਹਰਜੋਤ ਬੈੈਂਸ ਅਤੇ ਪ੍ਰਮੁੱਖ ਸਕੱਤਰ ਨੂੰ ਤਨਖ਼ਾਹਾਂ ਦੀ ਅਦਾਇਗੀ ਸਬੰਧੀ ਹੁਕਮਾਂ ਦੀ ਪਾਲਣਾ ਨਾ ਕਰਨ ਲਈ ਅਦਾਲਤ ਦੀ ਮਾਣਹਾਨੀ ਲਈ ਨੋਟਿਸ ਜਾਰੀ ਕੀਤਾ ਹੈ।


ਜਸਟਿਸ ਅਰਵਿੰਦ ਸਿੰਘ ਸਾਂਗਵਾਨ ਨੇ ਮਾਮਲੇ ਦੀ ਅਗਲੀ ਸੁਣਵਾਈ 29 ਨਵੰਬਰ ਨੂੰ ਤੈਅ ਕੀਤੀ ਹੈ। ਸੰਗਰੂਰ ਦੇ ਲਹਿਰਾ ਗਾਗਾ ਵਿੱਚ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ 9 ਮੁਲਾਜ਼ਮਾਂ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹਾਈ ਕੋਰਟ ਨੇ 20 ਅਪ੍ਰੈਲ 2023 ਦੇ ਆਪਣੇ ਹੁਕਮਾਂ ਵਿੱਚ ਉਨ੍ਹਾਂ ਨੂੰ 15 ਦਸੰਬਰ 2019 ਤੋਂ ਤਨਖ਼ਾਹ ਦੇਣ ਦੇ ਹੁਕਮ ਦਿੱਤੇ ਸਨ।


ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤਕਨੀਕੀ ਸਿੱਖਿਆ ਦੇ ਬੋਰਡ ਆਫ਼ ਗਵਰਨਰਜ਼ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲਹਿਰਾਗਾਗਾ (ਸੰਗਰੂਰ) ਦੇ ਚੇਅਰਮੈਨ ਹਨ। ਹਾਈ ਕੋਰਟ ਦੇ ਜਾਰੀ ਹੁਕਮਾਂ ਤੋਂ ਬਾਅਦ ਵੀ ਪ੍ਰੋਫੈਸਰਾਂ ਦੀਆਂ ਤਨਖਾਹਾਂ ਜਾਰੀ ਨਹੀਂ ਕੀਤੀਆਂ ਗਈਆਂ। 


ਸੰਗਰੂਰ ਦੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਮੁਲਾਜ਼ਮ ਸੁਨਾਤਿਆ ਕੁਮਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਪਟੀਸ਼ਨਰ ਨੇ ਕਿਹਾ ਸੀ ਕਿ ਉਸ ਨੂੰ ਅਤੇ ਹੋਰ ਸਟਾਫ਼ ਨੂੰ 16 ਦਸੰਬਰ 2019 ਤੋਂ ਤਨਖਾਹਾਂ ਨਹੀਂ ਦਿੱਤੀਆਂ ਗਈਆਂ ਹਨ। ਕੇਸ ਵਿੱਚ ਹਾਈ ਕੋਰਟ ਵੱਲੋਂ 16 ਮਈ 2023 ਨੂੰ ਸੰਸਥਾ ਦੀ ਜਾਇਦਾਦ ਵੇਚਣ ਅਤੇ ਪਟੀਸ਼ਨਰ ਅਤੇ ਹੋਰ ਸਟਾਫ਼ ਨੂੰ ਤਨਖ਼ਾਹ ਦੇਣ ਦੇ ਹੁਕਮ ਜਾਰੀ ਕੀਤੇ ਗਏ ਸੀ। 




 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial