Punjab News: ਸੂਬੇ ਵਿਚ ਰੋਡ ਅਕਸੈਸ (ਸੜਕ ਤੱਕ ਪਹੁੰਚ) ਦੀ ਸਰਕਾਰੀ ਫੀਸ ਸਬੰਧੀ ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦਾ ਵਫਦ ਅੱਜ ਇੱਥੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਮਿਲਿਆ।ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਫੀਸ ਮੈਰਿਜ਼ ਪੈਲਸ ਵਾਲੇ ਭਰਨ ਅਤੇ ਪੁਰਾਣੇ ਬਕਾਏ ਬਾਰੇ ਪ੍ਰਸਥਾਵ ਤਿਆਰ ਕਰਕੇ ਦੇਣ ਜਿਸ ਬਾਰੇ ਵਿਚਾਰ ਕੀਤਾ ਜਵੇਗਾ।


ਇਸ ਤੋਂ ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਮਨਵਿੰਦਰ ਸਿੰਘ ਗੋਲਡੀ ਦੀ ਪ੍ਰਧਾਨਗੀ ਵਿਚ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਮਿਲੇ, ਜਿੰਨਾਂ ਨੇ ਮੈਰਿਜ਼ ਪੈਲਸ ਅਤੇ ਰਿਜੌਰਟਸ ਨੂੰ ਰੋਡ ਅਕਸੈਸ (ਸੜਕ ਤੱਕ ਪਹੁੰਚ) ਲਈ ਪਿਛਲੇ 8 ਸਾਲ ਤੋਂ ਫੀਸ ਨਾ ਭਰਨ ਸਬੰਧੀ ਨੋਟਿਸ ਮਿਲਣ ਦਾ ਮਾਮਲਾ ਧਿਆਨ ਵਿਚ ਲਿਆਂਦਾ।


ਇਸ ਸਬੰਧੀ ਪੰਜਾਬ ਮੈਰਿਜ਼ ਪੈਲਸ ਅਤੇ ਰਿਜੌਰਟਸ ਐਸੋਸੀਏਸ਼ਨ ਦੇ ਵਫਦ ਦੀ ਸਹਿਮਤੀ ਨਾਲ ਫੈਸਲਾ ਕੀਤਾ ਗਿਆ ਕਿ ਇਸ ਸਾਲ ਦੀ ਫੀਸ ਬਿਨਾਂ ਦੇਰੀ ਭਰੀ ਜਾਵੇ ਅਤੇ ਬਾਕੀ ਸਾਲਾਂ ਦੇ ਬਕਾਏ ਬਾਰੇ ਲਿਖਤੀ ਪ੍ਰਸਤਾਵ ਦਿੱਤਾ ਜਾਵੇ ਜਿਸ ਬਾਰੇ ਵਿਚਾਰ ਕੀਤਾ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!