ਰੌਬਟ ਦੀ ਰਿਪੋਰਟ


ਚੰਡੀਗੜ੍ਹ: ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਵਿਰੋਧ ਕਰ ਰਹੇ ਕਿਸਾਨਾਂ ਦੀ ਚਰਚਾ ਦੇਸ਼ ਹੀ ਨਹੀਂ ਹੁਣ ਅੰਤਰਰਾਸ਼ਟਰੀ ਪੱਧਰ ਤੱਕ ਹੋ ਰਹੀ ਹੈ। ਕੇਂਦਰ ਵੱਲੋਂ ਪਾਸੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦਿੱਲੀ ਪਹੁੰਚੇ ਕਿਸਾਨਾਂ ਦੀ ਖ਼ਬਰ ਨੂੰ ਅੰਤਰਰਾਸ਼ਟਰੀ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਛਾਪਿਆ ਗਿਆ ਹੈ।


Aljazeera ਨੇ ਪੁਲਿਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਚਲਾਏ ਗਏ ਅੱਥਰੂ ਗੈਸ ਦੇ ਗੋਲਿਆਂ ਦਾ ਵਿਸ਼ੇਸ਼ ਜ਼ਿਕਰ ਕੀਤਾ ਹੈ। 'The Washington Post' ਨੇ ਪੁਲਿਸ ਤੇ ਕਿਸਾਨਾਂ ਵਿਚਾਲੇ  ਝੜਪਾਂ ਨੂੰ ਪ੍ਰਮੁੱਖਤਾਂ ਨਾਲ ਛਾਪਿਆ ਹੈ। ਦੱਸ ਦੇਈਏ ਕਿ ਕੇਂਦਰ ਵੱਲੋ ਪਾਸ ਤਿੰਨ ਖੇਤੀ ਕਾਨੂੰਨਾਂ ਮਗਰੋਂ ਪਿਛਲੇ ਦੋ ਮਹੀਨੇ ਤੋਂ ਦੇਸ਼ ਭਰ 'ਚ ਵਿਰੋਧ ਹੋ ਰਹੇ ਹਨ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ।






India farmers brave tear gas as they protest against ‘black laws’

ਕਿਸਾਨਾਂ ਨੇ ਪਹਿਲਾਂ ਰੇਲ ਰੋਕੋ ਅੰਦੋਲਨ ਕੀਤਾ ਤੇ ਹੁਣ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਦਿੱਲੀ ਪਹੁੰਚੇ ਹਨ। ਦਿੱਲੀ ਤੱਕ ਪਹੁੰਚਣ ਕਿਸਾਨਾਂ ਲਈ ਕਾਫੀ ਚੁਣੌਤੀ ਭਰਿਆ ਰਿਹਾ।