(Source: ECI/ABP News/ABP Majha)
ਕੇਜਰੀਵਾਲ ਵੀ ਕਰ ਗਏ ਪੰਜਾਬੀਆਂ ਨਾਲ ਵਾਅਦੇ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਆ ਕੇ ਚੋਣ ਬਿਗੁਲ ਵਜਾ ਦਿੱਤਾ ਹੈ। ਬੇਸ਼ੱਕ ਉਹ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਪਹੁੰਚੇ ਸੀ ਪਰ ਉਹ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪ੍ਰੇਰ ਕੇ ਗਏ ਹਨ।
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਪੰਜਾਬ ਆ ਕੇ ਚੋਣ ਬਿਗੁਲ ਵਜਾ ਦਿੱਤਾ ਹੈ। ਬੇਸ਼ੱਕ ਉਹ ਕਿਸਾਨ ਮਹਾਪੰਚਾਇਤ ਨੂੰ ਸੰਬੋਧਨ ਕਰਨ ਪਹੁੰਚੇ ਸੀ ਪਰ ਉਹ ਪੰਜਾਬੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਪ੍ਰੇਰ ਕੇ ਗਏ ਹਨ। ਇਸ ਮੌਕੇ ਉਨ੍ਹਾਂ ਨੇ ਕੁਝ ਐਲਾਨ ਵੀ ਕੀਤੇ ਜੋ ਆਮ ਆਦਮੀ ਪਾਰਟੀ ਦੇ ਚੋਣ ਮਨਰੋਥ ਪੱਤਰ ਦਾ ਹਿੱਸਾ ਹੋਣਗੇ।
ਕੇਜਰੀਵਾਲ ਨੇ ਪੰਜਾਬੀਆਂ ਲਈ ਵਾਅਦਿਆਂ ਦੀ ਝੜੀ ਲਾਉਂਦਿਆਂ ਉਨ੍ਹਾਂ ਕਿਹਾ ਕਿ ‘ਆਪ’ ਦੀ ਸਰਕਾਰ ਬਣਨ ’ਤੇ ਸੂਬੇ ਦੇ ਲੋਕਾਂ ਨੂੰ ਦਿੱਲੀ ਦੀ ਤਰਜ਼ ਉੱਤੇ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਮੰਚ ਤੋਂ ਨਵਾਂ ਪੰਜਾਬ ਬਣਾਉਣ ਤੇ ਸੂਬੇ ਨੂੰ ਖੁਸ਼ਹਾਲ ਬਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਪਾਰਟੀ ਹੈ ਜੋ ਕੀਤੇ ਹੋਏ ਵਾਅਦੇ ਪੂਰੀ ਕਰਦੀ ਹੈ ਤੇ ਪੰਜਾਬ ਵਿੱਚ ਵੀ ਉਹ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਏਬੀਪੀ ਨਿਊਜ਼ ਵੱਲੋਂ ਕੀਤੇ ਗਏ ਸਰਵੇ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸੂਬੇ ’ਚ ਅਗਲੀ ਸਰਕਾਰ ‘ਆਪ’ ਦੀ ਹੀ ਬਣੇਗੀ।
ਕੈਪਟਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀ ਤੇ ਬੇਰੁਜ਼ਗਾਰੀ ਭੱਤਾ ਨਾ ਦੇਣ ਦੇ ਵਾਅਦਿਆਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਚੋਣਾਂ ਦੌਰਾਨ ਕਾਂਗਰਸ ਵੱਲੋਂ ਨੌਜਵਾਨਾਂ ਨੂੰ ਦਿੱਤੇ ਗਏ ਕਾਰਡ ਮੰਚ ਤੋਂ ਲਹਿਰਾਉਂਦੇ ਹੋਏ ਸੱਦਾ ਦਿੱਤਾ ਕਿ ਉਹ ਇਹ ਕਾਰਡ ਸੁੱਟ ਨਾ ਦੇਣ ਤੇ ਸੰਭਾਲ ਕੇ ਰੱਖਣ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਉਕਤ ਕਾਰਡ ਦਿੱਤੇ ਗਏ ਸਨ, ‘ਆਪ’ ਦੀ ਸਰਕਾਰ ਬਣਨ ’ਤੇ ਉਨ੍ਹਾਂ ਸਾਰਿਆਂ ਨੂੰ ਨੌਕਰੀ ਦਿੱਤੀ ਜਾਵੇਗੀ ਜਾਂ ਫਿਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।
ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਸਰਕਾਰ ਬਣਨ ’ਤੇ ਆਮ ਲੋਕਾਂ ਨੂੰ ਮੁਫ਼ਤ ’ਚ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਦਿੱਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਉੱਥੋਂ ਦੇ 73 ਪ੍ਰਤੀਸ਼ਤ ਲੋਕਾਂ ਨੂੰ ਬਿਜਲੀ ਦਾ ਬਿੱਲ ਦੇਣਾ ਨਹੀਂ ਪੈਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਇਹੀ ਮਾਡਲ ਲਾਗੂ ਕੀਤਾ ਜਾਵੇਗਾ।