Arvind Kejriwal Punjab Visit: ਚੰਡੀਗੜ੍ਹ: ਆਮ ਆਦਮੀ ਪਾਰਟੀ ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਰੋਜ਼ਾ ਪੰਜਾਬ ਦੌਰੇ ’ਤੇ ਆ ਰਹੇ ਹਨ। ਇਸ ਵਾਰ ਉਹ ਦੋਆਬਾ ਖੇਤਰ ’ਚ ਚੋਣ ਸਰਗਰਮੀਆਂ ਤੇਜ਼ ਕਰਨਗੇ। ਸੂਤਰਾਂ ਮੁਤਾਬਕ ਕੇਜਰੀਵਾਲ ਦਲਿਤ ਵਰਗ ਲਈ ਕੋਈ ਵੱਡਾ ਐਲਾਨ ਕਰ ਸਕਦੇ ਹਨ ਕਿਉਂਕਿ ਦੋਆਬਾ ਖੇਤਰ ਵਿੱਚ ਦਲਿਤ ਵੋਟ ਬੈਂਕ ਦਾ ਕਾਫੀ ਦਬਦਬਾ ਹੈ।


ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਕਰਤਾਰਪੁਰ ’ਚ ਹੋਣ ਵਾਲੇ ਪ੍ਰੋਗਰਾਮ ’ਚ ਔਰਤਾਂ ਨੂੰ ਸੰਬੋਧਨ ਕਰਨਗੇ। ਇਸ ਮਗਰੋਂ ਹੁਸ਼ਿਆਰਪੁਰ ’ਚ ਐਸਸੀ ਭਾਈਚਾਰੇ ਨਾਲ ਗੱਲਬਾਤ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਸਮੇਤ ਹੋਰ ਸੂਬਾਈ ਆਗੂ ਵੀ ਹੋਣਗੇ।


ਚੀਮਾ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੇ ਇਹ ਦੌਰੇ ਅਸਲ ’ਚ 2022 ਦੀਆਂ ਚੋਣਾਂ ਲਈ ਪਾਰਟੀ ਵੱਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਦਾ ਹਿੱਸਾ ਹਨ। ਕੇਜਰੀਵਾਲ ਲਗਾਤਾਰ ਪੰਜਾਬ ਦੇ ਦੌਰੇ ਕਰ ਰਹੇ ਹਨ। ਉਹ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਲਈ ਵੱਡੇ ਐਲਾਨ ਕਰ ਰਹੇ ਹਨ। ਕੇਜਰੀਵਾਲ ਦੇ ਦੌਰਿਆਂ ਨਾਲ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ।



ਇਹ ਵੀ ਪੜ੍ਹੋ: Delhi Weather Update: ਭਲਕੇ ਤੋਂ ਛਾਏਗੀ ਧੁੰਦ, ਚੱਲਣਗੀਆਂ ਬਰਫੀਲੀਆਂ ਹਵਾਵਾਂ, ਜਾਣੋ ਮੌਸਮ ਦਾ ਹਾਲ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904