ਪੜਚੋਲ ਕਰੋ
Advertisement
ਖੇਤੀਬਾੜੀ ਕਾਨੂੰਨ: ਇੱਕ ਵਾਰ ਫੇਰ ਸ਼ੁਰੂ ਹੋਈ ਕੈਪਟਨ ਅਤੇ ਕੇਜਰੀਵਾਲ ਦਰਮਿਆਨ ਜ਼ੁਬਾਨੀ ਜੰਗ, ਪੜ੍ਹੋ ਪੂਰਾ ਮਾਮਲਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੇਤੀਬਾੜੀ ਕਾਨੂੰਨਾਂ ਸਬੰਧੀ ਟਵੀਟ ਦੇ ਜਵਾਬ ਵਿਚ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੀ ਸੂਬਾ, ਕੇਂਦਰ ਦੇ ਕਾਨੂੰਨਾਂ ਨੂੰ ਬਦਲ ਸਕਦਾ ਹੈ? ਨਹੀਂ। ਤੁਸੀਂ ਨਾਟਕ ਕੀਤਾ। ਜਨਤਾ ਨੂੰ ਮੂਰਖ ਬਣਾਇਆ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਚਕਾਰ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਜ਼ੁਬਾਨੀ ਜੰਗ ਸ਼ੁਰੂ ਹੋ ਗਈ ਹੈ। ਮੰਗਲਵਾਰ ਨੂੰ ਪੰਜਾਬ ਅਸੈਂਬਲੀ ਵੱਲੋਂ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਬਿੱਲ ਪਾਸ ਹੋਣ ਤੋਂ ਬਾਅਦ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਵੀ ਇਹ ਕਦਮ ਚੁੱਕਣ।
ਕੈਪਟਨ ਅਮਰਿੰਦਰ ਸਿੰਘ ਦੇ ਬਿਆਨ ਤੋਂ ਬਾਅਦ ਹੁਣ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਕੈਪਟਨ 'ਤੇ ਨਾਟਕ ਕਰਨ ਦਾ ਦੋਸ਼ ਲਾਇਆ। ਕੇਜਰੀਵਾਲ ਨੇ ਕਿਹਾ, “ਰਾਜਾ ਸਾਹਿਬ, ਤੁਸੀਂ ਕੇਂਦਰ ਦੇ ਕਾਨੂੰਨਾਂ ਵਿਚ ਸੋਧ ਕੀਤੀ। ਕੀ ਰਾਜ ਕੇਂਦਰ ਦੇ ਕਾਨੂੰਨਾਂ ਨੂੰ ਬਦਲ ਸਕਦਾ ਹੈ? ਨਹੀਂ। ਤੁਸੀਂ ਨਾਟਕ ਕੀਤਾ। ਜਨਤਾ ਨੂੰ ਮੂਰਖ ਬਣਾਇਆ।"
ਉਨ੍ਹਾਂ ਨੇ ਅੱਗੇ ਕਿਹਾ, “ਜੇ ਤੁਸੀਂ ਕੱਲ੍ਹ ਕਾਨੂੰਨ ਪਾਸ ਕਰ ਦਿੰਦੇ ਹੋ ਤਾਂ ਕੀ ਉਸ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੂੰ MSP ਮਿਲੇਗਾ? ਨਹੀਂ। ਕਿਸਾਨ ਐਮਐਸਪੀ ਚਾਹੁੰਦੇ ਹਨ, ਤੁਹਾਡੇ ਫ਼ਰਜ਼ੀ ਅਤੇ ਝੂਠੇ ਕਾਨੂੰਨ ਨਹੀਂ।"
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਮੁੱਖ ਵਿਰੋਧੀ ਪਾਰਟੀ ਹੈ। ‘ਆਪ’ ਅਤੇ ਅਕਾਲੀ ਦਲ ਨੇ ਕੱਲ੍ਹ ਵਿਧਾਨ ਸਭਾ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਰਕਾਰ ਦੇ ਪ੍ਰਸਤਾਵ ਦਾ ਸਮਰਥਨ ਕੀਤਾ। ਸੂਬਾ ਸਰਕਾਰ ਦਾ ਬਿੱਲ ਖੇਤੀਬਾੜੀ ਸਮਝੌਤੇ ਤਹਿਤ ਘੱਟੋ ਘੱਟ ਸਮਰਥਨ ਮੁੱਲ (MSP) ਤੋਂ ਘੱਟ ‘ਤੇ ਕਣਕ ਜਾਂ ਝੋਨਾ ਵੇਚਣ ਜਾਂ ਖਰੀਦਣ ‘ਤੇ ਸਜ਼ਾ ਅਤੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ। ਇਸ ਦੇ ਨਾਲ ਇਸ 'ਚ ਘੱਟੋ ਘੱਟ ਤਿੰਨ ਸਾਲ ਦੀ ਕੈਦ ਦਾ ਪ੍ਰਵਧਾਨ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ 2.5 ਏਕੜ ਤੱਕ ਜ਼ਮੀਨ ਜ਼ਬਤ ਤੋਂ ਛੋਟ ਦਿੱਤੀ ਗਈ ਹੈ ਅਤੇ ਖੇਤੀਬਾੜੀ ਉਪਜਾਂ ਦੇ ਜਮ੍ਹਾਖੋਰੀ ਅਤੇ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਉਪਾਅ ਕੀਤੇ ਗਏ ਹਨ। ਰਾਜਪਾਲ ਪਾਸ ਕਰਨਗੇ ਬਿੱਲ ਜਾਂ ਮੁੱਖ ਮੰਤਰੀ ਦੇਣਗੇ ਅਸਤੀਫ਼ਾ? 'ਏਬੀਪੀ ਸਾਂਝਾ' ਨਾਲ ਗੱਲਬਾਤ 'ਚ ਕੈਪਟਨ ਨੇ ਦੱਸਿਆ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904राजा साहिब, आपने केंद्र के क़ानूनों को amend किया।क्या राज्य केंद्र के क़ानूनों को बदल सकता है? नहीं। आपने नाटक किया। जनता को बेवक़ूफ़ बनाया। आपने जो कल क़ानून पास किए, क्या उसके बाद पंजाब के किसानों को MSP मिलेगा? नहीं। किसानों को MSP चाहिए, आपके फ़र्ज़ी और झूठे क़ानून नहीं https://t.co/VlrWRCUFY1
— Arvind Kejriwal (@ArvindKejriwal) October 21, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
Advertisement