ਦੀਪ ਸਿੱਧੂ ਨੂੰ ਅੱਜ ਵੀ ਨਹੀਂ ਮਿਲੀ ਜ਼ਮਾਨਤ
ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ।
ਨਵੀਂ ਦਿੱਲੀ: ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ। ਪੰਜਾਬੀ ਕਲਾਕਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੀਸ ਹਜ਼ਾਰੀ ਅਦਾਲਤ ਵਿੱਚ ਹੋਈ। ਅਦਾਲਤ ਨੇ ਇਸ ਬਾਰੇ ਸਰਕਾਰ ਤੋਂ 8 ਅਪਰੈਲ ਤੱਕ ਜਵਾਬ ਮੰਗਿਆ ਹੈ। ਹੁਣ ਦਿੱਲੀ ਪੁਲਿਸ 8 ਅਪਰੈਲ ਨੂੰ ਆਪਣਾ ਜਵਾਬ ਦਾਇਰ ਕਰੇਗੀ।
ਇਸ ਮਾਮਲੇ ਦੀ ਬੁੱਧਵਾਰ ਨੂੰ ਵੀ ਸੁਣਵਾਈ ਹੋਈ ਸੀ ਪਰ ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਅਰਜ਼ੀ ਜ਼ਿਲ੍ਹਾ ਤੇ ਸੈਸ਼ਨ ਜੱਜ (ਹੈੱਡਕੁਆਰਟਰਸ) ਗਰੀਸ਼ ਕਠਪਾਲੀਆ ਕੋਲ ਭੇਜ ਦਿੱਤੀ ਸੀ। ਅੱਜ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਚਾਰੂ ਅਗਰਵਾਲ ਵੱਲੋਂ ਕੀਤੀ ਗਈ।
ਦੱਸ ਦਈਏ ਕਿ ਅਜਿਹਾ ਹੀ ਇੱਕ ਹੋਰ ਕੇਸ ਅਦਾਲਤ ਵਿੱਚ ਸੁਣੇ ਜਾਣ ਕਾਰਨ ਡਬਾਸ ਨੇ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ ਸੀ। ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ: LPG gas cylinder: ਅੱਜ ਤੋਂ ਸਸਤਾ ਹੋਇਆ ਰਸੋਈ ਗੈਸ ਸਿਲੰਡਰ, ਜਾਣੋ ਤਾਜ਼ਾ ਕੀਮਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904