ਦਿੱਲੀ 'ਚ ਤੇਜ਼ ਹਵਾਵਾਂ ਨਾਲ ਮੀਂਹ, ਪੰਜਾਬ-ਹਰਿਆਣਾ 'ਚ ਵੀ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਪੜ੍ਹੋ ਮੌਸਮ ਦਾ ਹਾਲ
Weather Update: ਭਾਰਤ ਦੇ ਮੌਸਮ ਵਿਭਾਗ ਅਨੁਸਾਰ ਅੱਜ ਦਿੱਲੀ ਸਮੇਤ ਰਾਜਸਥਾਨ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
India Weather Update: ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਉੱਤਰੀ ਭਾਰਤ ਦੇ ਰਾਜਾਂ ਵਿੱਚ ਮੌਸਮ ਵਿੱਚ ਤਬਦੀਲੀ ਕਾਰਨ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲ ਰਹੀ ਹੈ। ਪੱਛਮੀ ਗੜਬੜੀ ਦੇ ਕਾਰਨ, ਦਿੱਲੀ-ਐਨਸੀਆਰ ਦੇ ਕਈ ਖੇਤਰਾਂ ਵਿੱਚ ਤੜਕੇ ਤੂਫਾਨ ਦੇ ਨਾਲ ਬਾਰਿਸ਼ ਹੋਈ। ਭਾਰਤੀ ਮੌਸਮ ਵਿਭਾਗ ਅਨੁਸਾਰ ਅੱਜ (27 ਮਈ) ਨੂੰ ਦਿੱਲੀ ਸਮੇਤ ਰਾਜਸਥਾਨ,ਪੰਜਾਬ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦੇ ਕਈ ਖੇਤਰਾਂ ਵਿੱਚ ਸਵੇਰੇ ਮੀਂਹ ਪਿਆ, ਜਿਸ ਕਰਕੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ।
ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਰਾਸ਼ਟਰੀ ਰਾਜਧਾਨੀ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਤੱਕ ਜਾ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 22 ਡਿਗਰੀ ਹੋ ਸਕਦਾ ਹੈ। ਜੇਕਰ ਦਿਨ ਭਰ ਬੱਦਲ ਛਾਏ ਰਹੇ ਤਾਂ ਕਈ ਹਿੱਸਿਆਂ ਵਿੱਚ ਮੀਂਹ ਪਵੇਗਾ। ਆਈਐਮਡੀ ਦੇ ਅਨੁਸਾਰ, ਦਿੱਲੀ ਅਤੇ ਐਨਸੀਆਰ ਖੇਤਰ ਦੇ ਆਸ ਪਾਸ ਦੇ ਖੇਤਰਾਂ ਵਿੱਚ 40-70 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਖਰਾਬ ਮੌਸਮ ਕਾਰਨ ਦਿੱਲੀ ਹਵਾਈ ਅੱਡੇ 'ਤੇ ਜਹਾਜ਼ਾਂ ਦਾ ਸੰਚਾਲਨ ਵੀ ਪ੍ਰਭਾਵਿਤ ਹੋਇਆ ਹੈ।
ਦਿੱਲੀ ਹਵਾਈ ਅੱਡੇ ਦੀ ਤਰਫੋਂ, ਯਾਤਰੀਆਂ ਨੂੰ ਬੇਨਤੀ ਕੀਤੀ ਗਈ ਹੈ ਕਿ ਉਡਾਣ ਦੀ ਜਾਣਕਾਰੀ ਲਈ ਸਬੰਧਤ ਏਅਰਲਾਈਨਾਂ ਨਾਲ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਧੂੜ ਭਰੀ ਹਨੇਰੀ ਸਮੇਤ ਹਲਕੀ ਬਾਰਿਸ਼ ਹੋ ਸਕਦੀ ਹੈ। ਪੱਛਮੀ ਬੰਗਾਲ, ਸਿੱਕਮ, ਕੇਰਲ ਵਿੱਚ ਵੀ ਹਲਕੀ ਬਾਰਿਸ਼ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਲੱਦਾਖ 'ਚ ਬਰਫਬਾਰੀ ਦੀ ਸੰਭਾਵਨਾ ਹੈ
ਆਈਐਮਡੀ ਦੇ ਅਨੁਸਾਰ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਉੱਤਰਾਖੰਡ, ਹਰਿਆਣਾ, ਚੰਡੀਗੜ੍ਹ, ਪੰਜਾਬ, ਹਿਮਾਚਲ ਪ੍ਰਦੇਸ਼, ਲਕਸ਼ਦੀਪ ਵਿੱਚ ਖਿੰਡੇ ਹੋਏ ਮੀਂਹ ਅਤੇ ਗਰਜ਼-ਤੂਫ਼ਾਨ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਉੜੀਸਾ, ਝਾਰਖੰਡ, ਬਿਹਾਰ, ਜੰਮੂ-ਕਸ਼ਮੀਰ, ਲੱਦਾਖ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਤਾਮਿਲਨਾਡੂ, ਪੁਡੂਚੇਰੀ, ਕਰਨਾਟਕ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਉਥੇ ਹੀ ਲੱਦਾਖ 'ਚ ਬਰਫਬਾਰੀ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।