ਪੜਚੋਲ ਕਰੋ
Delhi excise policy : ਪੁੱਛਗਿੱਛ ਲਈ CBI ਦਫਤਰ ਪਹੁੰਚੇ ਮਨੀਸ਼ ਸਿਸੋਦੀਆ , CM ਮਾਨ ਬੋਲੇ - ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ
Delhi excise policy : ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਹੈ।
Delhi excise policy : ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੀ ਸ਼ਰਾਬ ਨੀਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਦਿੱਲੀ ਦੇ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਅੱਜ 11 ਵਜੇ ਪੁੱਛਗਿੱਛ ਲਈ ਤਲਬ ਕੀਤਾ ਹੈ। ਹਾਲਾਂਕਿ, ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ ਗ੍ਰਿਫਤਾਰ ਕਰਨ ਲਈ ਬੁਲਾਇਆ ਹੈ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ। ਸੀਐਮ ਮਾਨ ਨੇ ਟਵੀਟ ਕਰਕੇ ਲਿਖਿਆ, "ਸਰਫਰੋਸ਼ੀ ਕੀ ਤਮੰਨਾ ਅਬ ਹਮਾਰੇ ਦਿਲ ਮੇਂ ਹੈ, ਦੇਖਨਾ ਹੈ ਜ਼ੋਰ ਕਿਤਨਾ ਬਾਜ਼ੂ-ਏ-ਕਾਤਿਲ ਮੇਂ ਹੈ ,ਦਿੱਲੀ ਦੇ ਲੱਖਾਂ ਬੱਚਿਆਂ ਦੀਆਂ ਦੁਆਵਾਂ ਤੁਹਾਡੇ ਨਾਲ ਹਨ...'
ਮਨੀਸ਼ ਸਿਸੋਦੀਆ ਸੀਬੀਆਈ ਹੈੱਡਕੁਆਰਟਰ ਲਈ ਰਵਾਨਾ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਦਫ਼ਤਰ ਪੁੱਜੇ। ਇੱਥੋਂ ਉਹ ‘ਆਪ’ ਆਗੂਆਂ ਨਾਲ ਰਾਜਘਾਟ ਪੁੱਜੇ। ਇੱਥੇ ਉਨ੍ਹਾਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਸਿਸੋਦੀਆ ਨੇ ਪਹਿਲਾਂ ਕਿਹਾ ਕਿ ਇਨ੍ਹਾਂ ਦੀ ਤਿਆਰੀ ਮੈਨੂੰ ਗ੍ਰਿਫਤਾਰ ਕਰਨ ਦੀ ਹੈ। ਘਰ ਰੇਡ ਕੀਤੀ , ਪਿੰਡ ਵਿੱਚ ਰੇਡ ਕੀਤੀ ਪਰ ਕੁਝ ਨਹੀਂ ਮਿਲਿਆ। ਸੀਬੀਆਈ ਦਫ਼ਤਰ ਜਾਣ ਤੋਂ ਪਹਿਲਾਂ ਸਿਸੋਦੀਆ ਨੇ ਮਾਂ ਦਾ ਆਸ਼ੀਰਵਾਦ ਲਿਆ ਅਤੇ ਪਤਨੀ ਤੋਂ ਤਿਲਕ ਲਗਵਾਇਆ।सरफरोशी की तमन्ना अब हमारे दिल में है...
— Bhagwant Mann (@BhagwantMann) October 17, 2022
देखना है ज़ोर कितना बाजू-ए-क़ातिल में है...
दिल्ली के लाखों बच्चों की दुआएं आपके साथ हैं... https://t.co/eGxbd4EGct
ਇਹ ਵੀ ਪੜ੍ਹੋ : CM Bhagwant Mann Birthday: ਅੱਜ ਸੀਐਮ ਭਗਵੰਤ ਮਾਨ ਦਾ ਜਨਮ ਦਿਨ, ਤਸਵੀਰ ਸਾਂਝੀ ਕਰਕੇ ਕਿਹਾ- ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਧੰਨਵਾਦ...
ਇਸ ਪੂਰੇ ਮਾਮਲੇ ਨੂੰ ਫਰਜ਼ੀ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਮੈਨੂੰ ਜੇਲ੍ਹ 'ਚ ਡੱਕ ਰਹੇ ਹਨ ਤਾਂ ਜੋ ਮੈਂ ਗੁਜਰਾਤ ਨਾ ਜਾ ਸਕਾਂ। ਦਿੱਲੀ ਦੇ ਉਪ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਦੇ ਸਕੂਲਾਂ ਦੀ ਹਾਲਤ ਖ਼ਰਾਬ ਹੈ। ਨੌਜਵਾਨ ਬੇਰੁਜ਼ਗਾਰ ਹੈ। ਉਨ੍ਹਾਂ ਕਿਹਾ ਕਿ ਮੈਂ ਆਉਣ ਵਾਲੇ ਦਿਨਾਂ ਵਿੱਚ ਚੋਣ ਪ੍ਰਚਾਰ ਲਈ ਗੁਜਰਾਤ ਜਾਣਾ ਸੀ। ਉਨ੍ਹਾਂ ਦਾ ਮਕਸਦ ਮੈਨੂੰ ਗੁਜਰਾਤ ਚੋਣ ਪ੍ਰਚਾਰ 'ਤੇ ਜਾਣ ਤੋਂ ਰੋਕਣਾ ਹੈ।
ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਭਾਜਪਾ ਹਾਰ ਰਹੀ ਹੈ, ਇਸ ਲਈ ਉਹ ਮੈਨੂੰ ਜੇਲ੍ਹ ਵਿੱਚ ਡੱਕ ਦੇਣਗੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਗੁਜਰਾਤ ਚੋਣਾਂ ਆਮ ਆਦਮੀ ਹੀ ਲੜ ਰਿਹਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਘਰ ਤੋਂ ਤਿਲਕ ਲਗਾ ਕੇ, ਮਠਿਆਈ ਖਾ ਕੇ ਅਤੇ ਮੁਸਕਰਾਉਂਦੇ ਹੋਏ ਸੀਬੀਆਈ ਦਫ਼ਤਰ ਲਈ ਰਵਾਨਾ ਹੋਏ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ ਸਨ।
ਉਨ੍ਹਾਂ ਕਿਹਾ ਕਿ ਗੁਜਰਾਤ ਚੋਣਾਂ ਵਿੱਚ ਭਾਜਪਾ ਹਾਰ ਰਹੀ ਹੈ, ਇਸ ਲਈ ਉਹ ਮੈਨੂੰ ਜੇਲ੍ਹ ਵਿੱਚ ਡੱਕ ਦੇਣਗੇ। ਮਨੀਸ਼ ਸਿਸੋਦੀਆ ਨੇ ਕਿਹਾ ਕਿ ਗੁਜਰਾਤ ਚੋਣਾਂ ਆਮ ਆਦਮੀ ਹੀ ਲੜ ਰਿਹਾ ਹੈ। ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਘਰ ਤੋਂ ਤਿਲਕ ਲਗਾ ਕੇ, ਮਠਿਆਈ ਖਾ ਕੇ ਅਤੇ ਮੁਸਕਰਾਉਂਦੇ ਹੋਏ ਸੀਬੀਆਈ ਦਫ਼ਤਰ ਲਈ ਰਵਾਨਾ ਹੋਏ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੀ ਮਨੀਸ਼ ਸਿਸੋਦੀਆ ਦੇ ਘਰ ਪਹੁੰਚੇ ਸਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਬਾਲੀਵੁੱਡ
ਪੰਜਾਬ
ਪੰਜਾਬ
Advertisement