Delhi Fateh Diwas: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਸਿੱਖ ਕੌਮ ਨੂੰ ਦਿੱਲੀ ਫ਼ਤਿਹ ਦਿਵਸ ਯਾਦ ਕਰਵਾਉਂਦਿਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਲਿਖਿਆ ਹੈ ਕਿ 1783 ਦੀ ਦਿੱਲੀ ਜੰਗ ਸਿੱਖ ਇਤਿਹਾਸ ਦਾ ਉਹ ਯਾਦਗਾਰੀ ਸਮਾਂ ਹੈ, ਜਦੋਂ ਬਾਬਾ ਬਘੇਲ ਸਿੰਘ, ਸ. ਜੱਸਾ ਸਿੰਘ ਆਹਲੂਵਾਲੀਆ ਤੇ ਸ. ਜੱਸਾ ਸਿੰਘ ਰਾਮਗੜ੍ਹੀਆ ਦੀਆਂ ਫ਼ੌਜਾਂ ਨੇ ਮੁਗ਼ਲਾਂ ਨੂੰ ਲੱਕ ਤੋੜਵੀਂ ਹਾਰ ਦੇ ਕੇ ਲਾਲ ਕਿਲ੍ਹੇ 'ਤੇ ਕੇਸਰੀ ਨਿਸ਼ਾਨ ਲਹਿਰਾਏ। ਦਿੱਲੀ ਫ਼ਤਿਹ ਦਿਵਸ ਦੀਆਂ ਸਭ ਨੂੰ ਵਧਾਈਆਂ। #DelhiFatehDiwas


ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਬੁਰੀ ਤਰ੍ਹਾਂ ਹਾਰ ਹੋਈ ਹੈ। ਅਕਾਲੀ ਦਲ ਸਿਰਫ ਤਿੰਨ ਸੀਟਾਂ ਹੀ ਜਿੱਤ ਸਕਿਆ ਹੈ। ਇਸ ਲਈ ਸੁਖਬੀਰ ਬਾਦਲ ਦੀ ਕਾਰਗੁਜਾਰੀ ਉੱਪਰ ਸਵਾਲ ਉੱਠ ਰਹੇ ਹਨ। ਸੋਮਵਾਰ ਨੂੰ ਉਨ੍ਹਾਂ ਨੇ ਅਸਤੀਫੇ ਦੀ ਵੀ ਪੇਸ਼ਕਸ਼ ਕੀਤੀ ਸੀ ਪਰ ਕੋਰ ਕਮੇਟੀ ਨੇ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਨਹੀਂ ਕੀਤਾ।

ਸਿੱਖ ਹਲਕਿਆਂ ਅੰਦਰ ਚਰਚਾ ਹੈ ਕਿ ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਸਿੱਖਾਂ ਦੀ ਪਾਰਟੀ ਦਾ ਬਜਾਏ ਪੰਜਾਬ ਦੀ ਪਾਰਟੀ ਬਣਾ ਦਿੱਤਾ ਜਿਸ ਕਰਕੇ ਅਕਾਲੀ ਦਲ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਲਈ ਸੁਖਬੀਰ ਬਾਦਲ ਹੁਣ ਲੋਕਾਂ ਨੂੰ ਸਿੱਖ ਇਤਿਹਾਸ ਦੀ ਯਾਦ ਦਵਾ ਰਹੇ ਹਨ।

ਅਕਾਲੀ ਦਲ ਦੇ ਲੀਡਰਾਂ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ’ਚ ਜਿਸ ਤਰ੍ਹਾਂ ਦੀ ਨਮੋਸ਼ੀ ਭਰੀ ਹਾਰ ਮਿਲੀ ਹੈ, ਇਸ ਨੂੰ ਸਰਸਰੀ ਨਹੀਂ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਚੱਲੀ ਬਦਲਾਅ ਦੀ ਲਹਿਰ ਨੇ ਅਕਾਲੀ ਦਲ ਨੂੰ ਨੁਕਸਾਨ ਪਹੁੰਚਾਇਆ ਹੈ ਤੇ ਪਾਰਟੀ ਵੱਲੋਂ ਬਹੁਜਨ ਸਮਾਜ ਪਾਰਟੀ ਨਾਲ ਕੀਤੇ ਗੱਠਜੋੜ ਦਾ ਵੀ ਕੋਈ ਲਾਭ ਨਹੀਂ ਹੋਇਆ।
 


 


ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਰਚਣ ਜਾ ਰਹੀ ਇੱਕ ਹੋਰ ਇਤਿਹਾਸ, ਪੰਜਾਬ ਵਿਧਾਨ ਸਭਾ ਨੂੰ ਮਿਲੇਗੀ ਪਹਿਲੀ ਮਹਿਲਾ ਸਪੀਕਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490