ਨਵੀਂ ਦਿੱਲੀ: ਦਿੱਲੀ ਸਰਕਾਰ ਨੇ ਸ਼ੁੱਕਰਵਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਸੁਆਗਤ ਮਹਿਮਾਨਾਂ ਦੇ ਤੌਰ 'ਤੇ ਕਰਦਿਆਂ ਉਨ੍ਹਾਂ ਦੇ ਖਾਣ-ਪੀਣ 'ਤੇ ਰਹਿਣ ਦਾ ਬੰਦੋਬਸਤ ਕੀਤਾ। ਦਿੱਲੀ 'ਚ ਹਜ਼ਾਰਾਂ ਕਿਸਾਨਾਂ ਦੇ ਦਾਖਲ ਹੋਣ ਤੇ ਉੱਤਰੀ ਦਿੱਲੀ ਦੇ ਮੈਦਾਨ 'ਚ ਖੇਤੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਵਕ ਤਰੀਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਕਿਸਾਨਾਂ ਦੇ ਕੁਝ ਲੀਡਰਾਂ ਨੇ ਬੁਰਾੜੀ 'ਚ ਹੋਰ ਪੁਲਿ ਅਧਿਕਾਰੀਆਂ ਦੇ ਨਾਲ ਜਾਕੇ ਨਿਰੰਕਾਰੀ ਸਮਾਗਮ ਗ੍ਰਾਊਂਡ ਦਾ ਮੁਆਇਨਾ ਕੀਤਾ। ਦਿੱਲੀ ਜਲ ਬੋਰਡ ਦੇ ਵਾਈਸ ਪ੍ਰੈਜ਼ੀਡੈਂਟ ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ 'ਤੇ ਸਬੰਧਤ ਸਥਾਨ 'ਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਕੀਤੀ ਹੈ।
ਉੱਥੇ ਹੀ ਰਾਜਸਵ ਮੰਤਰੀ ਕੈਲਾਸ਼ ਗਹਿਲੋਤ ਨੇ ਉੱਤਰੀ ਦਿੱਲੀ ਤੇ ਮੱਧ ਦਿੱਲੀ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਕਿਸਾਨਾਂ ਦੇ ਰਹਿਣ, ਪੀਣ ਲਈ ਪਾਣੀ, ਮੋਬਾਇਲ ਟੌਇਲਟ ਦੇ ਨਾਲ ਹੀ ਠੰਡ ਦੇ ਮਹੀਨੇ ਤੇ ਮਹਾਮਾਰੀ ਨੂੰ ਦੇਖਦਿਆਂ ਲੋਂੜੀਦੀਂ ਵਿਵਸਥਾ ਕਰੇ। ਸਿੰਘੂ ਬਾਰਡਰ 'ਤੇ ਰਾਸ਼ਟਰੀ ਰਾਜਮਾਰਗ ਦੇ ਇਕ ਹਿੱਸੇ ਤੇ ਸ਼ੁੱਕਰਵਾਰ ਸ਼ਾਮ ਨੂੰ ਕਿਸਾਨਾਂ ਨੇ ਵੱਡੀ ਰਸੋਈ ਤਿਆਰ ਕੀਤੀ ਤੇ ਇਕ ਦਿਨ ਦੇ ਲੰਬੇ ਥਕਾ ਦੇਣ ਵਾਲੇ ਪ੍ਰਦਰਸ਼ਨ ਤੋਂ ਬਾਅਦ ਭੋਜਨ ਤਿਆਰ ਕੀਤਾ।
ਕੋਰੋਨਾ ਕਾਲ 'ਚ ਪੀਪੀਈ ਕਿੱਟ ਪਾਕੇ ਵਿਆਹ 'ਚ ਪਾਇਆ ਭੰਗੜਾ, ਵੀਡੀਓ ਵਾਇਰਲ
ਹਾਲਾਂਕਿ ਬੇਸ਼ੱਕ ਹੀ ਪੁਲਿਸ ਨੇ ਉਨ੍ਹਾਂ ਰਾਸ਼ਟਰੀ ਰਾਜਧਾਨੀ 'ਚ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਪਰ ਉਹ ਬੁਰਾੜੀ ਦੇ ਨਿਰੰਕਾਰੀ ਮੈਦਾਨ 'ਚ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਸੰਬੰਧਤ ਮੈਦਾਨ 'ਚ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ। ਉੱਥੇ ਹੀ ਕੁਝ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹਰਿਆਣਾ 'ਚ ਫਸੇ ਕਿਸਾਨਾਂ ਦੀ ਉਡੀਕ ਕਰ ਰਹੇ ਹਨ। ਕਈ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਜਾਂ ਤਾਂ ਰਾਮਲੀਲਾ ਮੈਦਾਨ ਜਾਣਾ ਚਾਹੁੰਦੇ ਹਨ ਜਾਂ ਪ੍ਰਦਰਸ਼ਨ ਲਈ ਜੰਤਰ-ਮੰਤਰ ਜਾਣਾ ਚਾਹੁੰਦਾ ਹੈ।
ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਕਿਸਾਨਾਂ ਨੂੰ ਕਿਹਾ ਅੰਦੋਲਨ ਛੱਡੋ, ਅਸੀਂ ਗੱਲਬਾਤ ਲਈ ਤਿਆਰ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ