Punjab News: 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਅੱਠ ਮਹੀਨੇ ਪਹਿਲਾਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਬਾਗ਼ੀ ਰੁਖ਼ ਤੋਂ ਬਾਅਦ ਕਾਂਗਰਸ ਹਾਈਕਮਾਨ ਸਰਗਰਮ ਹੋ ਗਈ ਹੈ। ਦਿੱਲੀ ਤੋਂ ਇੱਕ ਸੀਨੀਅਰ ਆਗੂ ਨੇ ਚੰਨੀ ਨੂੰ ਫ਼ੋਨ ਕੀਤਾ ਅਤੇ ਉਨ੍ਹਾਂ ਨੂੰ ਕੋਈ ਵੱਡਾ ਫੈਸਲਾ ਨਾ ਲੈਣ ਲਈ ਕਿਹਾ।

Continues below advertisement

ਚੰਨੀ ਦੇ ਨਜ਼ਦੀਕੀ ਸੂਤਰ ਅਨੁਸਾਰ ਆਗੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਰਾਹੁਲ ਗਾਂਧੀ 7 ਜੁਲਾਈ ਨੂੰ ਵਿਦੇਸ਼ ਤੋਂ ਵਾਪਸ ਆ ਜਾਣਗੇ, ਜਿਸ ਤੋਂ ਬਾਅਦ ਚੰਨੀ ਦੀ ਉਨ੍ਹਾਂ ਨਾਲ ਮੀਟਿੰਗ ਕਰਵਾਈ ਜਾਵੇਗੀ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵੀ ਹਰਕਤ ਵਿੱਚ ਆ ਗਏ ਹਨ। ਉਨ੍ਹਾਂ ਦੇ ਅੱਜ ਜਾਂ ਅਗਲੇ ਕੁਝ ਦਿਨਾਂ ਵਿੱਚ ਚੰਡੀਗੜ੍ਹ ਪਹੁੰਚਣ ਦੀ ਉਮੀਦ ਹੈ ਤਾਂ ਜੋ ਮੌਜੂਦਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਾਲ ਮੁਲਾਕਾਤ ਕੀਤੀ ਜਾ ਸਕੇ।

Continues below advertisement

ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਸ਼ੁੱਕਰਵਾਰ ਨੂੰ ਸੰਸਦ ਮੈਂਬਰ ਅਮਰਿੰਦਰ ਰਾਜਾ ਵੜਿੰਗ ਨੂੰ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸ ਹਾਈਕਮਾਨ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਨੇ ਆਪਣੇ ਮੋਰਿੰਡਾ ਵਾਲੀ ਰਿਹਾਇਸ਼ 'ਤੇ 50 ਤੋਂ ਵੱਧ ਆਗੂਆਂ ਨਾਲ ਮੀਟਿੰਗ ਕੀਤੀ ਅਤੇ ਹਾਈਕਮਾਨ ਦੇ ਫੈਸਲੇ ਨੂੰ ਰੱਦ ਕਰ ਦਿੱਤਾ।

ਚੰਨੀ ਧੜੇ ਨੇ ਕਿਹਾ ਕਿ ਉਹ ਇੱਕ ਹਫ਼ਤੇ ਬਾਅਦ ਹਾਈਕਮਾਨ ਨੂੰ ਮਿਲਣਗੇ ਅਤੇ ਆਪਣਾ ਵਿਰੋਧ ਦਰਜ ਕਰਵਾਉਣਗੇ। ਚੰਨੀ ਇਸ ਵੇਲੇ ਪਾਰਟੀ ਹਾਈਕਮਾਂਡ 'ਤੇ ਉਸੇ ਤਰ੍ਹਾਂ ਦਬਾਅ ਪਾ ਰਹੇ ਹਨ ਜਿਵੇਂ ਨਵਜੋਤ ਸਿੱਧੂ ਨੇ ਪ੍ਰਧਾਨ ਰਹਿੰਦਿਆਂ ਹੋਇਆਂ ਕੈਪਟਨ ਅਮਰਿੰਦਰ ਸਿੰਘ ਨੂੰ 2021 ਵਿੱਚ CM ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਹਾਲਾਂਕਿ, ਉਸ ਤੋਂ ਬਾਅਦ ਸਿੱਧੂ ਦੀ ਥਾਂ ਚੰਨੀ CM ਬਣ ਗਏ ਸਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।