ਫ਼ਿਰੋਜ਼ਪੁਰ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਤਹਿਤ ਫ਼ਿਰੋਜ਼ਪੁਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਇੰਟੈਲੀਜੈਂਸ ਟੀਮ ਨੇ ਮਮਦੋਟ ਦੀ ਮਹਿਲਾ ਕਾਂਗਰਸੀ ਕੌਂਸਲਰ ਦੇ ਪੁੱਤਰ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।


ਜਾਣਕਾਰੀ ਮੁਤਾਬਕ ਮੁੰਬਈ 'ਚ ਵੱਡੀ ਮਾਤਰਾ 'ਚ ਹੈਰੋਇਨ ਬਰਾਮਦ ਹੋਈ ਸੀ। ਜਿਸ ਤੋਂ ਬਾਅਦ ਦਿੱਲੀ ਦੀ  ਇੰਟੈਲੀਜੈਂਸ ਟੀਮ ਨੇ ਇਸ ਮਾਮਲੇ ਨਾਲ ਜੁੜੇ ਲੋਕਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮੁੰਬਈ 'ਚ ਫੜੀ ਗਈ ਹੈਰੋਇਨ ਦੇ ਕੁਨੈਕਸ਼ਨ ਫਿਰੋਜ਼ਪੁਰ ਦੇ ਮਮਦੋਟ ਨਾਲ ਹਨ। ਜਿਸ ਲਈ ਮਮਦੋਟ ਦੀ ਮਹਿਲਾ ਕਾਂਗਰਸੀ ਕੌਂਸਲਰ ਦੇ ਪੁੱਤਰ ਅਮਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਇੰਟੈਲੀਜੈਂਸ ਟੀਮ ਨੇ ਮੋਗਾ ਜ਼ਿਲ੍ਹੇ ਦੇ ਇੱਕ ਬਦਨਾਮ ਅੰਤਰਰਾਜੀ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਕਬਜ਼ੇ ‘ਚੋਂ 45 ਕਿਲੋ ਅਫੀਮ ਬਰਾਮਦ ਹੋਈ ਸੀ। ਪੁਲਿਸ ਅਨੁਸਾਰ ਬਰਾਮਦ ਹੋਈ ਅਫੀਮ ਦੀ ਕੀਮਤ 30 ਕਰੋੜ ਰੁਪਏ ਤੋਂ ਵੱਧ ਹੈ। ਫੜੇ ਗਏ ਸਮੱਗਲਰ ਦਾ ਨਾਂ ਜਸਵੀਰ ਸਿੰਘ ਹੈ। ਉਹ ਕੋਕਰੀ ਕਲਾਂ, ਜ਼ਿਲ੍ਹਾ ਮੋਗਾ ਦਾ ਰਹਿਣ ਵਾਲਾ ਹੈ। ਇਸ ਕੋਲੋਂ ਤਸਕਰੀ ਲਈ ਵਰਤੇ ਜਾਂਦੇ ਕਈ ਮੋਬਾਈਲ ਅਤੇ ਸਿਮ ਕਾਰਡ ਵੀ ਬਰਾਮਦ ਕੀਤੇ ਗਏ ਹਨ।
 

ਫੜਿਆ ਗਿਆ ਮੁਲਜ਼ਮ ਤਸਕਰੀ ਗਿਰੋਹ ਦਾ ਅਹਿਮ ਮੈਂਬਰ ਹੈ। ਮੁਲਜ਼ਮ ਮਨੀਪੁਰ ਤੋਂ ਲਿਆਂਦੀ ਅਫੀਮ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਪਲਾਈ ਕਰ ਰਿਹਾ ਸੀ। ਪੁਲਿਸ ਨੇ ਤਸਕਰੀ ਵਿੱਚ ਵਰਤਿਆ ਜਾਣ ਵਾਲਾ ਪੰਜਾਬ ਨੰਬਰ ਦਾ ਟਰੱਕ ਵੀ ਕਬਜ਼ੇ ਵਿੱਚ ਲੈ ਲਿਆ ਹੈ। ਇੰਟੈਲੀਜੈਂਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰੀ ਕਰਨ ਵਾਲਾ ਗਿਰੋਹ ਮਿਆਂਮਾਰ ਅਤੇ ਮਨੀਪੁਰ ਦੀਆਂ ਅੰਤਰਰਾਸ਼ਟਰੀ ਸਰਹੱਦਾਂ ਦੇ ਆਸ-ਪਾਸ ਪਹਾੜੀ ਖੇਤਰਾਂ ਤੋਂ ਕੱਚਾ ਮਾਲ ਇਕੱਠਾ ਕਰ ਰਿਹਾ ਹੈ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।