Raghav Chadha in ED's list: ਦਿੱਲੀ ਦੀ ਸ਼ਰਾਬ ਨੀਤੀ ਦਾ ਸੇਕ ਪੰਜਾਬ ਤੱਕ ਪਹੁੰਚ ਗਿਆ ਹੈ। ਈਡੀ ਵੱਲੋਂ ਦਿੱਲੀ ਸ਼ਰਾਬ ਨੀਤੀ ਕੇਸ ਦੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਪੰਜਾਬ ਦਾ ਅਫਸਰਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦਾ ਨਾਂ ਵੀ ਸ਼ਾਮਲ ਹੈ।


ਸੂਤਰਾਂ ਮੁਤਾਬਕ ਹੁਣ ਰਾਘਵ ਚੱਢਾ ਉੱਪਰ ਵੀ ਈਡੀ ਦਾ ਸ਼ਿਕੰਜਾ ਕੱਸਿਆ ਜਾ ਸਕਦਾ ਹੈ। ਰਾਘਵ ਚੱਢਾ ਦਾ ਨਾਂ ਈਡੀ ਦੀ ਦਿੱਲੀ ਸ਼ਰਾਬ ਨੀਤੀ ਕੇਸ ਦੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਦਰਜ ਹੈ। ਰਾਘਵ ਚੱਢਾ ਦੇ ਨਾਲ ਹੀ ਪੰਜਾਬ ਦੇ ਅਫਸਰਾਂ ਦੇ ਨਾਂ ਵੀ ਚਾਰਜਸ਼ੀਟ ਵਿੱਚ ਸ਼ਾਮਲ ਹਨ।


ਖਬਰ ਏਜੰਸੀ ਮੁਤਾਬਕ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਿਵਾਸ 'ਤੇ ਮੀਟਿੰਗ ਹੋਈ ਸੀ ਜਿਸ ਵਿੱਚ ਰਾਘਵ ਚੱਢਾ, ਪੰਜਾਬ ਸਰਕਾਰ ਦੇ ਏਸੀਐਸ ਵਿੱਤ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ, ਐਫਸੀਟੀ ਤੇ ਪੰਜਾਬ ਆਬਕਾਰੀ ਦੇ ਅਧਿਕਾਰੀ ਸ਼ਾਮਲ ਸਨ। ਇਸ ਮੀਟਿੰਗ ਵਿੱਚ ਜਿੱਥੇ ਵਿਜੇ ਨਾਇਰ ਵੀ ਮੌਜੂਦ ਸੀ।


ਮੀਡੀਆ ਰਿਪੋਰਟਾਂ ਵਿੱਚ ਕਿਹਾ ਜਾ ਰਿਹਾ ਹੈ ਕਿ ਸਿਸੋਦੀਆ ਦੇ ਸਕੱਤਰ ਨੇ ਰਾਘਵ ਚੱਡਾ ਦਾ ਨਾਮ ਲਿਆ ਹੈ। ਇਸ ਚਾਰਜਸ਼ੀਟ 'ਚ ਕਿਹਾ ਜਾ ਰਿਹਾ ਹੈ ਕਿ ਸਿਸੋਦੀਆ ਦੇ ਘਰ ਹੋਈ ਬੈਠਕ 'ਚ 'ਆਪ' ਸੰਸਦ ਰਾਘਵ ਚੱਢਾ ਵੀ ਮੌਜੂਦ ਸਨ। ਈਡੀ ਦੀ ਚਾਰਜਸ਼ੀਟ ਮੁਤਾਬਕ ਮਨੀਸ਼ ਸਿਸੋਦੀਆ ਦੇ ਪੀਏ ਸੀ ਅਰਵਿੰਦ ਨੇ ਆਪਣੇ ਬਿਆਨ ਵਿੱਚ ਰਾਘਵ ਚੱਢਾ ਦਾ ਨਾਂ ਲਿਆ ਹੈ। ਆਰਸੀ ਅਰਵਿੰਦ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਇੱਕ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੇ ਆਬਕਾਰੀ ਕਮਿਸ਼ਨਰ ਰਾਘਵ ਚੱਢਾ, ਆਬਕਾਰੀ ਅਧਿਕਾਰੀ ਅਤੇ ਵਿਜੇ ਨਾਇਰ ਮੌਜੂਦ ਸਨ।


ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪਹਿਲਾਂ ਹੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ। 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।